Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Malwa

ਧੀਆਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਮਾਨਤ ਫਾਊਂਡੇਸ਼ਨ ਦਾ ਉਦੇਸ਼ : ਗਗਨਦੀਪ ਕੌਰ ਢੀਂਡਸਾ

May 06, 2024 02:07 PM
SehajTimes
ਸੁਨਾਮ : ਅਮਾਨਤ ਫਾਊਂਡੇਸ਼ਨ ਵੱਲੋਂ ਸੁਨਾਮ ਵਿੱਚ ਸਿਲਾਈ ਅਤੇ ਕਢਾਈ ਦਾ ਕੰਮ ਸਿੱਖ ਰਹੀਆਂ ਧੀਆਂ ਨੂੰ ਸਮਾਨ ਵੰਡਿਆ ਗਿਆ। ਸੁਨਾਮ ਦੀ ਮਹਾਲਕਸ਼ਮੀ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਿਲਾਈ ਸਿਖਲਾਈ ਕੇਂਦਰ ਚਲਾਇਆ ਜਾ ਰਿਹਾ ਹੈ ਅਤੇ ਅਮਾਨਤ ਫਾਊਂਡੇਸ਼ਨ ਵੱਲੋਂ ਇੱਥੇ ਟੇਲਰਿੰਗ ਸਿੱਖ ਰਹੀਆਂ ਧੀਆਂ ਨੂੰ ਸਮੱਗਰੀ ਮੁਹੱਈਆ ਕਰਵਾਈ ਗਈ ਹੈ। ਇਸ ਮੌਕੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਅਮਾਨਤ ਫਾਊਂਡੇਸ਼ਨ ਦੀ ਚੇਅਰਪਰਸਨ ਗਗਨਦੀਪ ਕੌਰ ਢੀਂਡਸਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਫਾਊਂਡੇਸ਼ਨ ਧੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਰੁੱਖ ਲਗਾਓ ਮੁਹਿੰਮ ਤਹਿਤ ਹਜ਼ਾਰਾਂ ਬੂਟੇ ਲਗਾਏ ਗਏ ਹਨ। ਵਿਦਿਆਰਥਣਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਗਗਨਦੀਪ ਕੌਰ ਢੀਂਡਸਾ ਨੇ ਕਿਹਾ ਕਿ ਧੀਆਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾ ਕੇ ਹੀ ਦੇਸ਼ ਨੂੰ ਤਰੱਕੀ ਵੱਲ ਲਿਜਾਇਆ ਜਾ ਸਕਦਾ ਹੈ। ਇਸ ਮੌਕੇ ਸੁਨੀਤਾ ਸ਼ਰਮਾ ਨੇ ਕਿਹਾ ਕਿ ਅਮਾਨਤ ਫਾਊਂਡੇਸ਼ਨ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਹੈ ਅਤੇ ਨੇਕ ਕੰਮਾਂ ਵਿੱਚ ਹਮੇਸ਼ਾ ਅੱਗੇ ਰਹਿੰਦੀ ਹੈ। ਇਸ ਮੌਕੇ ਸੁਰੇਸ਼ ਜਿੰਦਲ, ਗੋਪਾਲ ਸ਼ਰਮਾ, ਟੀ.ਕੇ.ਗੁਪਤਾ, ਬਲਵਿੰਦਰ ਭਾਰਦਵਾਜ, ਡਾਕਟਰ ਰਜਿੰਦਰ ਜੈਨ, ਅੰਮ੍ਰਿਤ ਤੋਲਾਵਾਲ ਆਦਿ ਹਾਜ਼ਰ ਸਨ।
 

Have something to say? Post your comment