Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਏ.ਡੀ.ਸੀ. ਵੱਲੋਂ Microglobal Immigration Services firm ਦਾ ਲਾਇਸੰਸ ਰੱਦ

May 06, 2024 02:25 PM
SehajTimes
ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮਾਇਕ੍ਰੋਗਲੋਬਲ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਵੱਲੋਂ ਮਾਇਕ੍ਰੋਗਲੋਬਲ ਇੰਮੀਗ੍ਰੇਸ਼ਨ ਸਰਵਿਸਿਜ਼ ਐਸ.ਸੀ.ਓ. ਨੰਬਰ 661, , ਲੈਵਲ-3, ਸੈਕਟਰ-70, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿਘ ਨਗਰ ਦੇ ਮਾਲਕ ਸ੍ਰੀ ਸੰਜੇ ਭਿਆਣਾ  ਪੁੱਤਰ ਸ੍ਰੀ ਰਾਮ ਧਨ ਭਿਆਣਾ, ਸਥਾਈ ਪਤਾ: ਮਕਾਨ ਨੰ: 332, ਸੈਕਟਰ-32-ਏ. ਚੰਡੀਗੜ੍ਹ ਯੂ.ਟੀ.; ਫਰਮ,ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 71/ਐਮ.ਸੀ-2 ਮਿਤੀ 20-03-2017 ਜਾਰੀ ਕੀਤਾ ਗਿਆ ਹੈ, ਜਿਸ ਦੀ ਮਿਆਦ ਮਿਤੀ 19-03-2022 ਨੂੰ ਖਤਮ ਹੋ ਚੁੱਕੀ ਹੈ। ਇਸ ਲਾਇਸੰਸ ਨੂੰ ਨਵੀਨ ਕਰਨ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਦਾ ਵਾਧਾ ਕਰਨ ਲਈ ਲਾਇਸੰਸੀ ਵੱਲੋਂ ਦਰਖਾਸਤ ਮਿਤੀ 05-04-2022 ਰਾਹੀਂ ਅਪਲਾਈ ਕੀਤਾ ਗਿਆ ਸੀ। ਜਿਸ ਸਬੰਧੀ ਪ੍ਰਾਰਥੀ ਵੱਲੋਂ ਪ੍ਰਾਪਤ ਹੋਈ ਦਰਖਾਸਤ ਅਤੇ ਦਸਤਾਵੇਜ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ.ਨਗਰ ਨੂੰ ਪੱਤਰ ਮਿਤੀ 07.06.2022 ਰਾਹੀਂ ਭੇਜਦੇ ਹੋਏ ਨੁਕਤਾਵਾਈਜ਼ ਰਿਪੋਰਟ ਮੰਗੀ ਗਈ ਸੀ ਅਤੇ ਪਿੱਠ ਅੰਕਣ ਮਿਤੀ 07.06.2022 ਰਾਹੀਂ ਸੀਨੀਅਰ ਕਪਤਾਨ ਪੁਲਿਸ, ਚੰਡੀਗੜ੍ਹ ਤੋਂ ਮਾਲਕ ਦੀ ਰਿਹਾਇਸ ਸਬੰਧੀ ਪੜਤਾਲ ਰਿਪੋਰਟ ਅਤੇ ਫਰਮ/ਲਾਇਸੰਸੀ ਤੋਂ ਸਬੰਧਤ ਦਸਤਾਵੇਜਾਂ ਦੀ ਮੰਗ ਕੀਤੀ ਗਈ ਸੀ।
 
ਸੀਨੀਅਰ ਕਪਤਾਨ ਪੁਲਿਸ, ਚੰਡੀਗੜ੍ਹ ਤੋਂ ਮਾਲਕ ਦੀ ਰਿਹਾਇਸ ਸਬੰਧੀ ਪੜਤਾਲ ਰਿਪੋਰਟ ਪ੍ਰਾਪਤ ਨਹੀਂ ਹੋਈ ਹੈ ਅਤੇ ਨਾ ਹੀ ਲਾਇਸੰਸੀ ਤੋਂ ਸਬੰਧਤ ਦਸਤਾਵੇਜ ਪ੍ਰਾਪਤ ਹੋਏ ਹਨ।
ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਨੇ ਪੱਤਰ ਮਿਤੀ 06-04- 2023 ਰਾਹੀਂ ਲਿਖਿਆ ਹੈ ਕਿ ਰਿਪੋਰਟ ਮੁੱਖ ਅਫਸਰ ਥਾਣਾ ਮਟੌਰ ਰਾਹੀਂ ਉਪ ਕਪਤਾਨ ਪੁਲਿਸ ਸਿਟੀ-1 ਪਾਸੋਂ ਹਾਸਲ ਕੀਤੀ ਗਈ। ਜਿਨ੍ਹਾਂ ਦੀ ਰਿਪੋਰਟ ਅਨੁਸਾਰ ਫਰਮ  ਦੇ ਮਾਲਕ ਨੇ ਫਰਮ ਮਾਇਕ੍ਰੋਗਲੋਬਲ ਇੰਮੀਗ੍ਰੇਸ਼ਨ ਸਰਵਿਸਿਜ਼ ਰਜਿਸਟਰਡ ਦਫਤਰ ਐਸ.ਸੀ.ਓ. ਨੰ:661, ਲੈਵਲ-3, ਸੈਕਟਰ-70, ਮੋਹਾਲੀ ਵਿਖੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸਨ ਐਕਟ ਅਧੀਨ ਜਾਰੀ ਲਾਇਸੰਸ ਨੰਬਰ 71/ਐਮ.ਸੀ-2 ਮਿਤੀ 20.03.2017 ਨੂੰ ਰੀਨਿਊ ਕਰਨ, ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਦਾ ਵਾਧਾ ਕਰਨ ਸਬੰਧੀ ਅਪਲਾਈ ਕੀਤਾ ਸੀ ਜਿਸ ਸਬੰਧੀ ਕੀਤੀ ਪੜਤਾਲ ਤੋਂ ਪਾਇਆ ਗਿਆ ਹੈ ਕਿ ਉਕਤ ਦਫਤਰ ਨੂੰ ਤਾਲਾ ਲੱਗਿਆ ਹੋਇਆ ਸੀ, ਜਿੱਥੇ ਕਮਲ ਪੁੱਤਰ ਮਦਨ ਲਾਲ ਵਾਸੀ ਮਕਾਨ ਨੰਬਰ 23, ਐਰੋ ਹੋਮਸ, ਸੰਨੀ ਇਨਕਲੇਵ ਖਰੜ ਮਿਲਿਆ ਜਿਸਨੇ ਦੱਸਿਆ ਕਿ ਉਕਤ ਪ੍ਰਾਰਥੀ ਕਰੀਬ ਇਕ ਮਹੀਨਾ ਪਹਿਲਾ ਮਿਤੀ 01.03.2023 ਨੂੰ ਦਫਤਰ ਬੰਦ ਕਰਕੇ ਚਲਾ ਗਿਆ ਹੈ। ਜਿਸ ਦੇ ਪੱਕੇ ਪਤੇ ਸਬੰਧੀ ਉਸਨੂੰ ਵੀ ਨਹੀਂ ਪਤਾ ਹੈ। ਇਸ ਲਈ ਮੁੱਖ ਅਫਸਰ ਥਾਣਾ ਮਟੌਰ ਦੀ ਰਿਪੋਰਟ ਅਨੁਸਾਰ ਲਾਇਸੰਸ ਨੰਬਰ 71/ਐਮ.ਸੀ-2 ਮਿਤੀ 20.03.2017 ਨੂੰ ਰੀਨਿਊ ਕਰਨ, ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ 1 ਦਾ ਵਾਧਾ ਕਰਨ ਦੀ ਸਿਫਾਰਿਸ ਨਹੀਂ ਕੀਤੀ ਗਈ। ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਨੇ ਲਿਖਿਆ ਹੈ ਕਿ ਮੁੱਖ ਅਫਸਰ ਥਾਣਾ ਮਟੌਰ ਦੀ ਰਿਪੋਰਟ ਨਾਲ ਸਹਿਮਤ ਹੁੰਦੇ ਹੋਏ ਲਾਇਸੰਸ ਨੰਬਰ 71/ਐਮ.ਸੀ-2 ਮਿਤੀ 20.03.2017 ਨੂੰ ਰੀਨਿਊ ਕਰਨ, ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਦਾ ਵਾਧਾ ਕਰਨ ਦੀ ਸਿਫਾਰਿਸ ਨਹੀਂ ਕੀਤੀ ਗਈ ਹੈ। ਫਰਮ ਦੇ ਦਫਤਰੀ ਪਤਾ ਐਸ.ਸੀ.ਓ. ਨੰ: 661, ਲੈਵਲ-3, ਸੈਕਟਰ-70, ਮੋਹਾਲੀ ਵਿਖੇ ਨਵਾਂ ਫਰਮ ਖੋਲਣ ਲਈ ਇਸ ਸਾਖਾ ਵਿੱਚ ਦੋ ਵਿਅਕਤੀ ਆਏ ਸਨ, ਜਿਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਐਸ.ਸੀ.ਓ. ਨੰ:661, ਲੈਵਲ-3, ਸੈਕਟਰ- 70, ਮੋਹਾਲੀ ਦੇ ਮਾਲਕ ਨੇ ਸਾਨੂੰ ਇਹ ਜਗ੍ਹਾ ਫਰਮ ਖੋਲਣ ਲਈ ਕਿਰਾਏ ਦੇ ਦਿੱਤੀ ਹੈ।
 
ਇਸ ਤੋਂ ਇਲਾਵਾ ਇਸ ਸਾਖਾ ਵੱਲੋਂ ਲਾਇਸੰਸੀ ਨਾਲ ਮਿਤੀ 17.05.2023 ਨੂੰ ਟੈਲੀਫੋਨ ਤੇ ਗੱਲ ਕੀਤੀ ਗਈ, ਜਿਨ੍ਹਾਂ ਵੱਲੋਂ ਦੱਸਿਆ ਗਿਆ ਕਿ ਪੁਲਿਸ ਵਿਭਾਗ ਦੀ ਪੜਤਾਲ ਰਿਪੋਰਟ ਨਾ ਹੋਣ ਤੇ ਲਾਇਸੰਸ ਰੀਨਿਊ ਨਹੀਂ ਹੋ ਸਕਿਆ। ਇਸ ਲਈ ਉਸ ਵੱਲੋਂ ਆਪਣੀ ਸਥਿਤੀ ਸਪਸਟ ਕਰਨ ਲਈ ਦਫਤਰ ਵਿਖੇ ਹਾਜਰ ਹੋਣ ਲਈ ਇਕ ਮੌਕਾ ਮੰਗਿਆ ਸੀ ਜਿਸ ਸਬੰਧੀ ਲਾਇਸੰਸੀ ਨੂੰ ਮਾਨਯੋਗ ਵਧੀਕ ਜਿਲ੍ਹਾ ਮੈਜਿਸਟਰੇਟ ਜੀ ਵੱਲੋਂ ਪੇਸ਼ੀ ਮਿਤੀ 28-08-2023 ਨੂੰ ਸਮਾਂ ਦਿੱਤਾ ਗਿਆ। ਇਸ ਲਈ ਮਿਤੀ 11-08-2023 ਰਾਹੀਂ ਲਾਇਸੰਸੀ ਨੂੰ ਪੇਸ਼ੀ ਮਿਤੀ ਵਿੱਚ ਹਾਜਰ ਹੋਣ ਲਈ ਰਜਿਸਟਰਡ ਡਾਕ ਅਤੇ ਤਹਿਸੀਲਦਾਰ, ਮੋਹਾਲੀ ਰਾਹੀਂ ਸੂਚਿਤ ਕੀਤਾ ਗਿਆ। ਤਹਿਸੀਲਦਾਰ, ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਮਾਇਕ੍ਰੋਗਲੋਬਲ ਇੰਮੀਗ੍ਰੇਸ਼ਨ ਸਰਵਿਸਿਜ਼ ਦਾ ਦਫਤਰ ਬੰਦ ਹੋ ਚੁੱਕਾ ਹੈ। ਲਾਇਸੰਸੀ ਨਿਸਚਿਤ ਪੇਸ਼ੀ ਮਿਤੀ ਨੂੰ ਹਾਜਰ ਨਹੀਂ ਆਏ। ਜਿਸ ਸਬੰਧੀ ਪੱਤਰ  ਮਿਤੀ 30-10-2023 ਰਾਹੀਂ ਲਾਇਸੰਸੀ ਦੇ ਰਿਹਾਇਸ਼ੀ ਪਤੇ ਅਤੇ ਈਮੇਲ ਰਾਹੀਂ ਨੋਟਿਸ ਭੇਜਦੇ ਹੋਏ ਆਪਣਾ ਸਪਸ਼ਟੀਕਰਨ /ਪੁੱਖਤਾ ਦਸਤਾਵੇਜ ਪੇਸ਼ ਕਰਨ ਲਈ ਮੁੜ ਲਿਖਿਆ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਰਿਪੋਰਟ ਦੇ ਅਧਾਰ ਤੇ, ਲਾਇਸੰਸੀ ਵੱਲੋਂ ਨੋਟਿਸ ਦਾ ਜਵਾਬ ਨਾ ਭੇਜਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਮਾਇਕ੍ਰੋਗਲੋਬਲ ਇੰਮੀਗ੍ਰੇਸ਼ਨ ਸਰਵਿਸਿਜ਼ ਰਜਿਸਟਰਡ ਦਫਤਰ: ਐਸ.ਸੀ.ਓ. ਨੰਬਰ 661, ਲੈਵਲ 03, ਸੈਕਟਰ 70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 71/ਐਮ.ਸੀ-2 ਮਿਤੀ 20-03-2017 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਕਲੇਸ਼ ਕਾਰਨ ਵਿਆਹੁਤਾ ਨੇ ਕੀਤੀ ਖੁਦਕੁਸ਼ੀ 

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*