Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਨੁੱਕੜ ਨਾਟਕਾਂ ਰਾਹੀਂ ਕਲਾਕਾਰ ਆਏ : ਨੋਡਲ ਅਫਸਰ ਸਵੀਪ 

May 06, 2024 03:21 PM
SehajTimes
ਮੋਹਾਲੀ : ਪੰਜਾਬ ਵਿੱਚ ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਭਾਰਤੀ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ ਸੱਤਰ ਪ੍ਰਤੀਸ਼ਤ ਪਾਰ’ ਦੇ ਸੁਨੇਹੇ ਨੂੰ ਹਰ ਗਲੀ-ਮੁਹੱਲੇ ਦੁਕਾਨਦਾਰਾਂ, ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਅਤੇ ਮਹਿਲਾਵਾਂ ਤੱਕ ਪਹੁੰਚਾਉਣ ਲਈ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠਲੀ ਸਵੀਪ ਟੀਮ ਵੱਲੋਂ ਨਿਰੰਤਰ ਕੋਸ਼ਿਸ਼ਾਂ ਜਾਰੀ ਹਨ। ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਦੀ ਅਗਵਾਈ ਵਿਚ ਅੱਜ 3 ਬੀ 1, ਜਨਤਾ ਮਾਰਕੀਟ ਵਿੱਚ ਅਤੇ 3 ਬੀ 2 ਦੀ ਮਾਰਕੀਟ ਵਿਚ ਨੁੱਕੜ ਨਾਟਕ ਦੀਆਂ ਪੇਸ਼ਕਾਰੀਆਂ ਰਾਹੀਂ ਅਤੇ ਕਾਰਾਂ ਅਤੇ ਦੋ ਪਹੀਆ ਵਾਹਨਾਂ ਉਪਰ ਸਟਿਕਰ ਲਾਕੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥਿਏਟਰ ਅਤੇ ਟੈਲੀਵਿਜ਼ਨ ਵਿਭਾਗ ਦੇ ਪਾਸ ਆਉਟ ਵਿਦਿਆਰਥੀ ਬਲਜਿੰਦਰ ਸਿੰਘ ਅਤੇ ਸਾਥੀਆਂ ਵੱਲੋਂ ਨੁੱਕੜ ਨਾਟਕ ‘ਮੇਰੀ ਵੋਟ ਮੇਰਾ ਅਧਿਕਾਰ’ ਨੁੱਕੜ ਨਾਟਕ ਦਾ ਮੰਚਣ ਕੀਤਾ ਗਿਆ। ਇਸ ਨਾਟਕ ਰਾਹੀਂ ਜਿੱਥੇ ਲੋਕਾਂ ਨੂੰ ਸਾਰਥਕ ਢੰਗ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਨਾਲ ਹੀ ਭਾਰਤੀ ਚੋਣ ਕਮਿਸ਼ਨ ਦੀ ਚੋਣ ਜ਼ਾਬਤੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਾਲੀ ਵਿਜੀਲੈਂਸ ਐਪ ਸੀ ਵਿਜਲ ਐਪ ਅਤੇ ਟੋਲ ਫ੍ਰੀ ਨੰਬਰ 1950 ਬਾਰੇ ਵੀ ਜਾਣਕਾਰੀ ਦੇ ਰਹੇ ਹਨ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਨਵੀਆਂ ਵੋਟਾਂ ਬਨਾਉਣ ਲਈ ਆਖਰੀ 24 ਘੰਟੇ ਬਚੇ ਹਨ ਅਤੇ ਜੋ ਵੀ ਯੋਗ ਵੋਟਰ ਹਨ, ਉਹ ਵੋਟਰ ਹੈਲਪ ਲਾਈਨ ਐਪ ਉਪਰ ਜਾਕੇ ਆਪਣੀ ਵੋਟ ਬਣਵਾ ਸਕਦੇ ਹਨ। ਨੁੱਕੜ ਨਾਟਕ ਟੀਮ ਦੇ ਮੈਂਬਰ ਸਦਾਮਿਨੀ, ਜੱਸੀ ਕੁਮਾਰੀਆ ਅਤੇ ਕਰਨ ਭਾਰਦਵਾਜ ਵੱਲੋਂ ਮਨੋਰੰਜਨ ਦੇ ਨਾਲ ਨਾਲ ਸਾਰਥਿਕ ਸੁਨੇਹੇ ਦਿੱਤੇ ਜਾ ਰਹੇ ਹਨ। ਸਵੀਪ ਟੀਮ ਦੇ ਕੋਰ ਮੈਬਰ ਅਮ੍ਰਿਤਪਾਲ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ, ਮੀਤੇਸ਼ ਕੁਮਾਰ ਸਰਕਾਰੀ ਸਮਾਰਟ ਸਕੂਲ 3ਬੀ 1 ਅਤੇ ਅਮਰੀਕ ਸਿੰਘ ਸਕੂਲ ਲੈਕਚਰਾਰ ਵੱਲੋਂ ‘ਚੋਣਾਂ ਦਾ ਪਰਵ ਦੇਸ਼ ਦਾ ਗਰਵ’ ਦੇ ਬੈਨਰ ਚੁੱਕੇ ਹੋਏ ਸਨ।
 

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ