Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ

May 06, 2024 03:35 PM
SehajTimes

ਬਰਨਾਲਾ : ਬੋਰਡ ਪ੍ਰੀਖਿਆਵਾਂ ਵਿੱਚੋਂ ਅੱਵਲ ਰਹੇ ਪਿੰਡ ਬਦਰਾ ਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਦਰਾ ਅਤੇ ਗ੍ਰਾਮ ਪੰਚਾਇਤ ਬਦਰਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚੋਂ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਪੂਜਾ ਮੰਡਲ ਪੁੱਤਰੀ ਰਾਜੂ ਮੰਡਲ ਨੇ ਪਹਿਲਾ, ਦੀਪਇੰਦਰ ਸਿੰਘ ਪੁੱਤਰ ਨਿੱਕਾ ਸਿੰਘ ਨੇ ਦੂਜਾ ਅਤੇ ਦਿਲਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਹਰਮਨਜੋਤ ਪੁੱਤਰੀ ਮਨਪ੍ਰੀਤ ਰਾਮ ਨੇ ਪਹਿਲਾ, ਸੁਖਪ੍ਰੀਤ ਕੌਰ ਪੁੱਤਰੀ ਸਿਮਰਨਜੀਤ ਸਿੰਘ ਨੇ ਦੂਜਾ ਅਤੇ ਅਰਸ਼ਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ ਤੀਜਾ ਸਥਾਨ, ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਬਲਜਿੰਦਰ ਕੌਰ ਪੁੱਤਰੀ ਬੇਅੰਤ ਸਿੰਘ ਨੇ ਪਹਿਲਾ, ਪ੍ਰੀਆ ਪੁੱਤਰੀ ਸੋਨੀ ਖਾਂ ਨੇ ਦੂਸਰਾ ਅਤੇ ਗੁਰਜੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਜਦਕਿ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਬੋਰਡ ਪ੍ਰੀਖਿਆ ਪਾਸ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਮੋਹਰੀ ਵਿਦਿਆਰਥੀਆਂ ਦੇ ਨਾਲ–ਨਾਲ ਸਰਕਾਰੀ ਹਾਈ ਸਕੂਲ ਬਦਰਾ ਦੇ ਮੁਖੀ ਗੁਰਜੀਤ ਕੌਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਦਰਾ ਦੇ ਹੈਡ ਟੀਚਰ ਸੁਖਪਾਲ ਸਿੰਘ ਦਾ ਵੀ ਸਨਮਾਨ ਕੀਤਾ ਗਿਆ। ਹਿੰਦੀ ਅਧਿਆਪਕ ਗੁਰਪਿੰਦਰ ਸਿੰਘ ਨੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਤੌਰ 'ਤੇ ਸਕੂਲ ਵਿੱਚ ਪਹੁੰਚੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਦਰਾ ਦੇ ਅਹੁੱਦੇਦਾਰਾਂ, ਸਰਪੰਚ ਗੁਰਪ੍ਰੀਤ ਸਿੰਘ ਗੋਪੀ ਤੇ ਗ੍ਰਾਮ ਪੰਚਾਇਤ ਬਦਰਾ ਦਾ ਧੰਨਵਾਦ ਕਰਦਿਆਂ ਹੋਇਆ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਕੇ ਇਸ ਸਕੂਲ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੁਖੀ ਗੁਰਜੀਤ ਕੌਰ, ਹੈੱਡ ਟੀਚਰ ਸੁਖਪਾਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਗੋਪੀ, ਗੁਰਬਖਸ਼ ਸਿੰਘ ਪੰਚ, ਜਸਵੀਰ ਸਿੰਘ ਪੰਚ, ਗੁਰਚਰਨ ਸਿੰਘ ਪੰਚ, ਰਣਜੀਤ ਸਿੰਘ ਪੰਚ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ, ਹਰਮਨਪ੍ਰੀਤ ਸਿੰਘ ਭੁੱਲਰ, ਡਾ. ਜਸਵਿੰਦਰ ਸਿੰਘ, ਸੁਰਜੀਤ ਸਿੰਘ, ਸੋਹਣ ਸਿੰਘ, ਪਰਗਟ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਚਿਰਜੋਤ ਸਿੰਘ, ਹਰਜੀਤ ਸਿੰਘ ਜੋਗਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ