Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਪੋਸਟਲ ਬੈਲਟ ਪੇਪਰ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ : ਧਾਲੀਵਾਲ

May 06, 2024 03:38 PM
SehajTimes

ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਪੋਸਟਲ ਬੈਲਟ ਪੇਪਰਾਂ ਲਈ ਬਣਾਏ ਗਏ ਨੋਡਲ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਵਿੱਚ ਹਾਜਰ ਸਮੂਹ ਨੋਡਲ ਅਫਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੋਡਲ ਅਫਸਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਲੋੜ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੋਡਲ ਅਫਸਰਾਂ ਵੱਲੋਂ ਭੇਜੀਆਂ ਜਾਂਦੀਆਂ ਰਿਪੋਰਟਾਂ ਦੇ ਭਰੇ ਜਾਣ ਵਾਲੇ ਪ੍ਰੋਫਾਰਮਿਆਂ ਬਾਰੇ ਵੀ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਨੋਡਲ ਅਫਸਰਾਂ ਨੂੰ ਇਹ ਵੀ ਕਿਹਾ ਕਿ ਪੋਸਟਲ ਬੈਲਟ ਪੇਪਰਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ।  

ਸ. ਧਾਲੀਵਾਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪੰਜ ਅਜਿਹੀਆਂ ਸ਼੍ਰੇਣੀਆਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ। ਇਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੋ ਕਿ ਪੋਲਿੰਗ ਸਟੇਸ਼ਨ ਤੇ ਜਾ ਕੇ ਵੋਟ ਪਾਉਣ ਤੋਂ ਅਸਮਰਥ ਹਨ, ਉਹ ਆਪਣੇ ਘਰ ਤੋਂ ਹੀ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾ ਸਕਣਗੇ। ਇਸੇ ਤਰ੍ਹਾਂ ਡਿਊਟੀ ਤੇ ਤਾਇਨਾਤ ਚੋਣ ਅਮਲੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਜੋ ਕਿ ਡਿਊਟੀ ਕਾਰਨ ਆਪਣੇ ਪੋਲਿੰਗ ਸਟੇਸ਼ਨ ਤੇ ਜਾ ਕੇ ਵੋਟ ਨਹੀਂ ਪਾ ਸਕਦੇ, ਉਹ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾ ਸਕਣਗੇ। ਇਸੇ ਤਰ੍ਹਾਂ ਦਿਵਿਆਂਗਜ਼ਨ ਵੀ ਜੇਕਰ ਚਾਹੁੰਣਗੇ ਤਾਂ ਪੋਸਟਲ ਬੈਲਟ ਪੇਪਰ ਦਾ ਇਸਤੇਮਾਲ ਕਰਕੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ