Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

May 06, 2024 03:51 PM
SehajTimes
ਮੁੱਖ ਚੋਣ ਅਧਿਕਾਰੀ ਨੇ ਪੰਜਾਬ 'ਚ  ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ
 
ਚੰਡੀਗੜ੍ਹ : ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ਵਿੱਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਰਾਸ਼ਟਰੀ ਪੱਧਰ 'ਤੇ ਚੌਥੇ ਸਥਾਨ 'ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਹਨ। ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ਅਤੇ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 4 ਮਈ ਤੱਕ, ਸਾਰੀਆਂ ਏਜੰਸੀਆਂ ਵੱਲੋਂ ਕੁੱਲ 514.81 ਕਰੋੜ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਸਭ ਤੋਂ ਵੱਧ 404.2 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ। ਇਸੇ ਤਰ੍ਹਾਂ ਬੀਐੱਸਐਫ ਨੇ 23 ਕਰੋੜ ਰੁਪਏ, ਆਮਦਨ ਕਰ ਵਿਭਾਗ ਨੇ 9.28 ਕਰੋੜ ਰੁਪਏ, ਸੂਬੇ ਦੇ ਆਬਕਾਰੀ ਵਿਭਾਗ ਨੇ 8.29 ਕਰੋੜ ਰੁਪਏ, ਸੂਬੇ ਦੇ ਵਸਤੂ ਅਤੇ ਸੇਵਾਵਾਂ ਕਰ ਵਿਭਾਗ ਨੇ 5 ਕਰੋੜ ਰੁਪਏ, ਕਸਟਮ ਵਿਭਾਗ ਨੇ 4.37 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ 2.54 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ।
 
 ਜ਼ਬਤੀ ਦੇ ਮਾਮਲਿਆਂ ਵਿੱਚ ਜ਼ਿਲ੍ਹਿਆਂ ‘ਚੋਂ ਜਲੰਧਰ 141.25 ਕਰੋੜ ਰੁਪਏ ਦੀ ਕੁੱਲ ਜ਼ਬਤੀ ਨਾਲ ਸੂਚੀ ਵਿੱਚ ਸਭ ਤੋਂ ਉੱਪਰ ਹੈ। ਇਸੇ ਤਰ੍ਹਾਂ 93.96 ਕਰੋੜ ਰੁਪਏ ਦੀ ਜ਼ਬਤੀ ਨਾਲ ਅੰਮ੍ਰਿਤਸਰ ਦੂਜੇ ਨੰਬਰ 'ਤੇ ਹੈ ਜਦਕਿ ਤਰਨਤਾਰਨ ਵਿੱਚੋਂ 59.55 ਕਰੋੜ ਰੁਪਏ, ਫ਼ਿਰੋਜ਼ਪੁਰ ਵਿੱਚੋਂ 54.58 ਕਰੋੜ ਰੁਪਏ ਅਤੇ ਫਾਜ਼ਿਲਕਾ ਵਿੱਚੋਂ 42.1 ਕਰੋੜ ਰੁਪਏ ਦੀਆਂ ਬਰਮਾਦਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ‘ਚ 27.86 ਕਰੋੜ ਰੁਪਏ, ਪਠਾਨਕੋਟ ‘ਚ 21.4 ਕਰੋੜ ਰੁਪਏ, ਸੰਗਰੂਰ ‘ਚ 11.7 ਕਰੋੜ ਰੁਪਏ, ਗੁਰਦਾਸਪੁਰ ‘ਚ 10.75 ਕਰੋੜ ਰੁਪਏ, ਪਟਿਆਲਾ ‘ਚ 7.29 ਕਰੋੜ ਰੁਪਏ, ਬਰਨਾਲਾ ‘ਚ 7.2 ਕਰੋੜ ਰੁਪਏ ਅਤੇ ਮੋਗਾ ‘ਚ 6.73 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਪੂਰਥਲਾ ਵਿੱਚ 6.41 ਕਰੋੜ ਰੁਪਏ, ਹੁਸ਼ਿਆਰਪੁਰ ਵਿੱਚ 5.01 ਕਰੋੜ ਰੁਪਏ, ਬਠਿੰਡਾ ਵਿੱਚ 4.31 ਕਰੋੜ ਰੁਪਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 4.63 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਵਿੱਚ 1.75 ਕਰੋੜ ਰੁਪਏ, ਰੂਪਨਗਰ ਵਿੱਚ 1.7 ਕਰੋੜ ਰੁਪਏ, ਮਾਨਸਾ ਵਿੱਚ 1.5 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ਵਿੱਚ 1.15  ਕਰੋੜ ਰੁਪਏ, ਮਲੇਰਕੋਟਲਾ ਵਿੱਚ 2.07 ਕਰੋੜ ਰੁਪਏ, ਫਰੀਦਕੋਟ ਵਿੱਚ 1.29 ਕਰੋੜ ਰੁਪਏ ਅਤੇ ਫਤਿਹਗੜ੍ਹ ਸਾਹਿਬ 64.2 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਅਮਲਾ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ । ਉਨ੍ਹਾਂ ਨੇ ਚੋਣ ਪ੍ਰਕਿਰਿਆ ਦੌਰਾਨ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰ ਰਹੀਆਂ ਏਜੰਸੀਆਂ ਦੀ ਸ਼ਲਾਘਾ ਕੀਤੀ ਅਤੇ ਲੋਕਤੰਤਰੀ ਸਿਧਾਂਤਾਂ ਤੇ ਵੋਟਰਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ