Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ

May 06, 2024 04:59 PM
SehajTimes

ਫਤਿਹਗੜ੍ਹ ਸਾਹਿਬ : ਪੰਜਾਬ ‘ਚ 21 ਸਾਲਾਂ ਹਾਕੀ ਦੀ ਨੈਸ਼ਨਲ ਖਿਡਾਰਨ ਵੱਲੋਂ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਖਿਡਾਰਨ ਦੀ ਪਛਾਣ ਸੁਮਨਦੀਪ ਕੌਰ ਵਜੋਂ ਹੋਈ ਹੈ। ਖਿਡਾਰਨ ਨੇ ਆਪਣੇ ਭਰਾ ਅਤੇ ਭਰਜਾਈ ਨਾਲ ਤਕਰਾਰ ਤੋਂ ਬਾਅਦ ਪ੍ਰੇਸ਼ਾਨ ਹੋ ਕੇ ਭਾਖੜਾ ਨਹਿਰ ਵਿਚ ਛਾਲ ਮਾਰ ਕੇ ਜਾਨ ਦੇ ਦਿੱਤੀ। ਥਾਣਾ ਮੂਲੇਪੁਰ ਪੁਲਿਸ ਨੇ ਪਿਤਾ ਦੀ ਸ਼ਿਕਾਇਤ ‘ਤੇ ਭਰਾ ਅਤੇ ਭਰਜਾਈ ਖਿਲਾਫ ਮਾਮਲਾ ਦਰਜ ਕਰਕੇ ਭਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ASP ਫਤਿਹਗੜ੍ਹ ਸਾਹਿਬ ਸੁਖਨਾਜ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਤਿੰਨ ਧੀਆਂ ਅਤੇ ਇੱਕ ਪੁੱਤਰ ਹੈ, ਜਿਨ੍ਹਾਂ ‘ਚੋਂ ਦੋ ਧੀ ਤੇ ਇੱਕ ਪੁੱਤਰ ਸ਼ਾਦੀਸ਼ੁਦਾ ਹੈ। ਉਸ ਦੇ ਲੜਕੇ ਬਿਕਰਮਜੀਤ ਸਿੰਘ ਦੀ ਸ਼ਾਦੀ ਲਗਭਗ ਪੰਜ ਮਹੀਨੇ ਪਹਿਲਾਂ ਹੀ ਹੋਈ ਹੈਂ,  ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਹਾਕੀ ਦੀ ਨੈਸ਼ਨਲ ਖਿਡਾਰੀ ਸੀ ਅਤੇ MA ਪੰਜਾਬੀ ਦੀ ਪੜ੍ਹਾਈ ਯੂਨੀਵਰਸਿਟੀ ਪਟਿਆਲਾ ਤੋਂ ਕਰ ਰਹੀ ਸੀ।

ਜਸਪਾਲ ਸਿੰਘ ਨੇ ਸ਼ਿਕਾਇਤ ਕੀਤੀ ਕਿ ਸੁਮਨਦੀਪ ਕੌਰ ਹਮੇਸ਼ਾ ਸ਼ਿਕਾਇਤ ਕਰਦੀ ਸੀ ਕਿ ਉਸ ਦਾ ਭਰਾ ਬਿਕਰਮਜੀਤ ਸਿੰਘ ਅਤੇ ਉਸਦੀ ਭਰਜਾਈ ਪਿੰਕੀ ਉਸਨੂੰ ਹਮੇਸ਼ਾ ਤੰਗ ਪਰੇਸ਼ਾਨ ਕਰਦੇ ਰਹਿੰਦੇ ਹਨ ਅਤੇ ਗਾਲੀ ਗਲੋਚ ਕਰਦੇ ਹਨ। ਇਸ ਲਈ ਬਿਕਰਮਜੀਤ ਸਿੰਘ ਅਤੇ ਨੂੰਹ ਪਿੰਕੀ ਨੂੰ ਉਹਨਾਂ ਨੇ ਕਈ ਵਾਰ ਸਮਝਾਇਆ ਸੀ ਕਿ ਸੁਮਨਦੀਪ ਕੌਰ ਨੂੰ ਤੰਗ ਨਾ ਕਰਿਆ ਕਰੋ, ਪਰ ਵਿਕਰਮਜੀਤ ਸਿੰਘ ਅਤੇ ਪਿੰਕੀ ਦੇ ਤੰਗ ਪਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਸੁਮਨਦੀਪ ਕੌਰ ਬੀਤੇ ਦਿਨ ਘਰੋਂ ਚਲੀ ਗਈ ਸੀ। ਜਿਸ ਤੋਂ ਬਾਅਦ ਸੁਮਨਦੀਪ ਕੌਰ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਸ ਦੀ ਲਾਸ਼ ਨਹਿਰ ਵਿੱਚੋਂ ਮਿਲ ਗਈ ਹੈ। ਜਸਪਾਲ ਸਿੰਘ ਦੇ ਬਿਆਨਾਂ ਤੇ ਬਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਪਿੰਕੀ ਦੇ ਖਿਲਾਫ ਅੱਜ ਮਾਮਲਾ ਦਰਜ ਕਰਕੇ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਪਿੰਕੀ ਹਾਲੇ ਫਰਾਰ ਹੈ। ਮਨਦੀਪ ਕੌਰ ਦੀ ਲਾਸ਼ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ