Saturday, May 04, 2024

Education

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ

August 25, 2020 08:59 PM
Surjeet Singh Talwandi

ਪਟਿਆਲਾ, 25 ਅਗਸਤ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਕੱਤਰ ਮਿਸ ਪਰਮਿੰਦਰ ਕੌਰ ਨੇ ਸਰਕਾਰੀ ਸੀਨੀਅਰ ਸਕੈਂਡਰੀ ਵਿਕਟੋਰੀਆ ਸਕੂਲ ਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਬਾਰਨ ਦੇ ਵਿਦਿਆਰਥੀਆਂ ਨਾਲ ਜੂਮ ਐਪ 'ਤੇ ਗੱਲਬਾਤ ਕਰਕੇ ਸੰਵਿਧਾਨ ਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣੂ ਕਰਵਾਇਆ।
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਪ੍ਰਦਾਨ ਕੀਤੀ ਜਾਂਦੀ ਹੈ।
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਸੈਸ਼ਨ ਦੌਰਾਨ ਉਨ੍ਹਾਂ ਨੂੰ ਸੰਵਿਧਾਨ ਦੀਆ ਮੁੱਖ ਵਿਸ਼ੇਸ਼ਤਾਵਾਂ ਅਤੇ ਮੂਲ ਅਧਿਕਾਰਾਂ ਸਮੇਤ ਨਾਗਰਿਕਾਂ ਦੀਆਂ ਜੁੰਮੇਵਾਰੀਆਂ ਪ੍ਰਤੀ, ਪੋਕਸੋ ਐਕਟ, ਜੇ.ਜੇ.ਬੀ. ਐਕਟ, ਮੁਫਤ ਕਾਨੂੰਨੀ ਸਹਾਇਤਾ, ਪਰਮਾਨੈਂਟ ਲੋਕ ਅਦਾਲਤਾਂ (ਪੀ.ਯੂ.ਐਸ), ਵਿਚੋਲਗੀ ਅਤੇ ਸਮਝੌਤਾ ਕੇਂਦਰ ਅਤੇ ਟੋਲ ਫਰੀ ਨੰਬਰ 1968 ਬਾਰੇ ਜਾਣਕਾਰੀ ਦਿੱਤੀ ਗਈ।
ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਕੋਈ ਵੀ ਅਧਿਕਾਰ ਇਸਦੇ ਨਾਲ ਸੰਬੰਧਿਤ, ਜਿੰਮੇਵਾਰੀਆਂ ਤੇ ਡਿਊਟੀਜ਼ ਲੈ ਕੇ ਆਉਂਦਾ ਹੈ ਤੇ ਹਰੇਕ ਨਾਗਰਿਕ ਤੋਂ ਸੰਵਿਧਾਨ ਵਿਚ ਦਰਜ ਬੁਨਿਆਦੀ ਫਰਜ਼ਾ ਦੀ ਪਾਲਣਾ ਕਰਨ ਦੀ ਉਮੀਦ ਕੀਤਾ ਜਾਂਦੀ ਹੈ। ਪੋਕਸੋ ਐਕਟ ਦੇ ਤਹਿਤ ਵਿਦਿਆਰਥੀਆਂ ਨੂੰ ਚੰਗੀ ਛੂਹ ਅਤੇ ਭੈੜੀ ਛੂਹ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੋਕਸੋ ਐਕਟ ਅਤੇ ਜੁਵੇਨਾਈਲ ਜ਼ਸਟਿਸ ਐਕਟ ਦੀਆਂ ਵੱਖ-ਵੱਢ ਧਾਰਾਵਾ ਬਾਰੇ ਦੱਸਿਆ ਗਿਆ।
ਇਸ ਤੋਂ ਇਲਾਵਾ, ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਸਰਕਾਰ ਵਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਇਹ ਸਲਾਹ ਵੀ ਦਿੱਤੀ ਗਈ ਕਿ ਉਹ ਸਮਂੇ ਸਮੇਂ 'ਤੇ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਘੱਟੋ ਘੱਟ 20 ਸਕਿੰਟਾਂ ਤੱਕ ਜ਼ਰੂਰ ਧੋਣ ਅਤੇ ਮਾਸਕ ਪਹਿਨ ਕੇ ਰੱਖਣ ਤਾਂ ਜ਼ੋ ਆਪਣਾ ਅਤੇ ਦੂਜਿਆ ਦਾ ਕਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਸਕੂਲ ਟੀਚਰ ਬਬਲੀ, ਇੱਕਬਾਲਦੀਪ ਕੌਰ ਅਤੇ ਸ਼੍ਰੀ ਇੰਦਰਪ੍ਰੀਤ ਸਿੰਘ, ਪੀ.ਐਲ.ਵੀ. ਵੀ ਮੌਜੂਦ ਸਨ।

Have something to say? Post your comment

 

More in Education

ਭਾਸ਼ਾ ਵਿਭਾਗ ਵੱਲੋਂ ਡਾਇਟ ਵਿਖੇ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਨੇ ਮਨਾਇਆ ਅੰਤਰਰਾਸ਼ਟਰੀ ਮਜ਼ਦੂਰ ਦਿਵਸ 

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਵਿਦਿਆਰਥੀਆਂ ਦੀ ਫੇਅਰਵੈਲ ਪਾਰਟੀ ਰੰਗੀ ਚੋਣਾ ਦੇ ਰੰਗ ਵਿੱਚ,

ਸਿੱਖਿਆ ਮਨੁੱਖ ਲਈ ਅਤਿ ਜਰੂਰੀ ਹੈ : ਵਿਧਾਇਕ ਡਾ.ਰਹਿਮਾਨ

ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੇ ਵਿਦਿਆਰਥੀਆਂ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡੀ ਸੀ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ

ਪਟਿਆਲਾ ਜ਼ਿਲ੍ਹੇ ਦੇ 33 ਬੱਚੇ ਮੈਰਿਟ ’ਚ ਪ੍ਰਭਜੋਤ ਸਿੰਘ ਜ਼ਿਲ੍ਹੇ 'ਚੋਂ ਰਹੇ ਅੱਵਲ 1317 ਹੋਏ ਫੇਲ੍ਹ

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਸੈਸ਼ਨ 2024-25 ਲਈ ਦਾਖਲੇ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਡਾਂਸ ਵਿਭਾਗ ਨੇ ਮਨਾਇਆ ’ਵਿਸ਼ਵ ਨਾਚ ਦਿਵਸ’