Wednesday, September 17, 2025

Malwa

ਵੋਟਰ ਹਰਸਿਮਰਤ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਨੂੰ ਤਿਆਰ : ਭਗਵੰਤ ਮਾਨ

May 06, 2024 07:42 PM
SehajTimes
ਔਰਤਾਂ ਨੂੰ ਜਲਦੀ ਹਜ਼ਾਰ ਰੁਪਏ ਦੀ ਗਰੰਟੀ ਵੀ ਕਰਾਂਗੇ ਪੂਰੀ 
 
ਪੁਲਿਸ ਛਾਉਣੀ ਵਿੱਚ ਤਬਦੀਲ ਕੀਤੀ ਅਨਾਜ਼ ਮੰਡੀ 
 
ਸੁਨਾਮ : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਸੋਮਵਾਰ ਨੂੰ ਸੁਨਾਮ ਦੀ ਨਵੀਂ ਅਨਾਜ਼ ਮੰਡੀ ਵਿੱਚ ਰੱਖੀ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਆਨਾਜ ਮੰਡੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਸੀ। ਸਿਵਲ ਵਰਦੀਧਾਰੀ ਪੁਲਿਸ ਮੁਲਾਜ਼ਮ ਪੰਡਾਲ਼ ਵਿਚ ਬੈਠੇ ਹੋਏ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਬਠਿੰਡਾ ਦੇ ਵੋਟਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜ਼ਮਾਨਤ ਜ਼ਬਤ ਕਰਨ ਲਈ ਤਿਆਰ ਹਨ। ਬਾਦਲ ਪਰਿਵਾਰ ਦੇ ਸਾਰੇ ਮੈਂਬਰ ਚੋਣਾਂ ਵਿੱਚ ਹਾਰ ਚੁੱਕੇ ਹਨ ਮਾਤਰ ਬਾਦਲ ਪਰਿਵਾਰ ਵਿੱਚ ਇਕੱਲੀ ਬਚੀ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਹਲਕੇ ਦੇ ਵੋਟਰ ਹੁਣ ਹਰਾ ਦੇਣਗੇ। ਮਾਨ ਨੇ ਕਿਹਾ ਕਿ ਮਾਲਵੇ ਦੇ ਲੋਕ ਮੁੜ ਰਵਾਇਤੀ ਪਾਰਟੀਆਂ ਨੂੰ ਸਬਕ ਸਿਖਾਉਣਗੇ। ਬਾਦਲਕਿਆਂ ਦਾ ਟੱਬਰ ਆਪਣੇ ਪਰਿਵਾਰ ਲਈ ਪੰਜਾਬ ਦੇ ਹਿੱਤਾਂ ਨੂੰ ਮੋਹਰਾ ਬਣਾ ਕੇ ਵੋਟਾਂ ਮੰਗ ਰਿਹਾ ਹੈ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ ਦਾ ਸਫਾਇਆ ਹੋ ਚੁੱਕਾ ਹੈ। ਜਦੋਂਕਿ ਕਾਂਗਰਸ ਨੇ ਇੱਕ ਬਾਹਰੀ ਆਗੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੁਖਪਾਲ ਸਿੰਘ ਖਹਿਰਾ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਦੋਂ ਪਾਰਟੀ ਛੱਡ ਕੇ ਨਵੀਂ ਪਾਰਟੀ ਵਿਚ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 70 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਇਸ ਨਾਲ ਬਿਜਲੀ ਦੀ ਬੱਚਤ ਹੋਵੇਗੀ ਅਤੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਗਰੰਟੀ ਵੀ ਜਲਦੀ ਹੀ ਪੂਰੀ ਹੋ ਜਾਵੇਗੀ। ਪੰਜਾਬ ਸਰਕਾਰ ਨੇ 250 ਕਰੋੜ ਰੁਪਏ ਦੀ ਬਿਜਲੀ ਦੂਜੇ ਰਾਜਾਂ ਨੂੰ ਵੇਚੀ ਹੈ। ਸਿੱਖਿਆ ਅਤੇ ਸਿਹਤ ਪ੍ਰਬੰਧਾਂ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਸੁਨਾਮ ਦੇ ਵੋਟਰਾਂ ਨੂੰ ਭਾਵੁਕ ਤੌਰ 'ਤੇ ਬੰਨ੍ਹਣ ਦੀ ਕੋਸ਼ਿਸ਼ ਕਰਦਿਆਂ ਕਿਹਾ ਕਿ ਸੁਨਾਮ ਉਨ੍ਹਾਂ ਦੀ ਜਨਮ ਭੂਮੀ ਅਤੇ ਕਰਮ ਭੂਮੀ ਹੈ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੂਸਾ 44 ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ। ਹੋਰ ਕਿਸਮਾਂ ਬੀਜੋ ਅਤੇ ਸਰਕਾਰ ਝੋਨੇ ਦਾ ਹਰ ਦਾਣਾ ਖਰੀਦੇਗੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਨਰਿੰਦਰ ਕੌਰ ਭਰਾਜ, ਕੁਲਵੰਤ ਸਿੰਘ ਪੰਡੋਰੀ, ਵਰਿੰਦਰ ਗੋਇਲ, ਲਾਭ ਸਿੰਘ ਉਗੋਕੇ, ਜਮੀਲ ਉਰ ਰਹਿਮਾਨ, ਦਲਬੀਰ ਸਿੰਘ ਗੋਲਡੀ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ