Saturday, December 13, 2025

Chandigarh

ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

May 06, 2024 08:02 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ। 
ਉਕਤ ਦੋਸ਼ੀ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਉਕਤ ਕੇਸ ਵਿੱਚ ਪੀ.ਓ.(ਭਗੌੜਾ) ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ