Saturday, December 13, 2025

National

ਪੁਲਿਸ ਨੇ ਟਰੱਕ ਵਿੱਚੋਂ 20 ਕਿੱਲੋ ਅਫੀਮ ਬਰਾਮਦ ਕਰਕੇ ਦੋ ਦੋਸੀ ਕੀਤੇ ਗ੍ਰਿਫਤਾਰ

May 06, 2024 08:22 PM
Sehaj times

ਮਾਲੇਰਕੋਟਲਾ : ਮਾਨਯੋਗ ਡਾ. ਸਿਮਰਤ ਕੌਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ  ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਵੈਭਵ ਸਹਿਗਲ, ਪੀ.ਪੀ.ਐਸ, ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਮਾਲੇਰਕੋਟਲਾ, ਸ੍ਰੀ ਗੁਰਦੇਵ ਸਿੰਘ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ-ਡਵੀਜਨ ਮਾਲੇਰਕੋਟਲਾ ਅਤੇ ਸ੍ਰੀ ਦਲਵੀਰ ਸਿੰਘ, ਉਪ ਕਪਤਾਨ ਪੁਲਿਸ, ਕਾਂਊਟਰ ਇੰਟੈਲੀਜੈਂਸ ਪਟਿਆਲਾ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਸੰਦੌੜ ਅਤੇ ਕਾਂਊਟਰ ਇੰਨਟੈਲੀਜੈਂਸ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਮਿਤੀ 04 ਅਪ੍ਰੈਲ 2024 ਨੂੰ ਮੁਖਬਰ ਖਾਸ ਦੀ ਇਤਲਾਹ ਪਰ ਥਾਣਾ ਸੰਦੌੜ ਦੀ ਪੁਲਿਸ ਪਾਰਟੀ ਅਤੇ ਕਾਂਊਟਰ ਇੰਨਟੈਲੀਜੈਂਸ ਦੀ ਟੀਮ ਵੱਲੋਂ ਪਿੰਡ ਫਰਵਾਲੀ ਵਿਖੇ ਸਪੈਸਲ ਨਾਕਾਬੰਦੀ ਕਰਕੇ ਟਰੱਕ ਨੂੰ ਰੋਕਿਆ ਗਿਆ, ਜਿਸਦਾ ਡਰਾਇਵਰ ਗੁਰਦੀਪ ਸਿੰਘ ਵਾਸੀ ਪਿੰਡ ਫਤਹਿਗੜ ਪੰਜਗਰਾਈਆਂ,ਥਾਣਾ ਸੇਰਪੁਰ, ਜਿ਼ਲ੍ਹਾ ਸੰਗਰੂਰ ਅਤੇ ਕੰਡਕਟਰ ਸੰਦੀਪ ਉਈਕੇ  ਵਾਸੀ ਬੜੀ, ਜਿ਼ਲ੍ਹਾ ਰਾਏਸੇਨ (ਮੱਧ ਪ੍ਰਦੇਸ) ਟਰੱਕ ਨੰਬਰ ਉਕਤ ਵਿੱਚ ਲੋਹੇ ਨੂੰ ਪਾਲਸ ਕਰਨ ਵਾਲਾ ਮਟੀਰੀਅਲ (ਸਪੰਜ) ਭਰਿਆ ਹੋਇਆ ਸੀ ਜੋ ਕਿ ਡਰਾਇਵਰ ਪਾਸੋਂ ਪੁੱਛਣ ਪਰ ਦੱਸਿਆ ਗਿਆ ਕਿ ਇਹ ਲੋਹੇ ਨੂੰ ਪਾਲਸ ਕਰਨ ਵਾਲਾ ਮਟੀਰੀਅਲ (ਸਪੰਜ) ਉਡੀਸਾ ਤੋਂ ਭਰਕੇ ਲਿਆਏ ਹਨ। ਸੱਕ ਦੇ ਆਧਾਰ ਤੇ ਉਕਤ ਟਰੱਕ ਦੀ ਹੋਰ ਡੂੰਘਾਈ ਨਾਲ ਚੈਕਿੰਗ ਕੀਤੀ ਗਈ, ਚੈਕਿੰਗ ਦੌਰਾਨ ਟਰੱਕ ਦੇ ਕੈਬਨ ਵਿੱਚੋਂ ਡਰਾਇਵਰ ਸੀਟ ਦੇ ਪਿਛਲੇ ਪਾਸਿਓਂ ਪਲਾਸਟਿਕ ਲਿਫਾਫੇ ਵਿੱਚੋਂ 20 ਕਿੱਲੋ ਅਫੀਮ ਬਰਾਮਦ ਹੋਣ ਤੇ ਐਨ.ਡੀ.ਪੀ.ਐਸ. ਐਕਟ ਥਾਣਾ ਸੰਦੌੜ ਦਰਜ ਰਜਿਸਟਰ ਕਰਕੇ ਦੋਸੀਆਨ ਉਕਤਾਨ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਟਰੱਕ ਨੰਬਰੀ ਉਕਤ ਨੂੰ ਕਬਜਾ ਪੁਲਿਸ ਵਿੱਚ ਲਿਆ। ਦੋਸੀਆਨ ਗੁਰਦੀਪ ਸਿੰਘ ਅਤੇ ਸੰਦੀਪ ਉਈਕੇ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਇਹਨਾਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ, ਦੋਸੀਆਨ ਦੀ ਪੁੱਛਗਿੱਛ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ

  

Have something to say? Post your comment

 

More in National

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ