Monday, November 03, 2025

Malwa

ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ

May 07, 2024 11:15 AM
SehajTimes
ਸੁਨਾਮ : ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਸੋਮਵਾਰ ਨੂੰ ਸੁਨਾਮ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਰੋਡ ਸ਼ੋਅ ਮੌਕੇ ਠੇਕਾ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਦਿਖਾਕੇ ਨਾਅਰੇਬਾਜ਼ੀ ਕੀਤੀ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਸੁਖਪਾਲ ਸਿੰਘ ,ਅਨੁਜ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਆਊਟ ਸੋਰਸ ਅਤੇ ਇਨ ਲਿਸਟਮੈਂਟ  ਠੇਕਾ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ।  ਪਰੰਤੂ ਦੋ ਸਾਲਾਂ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਠੇਕਾ ਕਾਮਿਆਂ  ਨੂੰ ਪੱਕੇ ਨਹੀਂ ਕੀਤਾ ਗਿਆ  ਜਿਸ ਕਾਰਨ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ।  ਸੰਘਰਸ਼ ਦੇ ਦੌਰਾਨ ਮੁੱਖ ਮੰਤਰੀ ਵੱਲੋਂ 21 ਵਾਰ ਲਿਖਤੀ ਮੀਟਿੰਗਾਂ ਦੇ ਕੇ ਐਨ ਮੌਕੇ ਤੇ ਜਾ ਕੇ ਮੀਟਿੰਗ ਕਰਨ ਤੋਂ ਇਨਕਾਰ ਕੀਤਾ ਗਿਆ। ਕਿਸੇ ਵੀ ਠੇਕਾ ਮੁਲਾਜ਼ਮ ਕਾਮੇ ਨੂੰ ਪੱਕਾ ਤੱਕ ਨਹੀਂ ਕੀਤਾ ਗਿਆ  ਜਦੋਂ ਅੱਜ ਚੋਣਾਂ ਦਾ ਦੌਰ ਤੇਜ਼ੀ ਨਾਲ ਚੱਲ ਰਿਹਾ ਹੈ  ਉੱਥੇ ਹੀ ਠੇਕਾ ਮੁਲਾਜ਼ਮਾਂ ਦਾ ਸੰਘਰਸ਼ ਵੀ ਜ਼ੋਰਾਂ ਤੇ ਹੈ।  ਜਿੱਥੇ ਵੀ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਚੋਣ ਪ੍ਰਚਾਰ ਲਈ ਜਾਂਦੇ ਹਨ  ਉੱਥੇ ਉਹਨਾਂ ਦਾ ਕਾਲੇ ਝੰਡਿਆਂ ਨਾਲ ਰੋਸ਼ ਵਿਖਾਵੇ ਕਰਕੇ ਜ਼ੋਰਦਾਰ ਵਿਰੋਧ ਕੀਤਾ ਜਾਂਦਾ ਹੈ ਅੱਜ ਇਸੇ ਤਰ੍ਹਾਂ ਸੁਨਾਮ ਵਿੱਚ ਐਂਟਰ ਹੋਣ ਤੇ  ਠੇਕਾ ਕਾਮਿਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੇ ਝੰਡਿਆਂ ਨਾਲ ਰੋਸ਼ ਵਿਖਾਵਾ ਕੀਤਾ । ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸੁਨਾਮ ਵੱਲੋਂ ਕਈ ਕਾਮਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਕਈ ਕਾਮਿਆਂ ਨੂੰ ਨਜ਼ਰਬੰਦ ਕਰਕੇ ਰੱਖਿਆ ਗਿਆ  ਜਿਸ ਵਿੱਚ ਅਸਵਨੀ ਕੁਮਾਰ ,ਰਾਹੁਲ ਕੁਮਾਰ ਅਤੇ ਵਿਸ਼ਵਜੀਤ ਸਿੰਘ ਨੂੰ ਥਾਣਾ ਮਾਰਕੀਟ ਕਮੇਟੀ ਵਿਖੇ  ਗ੍ਰਿਫਤਾਰ ਕਰਕੇ ਰੱਖਿਆ ਗਿਆ।ਸੂਬੇ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਮੂਹ ਆਊਟਸੋਰਸਡ  ਅਤੇ ਇਨਲਿਸਟਮੈਂਟ  ਠੇਕਾ ਕਾਮਿਆਂ ਨੂੰ ਪੱਕਿਆ ਨਹੀਂ ਕੀਤਾ ਜਾਂਦਾ  ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਨਿਸ਼ਾਨ ਸਿੰਘ ਹਰਪ੍ਰੀਤ ਸਿੰਘ,ਰਾਜਪਾਲ, ਸਤਨਾਮ ਸਿੰਘ ਹਰਦੀਪ ਸਿੰਘ ਹਰਦੀਪ ਸਿੰਘ ਗੁਰਮੁਖ ਸਿੰਘ ਦਰਸ਼ਨ ਸਿੰਘ ਲੌਂਗੋਵਾਲ ਆਦਿ ਹਾਜਰ ਸਨ ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ