Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਮਾਰੇ ਗਏ ਕਿਸਾਨ ਬਾਰੇ ਕਿਸਾਨ ਆਗੂਆਂ ਦਾ ਵੱਡਾ ਐਲਾਨ

May 07, 2024 11:40 AM
Daljinder Singh Pappi

ਰਾਜਪੁਰਾ : ਰਾਜਪੁਰਾ ਨੇੜਲੇ ਪਿੰਡ ਸੇਹਰਾ ਵਿਖੇ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਚੋਣ ਪ੍ਰਚਾਰ ਸਮੇਂ ਉਨ੍ਹਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਹੋਈ ਧੱਕਾਮੁੱਕੀ ਦੌਰਾਨ ਇੱਕ ਕਿਸਾਨ ਦੀ ਮੌਤ ਦਾ ਮਾਮਲਾ ਭਖਦਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਕਿਸਾਨ ਦੀ ਹੋਈ ਘਟਨਾ ਦੇ ਵਿਰੋਧ ਵਿੱਚ ਸਿਵਲ ਹਸਪਤਾਲ ਰਾਜਪੁਰਾ ਵਿਖੇ ਰੋਸ ਧਰਨਾ ਲਗਾ ਕੇ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਖਿ਼ਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ।ਇਸ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਮੌਕੇ 'ਤੇ ਪਹੁੰਚ ਗਏ ਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਬਣਦਾ ਇਨਸਾਫ਼ ਦੇਣ ਦੀ ਗੱਲ ਆਖੀ। ਸਿਵਲ ਹਸਪਤਾਲ ਰਾਜਪੁਰਾ ਵਿਖੇ ਜਦੋਂ ਧੱਕਾਮੁੱਕੀ ਨਾਲ ਜ਼ਖ਼ਮੀ ਹੋਏ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਤਾਂ ਮੌਕੇ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਮਨਜੀਤ ਸਿੰਘ ਘੁਮਾਣਾ, ਸਤਨਾਮ ਸਿੰਘ ਬਹਿਰੂ, ਮਾਨ ਸਿੰਘ ਰਾਜਪੁਰਾ ਸਮੇਤ ਹੋਰ ਕਿਸਾਨ ਪਹੁੰਚ ਗਏ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਗਾਉਂਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਕਿਸਾਨ ਦੀ ਮੌਤ ਦਾ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਹਰਪਾਲਪੁਰ ਵੱਲੋਂ ਹੀ ਸ਼ਹੀਦ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦੇ ਨਾਲ ਧੱਕਾਮੁੱਕੀ ਕੀਤੀ ਗਈ ਸੀ ਤੇ ਜਿਸ ਕਾਰਨ ਕਿਸਾਨ ਦੇ ਦਿਲ ਅਤੇ ਹੋਰ ਥਾਵਾਂ 'ਤੇ ਸੱਟ ਵੱਜਣ ਕਾਰਨ ਮੌਤ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਸਾਰੇ ਫੋਰਮਾਂ ਦੇ ਕਿਸਾਨ ਆਗੂ ਇਥੇ ਇਕੱਠੇ ਹੋ ਗਏ ਹਨ ਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਮੰਗ ਅਨੁਸਾਰ ਜਦੋਂ ਤੱਕ ਕਿਸਾਨ ਦੀ ਮੌਤ ਦਾ ਜ਼ਿੰਮੇਵਾਰੀ ਸਮਝੇ ਜਾਂਦੇ ਵਿਅਕਤੀਆਂ ਉਤੇ ਪਰਚਾ ਦਰਜ ਨਹੀਂ ਹੋ ਜਾਂਦਾ, ਉਦੋਂ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਣਗੇ ਅਤੇ ਮ੍ਰਿਤਕ ਕਿਸਾਨ ਦਾ ਸਸਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੇਸ਼ ਅੰਦਰ ਕਿੰਨੀਆਂ ਕੁ ਵੋਟਾਂ ਪੈਣੀਆਂ ਹਨ ਸਬੰਧੀ ਸਮਾਂ ਦੱਸ ਦੇਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਭਾਜਪਾ ਉਮੀਦਵਾਰ ਅਜੇ ਮੈਂਬਰ ਪਾਰਲੀਮੈਂਟ ਚੁਣੇ ਜਾਣੇ ਹਨ, ਸਬੰਧੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸਕਦੇ ਤੇ ਬਾਅਦ ਵਿੱਚ ਕਦੋਂ ਸਵਾਲਾਂ ਦੇ ਜਵਾਬ ਦੇਣੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟਰੈਕ ਰਿਕਾਰਡ ਹੈ ਤੇ ਉਨ੍ਹਾਂ ਵੱਲੋਂ ਲਖੀਮਪੁਰ ਖੀਰੀ ਵਿੱਚ ਸਾਡੇ ਕਿਸਾਨਾਂ 'ਤੇ ਗੱਡੀਆਂ ਚੜਾ ਕੇ ਕਤਲ ਕੀਤਾ ਅਤੇ ਖਨੌਰੀ ਬਾਰਡਰ 'ਤੇ ਆਪਣੇ ਹੱਕਾਂ ਦੇ ਲਈ ਲੜ ਰਹੇ ਕਿਸਾਨ ਸ਼ੁਭਕਰਨ ਸਿੰਘ ਨੂੰ ਗੋਲ਼ੀਆਂ ਦੇ ਨਾਲ ਸ਼ਹੀਦ ਕਰ ਦਿੱਤਾ ਗਿਆ। ਹੁਣ ਭਾਜਪਾ ਦੇ ਗੁੰਡੇ ਸ਼ਰੇਆਮ ਕਿਸਾਨਾਂ ਦੇ ਨਾਲ ਧੱਕਾਮੁੱਕੀ ਕਰ ਕੇ ਕਤਲ ਕਰ ਰਹੇ ਹਨ ਨੂੰ ਕਿਸਾਨ ਜਥੇਬੰਦੀਆਂ ਬਰਦਾਸ਼ਤ ਨਹੀ ਕਰਨਗੇ। ਇਸ ਮੌਕੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਡਾ: ਧਰਮਵੀਰ ਗਾਂਧੀ, ਸ੍ਰੋਅਦਲ ਉਮੀਦਵਾਰ ਐੱਨਕੇ ਸ਼ਰਮਾ, ਆਪ ਵਿਧਾਇਕਾ ਨੀਨਾ ਮਿੱਤਲ, ਵਿਧਾਇਕ ਗੁਰਲਾਲ ਘਨੌਰ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਹਲਕਾ ਇੰਚਾਰਜ ਚਰਨਜੀਤ ਸਿੰਘ ਬਰਾੜ, ਹਲਕਾ ਘਨੌਰ ਇੰਚਾਰਜ ਭੁਪਿੰਦਰ ਸਿੰਘ ਸੇਖੂਪੁਰ ਸਮੇਤ ਹੋਰਨਾਂ ਰਾਜਨੀਤਿਕ ਆਗੂਆਂ ਨੇ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਨਾਲ ਹੋਈ ਧੱਕਾਮੁੱਕੀ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਲਈ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਉਮੀਦਵਾਰਾਂ ਨੂੰ ਕਿਸਾਨ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਸਵਾਲ ਪੁੱਛ ਰਹੇ ਹਨ ਤਾਂ ਉਹ ਭੱਜ ਕਿਉਂ ਰਹੇ ਹਨ< ਅੱਜ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਜਰੂਰੀ ਮੰਗਾ ਮੰਨ ਲਈਆਂ ਹੁੰਦੀਆਂ ਤਾਂ ਕਿਸਾਨਾਂ ਨੂੰ ਸੜਕਾਂ ਉਤੇ ਰਾਤ ਗੁਜ਼ਾਰਨ ਅਤੇ ਰੋਸ ਪ੍ਰਦਰਸ਼ਨ ਮੁਜ਼ਾਹਰੇ ਕਰਨ ਦੀ ਜ਼ਰੂਰਤ ਨਹੀ ਪੈਂਦੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਤੇ ਦੂਜੇ ਪਾਸੇ ਕਿਸਾਨਾਂ ਉਤੇ ਭਾਜਪਾ ਵੱਲੋਂ ਗੋਲ਼ੀਆਂ, ਅੱਥਰੂ ਗੈਸ ਦੇ ਗੋਲ਼ੇ, ਡਾਂਗਾਂ ਆਦਿ ਵਰ੍ਹਾਈਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨ ਦੀ ਮੌਤ ਦੇ ਲਈ ਜ਼ਿੰਮੇਵਾਰਾਂ ਖਿ਼ਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਕੀ ਕਹਿੰਦੇ ਹਨ ਹਰਵਿੰਦਰ ਸਿੰਘ ਹਰਪਾਲਪੁਰ

ਮੇਰੇ 'ਤੇ ਲਗਾਏ ਜਾ ਰਹੇ ਦੋਸ਼ ਝੂਠੇ ਤੇ ਬੇਬੁਨਿਆਦ ਹਨ ਤੇ ਸਿਆਸੀ ਪਾਰਟੀਆਂ ਵੋਟਾਂ ਵਿੱਚ ਲਾਹਾ ਲੈਣ ਦੇ ਲਈ ਅਜਿਹੇ ਦੋਸ਼ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜਨੀਤਿਕ ਵਿਅਕਤੀਆਂ ਨੂੰ ਅਜਿਹੀ ਮਾੜੀ ਸੋਚ ਤੋਂ ਬਚਣਾ ਚਾਹੀਦਾ ਹੈ। ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਮੇਰਾ 25 ਸਾਲਾਂ ਤੋਂ ਮਿੱਤਰ ਸੀ। ਮੌਕੇ ਦੀ ਵੀਡਿਓ ਵਿੱਚ ਕਿਸਾਨ ਆਪ ਡਿੱਗਦਾ ਦਿਖ ਰਿਹਾ ਹੈ ਜਦ ਕਿ ਮੈਂ ਉਮੀਦਵਾਰ ਪ੍ਰਨੀਤ ਕੌਰ ਦੇ ਨਾਲ ਕਾਰ ਵਿੱਚ ਫਰੰਟ ਸੀਟ 'ਤੇ ਬੈਠਾ ਸੀ। ਗਰਮੀ ਜ਼ਿਆਦਾ ਹੋਣ ਕਾਰਨ ਥੱਲੇ ਡਿੱਗਣ ਕਰਕੇ ਉਸਦੀ ਮੌਤ ਹੋਈ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਸੱਚਾਈ ਜਾਣੇ ਨਾਜਾਇਜ਼ ਪਰਚਾ ਦਰਜ ਨਾ ਕਰਵਾਉਣ ਜਦ ਕਿ ਮੈਂ ਤਾਂ ਪਹਿਲਾਂ ਹੀ ਨਾਜਾਇਜ਼ ਪਰਚਿਆਂ ਦਾ ਸੇਕ ਝੱਲਿਆ ਹੈ। ਮੈਂ ਖੁਦ ਕਿਸਾਨ ਹਾਂ ਤੇ ਕਿਸਾਨਾਂ ਨੂੰ ਧੱਕਾ ਮਾਰਨਾ ਤਾਂ ਦੂਰ ਦੀ ਗੱਲ ਹੈ।

 
 
 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ