Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

May 07, 2024 12:27 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਤੀਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੋਣਾਂ ਦੌਰਾਨ ਵੰਡੀਆਂ ਜਾਣ ਵਾਲੀਆਂ ਮੁਫ਼ਤ ਦੀਆਂ ਵਸਤੂਆਂ, ਨਗਦੀ ਅਤੇ ਹੋਰ ਚੀਜ਼ਾਂ (ਫ੍ਰੀਬੀਜ) ਬਾਬਤ ਬਹੁਤ ਵਿਸਥਾਰ ਵਿਚ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਸਿਬਿਨ ਸੀ ਨੇ 'ਨੋਟਾ' ਬਾਰੇ ਵੀ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਸਾਰੇ ਬੰਦੋਬਸਤ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਵਟਸਐਪ ਉੱਤੇ ਵੀ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਦੇ ਨਾਮ ਨਾਲ ਇਕ ਚੈਨਲ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਅਹਿਮ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।

Have something to say? Post your comment

 

More in Chandigarh

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

ਗੈਂਗਸਟਰਾਂ ‘ਤੇ ਵਾਰ ਦਾ 113ਵਾਂ ਦਿਨ ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 268 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਤਰੁਨਪ੍ਰੀਤ ਸਿੰਘ ਸੌਂਦ ਨੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਬਟਾਲਾ ਦੋਹਰਾ ਕਤਲ ਕਾਂਡ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ