Monday, April 29, 2024
BREAKING NEWS
ਮੁੱਖ ਮੰਤਰੀ ਵਲੋਂ ਸੰਗਰੂਰ ਲੋਕ ਸਭਾ ਹਲਕੇ ਵਿੱਚ ਵੱਡੀ ਚੋਣ ਰੈਲੀਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਟੀਵੀ ਲੜੀਵਾਰ ਤਾਰਿਕ ਮਹਿਤਾ ਦਾ ਉਲਟਾ ਚਸ਼ਮਾ ਦਾ ਸੋਢੀ ਹੋਇਆ ਲਾਪਤਾਚੋਣਾਂ ਦੇ ਦਿਨ ਸਹਾਇਕ ਸਾਬਤ ਹੋਵੇਗੀ ਵੋਟਰ ਇਨ ਕਿਉ ਐਪਪਟਿਆਲਾ ਕਾਲਜ ਆਫ ਐਜੂਕੇਸ਼ਨ, ਹਰਦਾਸਪੁਰ (ਪਟਿਆਲਾ) ਦਾ ਬੀ.ਐਡ. ਦਾ ਨਤੀਜਾ ਰਿਹਾ ਸ਼ਾਨਦਾਰਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀਹੀਟਵੇਵ ਨੁੰ ਦੇਖਦੇ ਹੋਏ ਚੋਣ ਕੇਂਦਰਾਂ 'ਤੇ ਵੱਧ ਸਰੋਤਾਂ ਦੀ ਵਿਵਸਥਾ ਕੀਤੀ ਜਾਵੇ : ਅਨੁਰਾਗ ਅਗਰਵਾਲ

National

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (5 ਮਈ 2021)

May 05, 2021 08:08 AM
SehajTimes

ਧਨਾਸਰੀ ਮਹਲਾ 5 ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥1॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥2॥5॥36॥


ਬੁੱਧਵਾਰ, 23 ਵੈਸਾਖ (ਸੰਮਤ 553 ਨਾਨਕਸ਼ਾਹੀ) ਅੰਗ: 680


ਧਨਾਸਰੀ ਮਹਲਾ 5 ॥
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ƒ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।1। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈƒ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ƒ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।2।5।36।

Have something to say? Post your comment

 

More in National