Monday, June 16, 2025

Chandigarh

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

May 07, 2024 04:31 PM
SehajTimes
ਚੰਡੀਗੜ੍ਹ : ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ। 
 
ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ। 
 
ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ। 
 
ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ