Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

May 08, 2024 11:13 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਸਿਬਿਨ ਸੀ ਨੇ ਦੱਸਿਆ ਕਿ 7 ਮਈ 2024 ਤੋਂ 14 ਮਈ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ  ਨਾਮਜ਼ਦਗੀ ਪੱਤਰ ਫਾਰਮ 2A ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ‘ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੀ ਮਿਤੀ 16 ਮਾਰਚ, 2024 ਤੋਂ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 06.06.2024 ਤੱਕ ਲਾਗੂ ਰਹੇਗਾ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ