Monday, May 20, 2024

Malwa

ਚੋਣਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ 70095-50957 ਜਾਰੀ

May 08, 2024 11:22 AM
SehajTimes
ਪਟਿਆਲਾ : ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਚੋਣ ਜਾਬਤੇ ਸਬੰਧੀਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਟਸਐਪ ਨੰਬਰ 70095-50957 ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਆਪਣੀ ਚੋਣਾਂ ਨਾਲ ਸਬੰਧਤ ਸ਼ਿਕਾਇਤ ਇਸ ਵਟਸਐਪ ਨੰਬਰ ਉਪਰ ਦਰਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ.ਓ.ਐਸ ਪਲੇਟਫ਼ਾਰਮ ਅਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਐਪ ਸੀ-ਵਿਜਿਲ ਤੋਂ ਇਲਾਵਾ ਟੋਲ ਫਰੀ ਨੰਬਰ 1950 ਨੰਬਰ ਉਪਰ ਵੀ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਪੁੱਛ-ਗਿੱਛ ਦੇ ਨਾਲ-ਨਾਲ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ, ਸੁਝਾਓ ਤੇ ਫੀਡਬੈਕ ਪ੍ਰਾਪਤੀ ਲਈ ਸਿੰਗਲ ਵਿੰਡੋ (ਐਨ.ਜੀ.ਐਸ.ਪੀ.) ਨੈਸ਼ਨਲ ਗ੍ਰੀਵਾਂਸ ਸਰਵਿਸ ਪੋਰਟਲ ਵੀ ਕੰਮ ਕਰ ਰਿਹਾ ਹੈ। ਇਸ ਤੋਂ ਬਿਨ੍ਹਾਂ ਪਟਿਆਲਾ ਵਿਖੇ ਸਥਾਪਤ ਸ਼ਿਕਾਇਤ ਸੈਲ ਦੇ ਫੋਨ ਨੰਬਰ 0175-2923084 ਅਤੇ ਈਮੇਲ ਆਈਡੀ complaintcellpta2024@gmail.com ਕੰਪਲੇਂਟਸੈਲਪੀਟੀਏ2024 ਐਟ ਦੀ ਰੇਟ ਜੀਮੇਲ ਡਾਟ ਕਾਮ ਉਪਰ ਵੀ ਕੋਈ ਵੋਟਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਨੁਸਾਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿਖੇ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤ ਸੈਲ ਪੂਰੀ ਪ੍ਰਤੀਬੱਧਤਾ ਨਾਲ 24 ਘੰਟੇ ਨਿਰੰਤਰ ਕੰਮ ਕਰ ਰਿਹਾ ਹੈ, ਇਸ ਸੈਲ ਵੱਲੋਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਧਾਰਤ ਸਮੇਂ ਦੇ ਅੰਦਰ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੁੱਝ ਸ਼ਿਕਾਇਤਾਂ ਸਿੱਧੇ ਤੌਰ 'ਤੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੀ ਪੁੱਜਦੀਆਂ ਹਨ, ਜਿਨ੍ਹਾਂ ਨੂੰ ਨਿਪਟਾ ਕੇ, ਮੁੱਖ ਚੋਣ ਅਫ਼ਸਰ ਨੂੰ ਸੂਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕੋ-ਇੱਕ ਏਜੰਡਾ ਚੋਣ ਅਮਲ ਦੌਰਾਨ ਕਿਸੇ ਵੀ ਤਰ੍ਹਾਂ ਦੇ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕ ਕੇ, ਹਰੇਕ ਪਾਰਟੀ ਵਾਸਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ, ਵੋਟਰਾਂ ਨੂੰ ਭਰਮਾਉਣ ਦੀ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਨੂੰ ਰੋਕਣਾ, ਉਨ੍ਹਾਂ ਵਿੱਚ ਭਰੋਸੇ, ਨਿੱਡਰਤਾ ਅਤੇ ਨਿਰਪੱਖਤਾ ਦਾ ਮਾਹੌਲ ਸਿਰਜਣਾ ਹੈ। ਇਸ ਲਈ ਫਲਾਇੰਗ ਸਕੂਐਡ ਤੇ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਨਿਰੰਤਰ ਸਰਗਰਮ ਹਨ।
 

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ