Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ

May 08, 2024 11:54 AM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ 2024 ਵਿੱਚ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਤਰ੍ਹਾਂ ਦੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੋਟਰਾਂ ਨੂੰ ਜਾਗਰੂਕ ਕਰਕੇ ਇਸ ਵਾਰ 70 ਪਾਰ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਹਿਲਾਂ ਜਿਥੇ ਵੱਖ-ਵੱਖ ਫਲਾਂ 'ਤੇ ਸਟਿਕਰ ਲਗਾ ਕੇ ਅਤੇ ਅਨਾਜ ਮੰਡੀਆਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਤੇ ਹੋਰ ਜਨਤਕ ਥਾਵਾਂ 'ਤੇ ਨੁਕੜ ਨਾਟਕਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਉਸੇ ਕੜੀ ਤਹਿਤ ਅੱਜ ਸਵੀਪ ਟੀਮਾਂ ਵੱਲੋਂ ਬੱਸ ਸਟੈਂਡ ਸਰਹਿੰਦ ਵਿਖੇ ਬੱਸਾਂ ਅੰਦਰ ਸਟਿਕਰ ਲਗਾ ਕੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਲੋਕ ਸਭਾ ਚੋਣਾਂ ਸਬੰਧੀ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਬਾਰੇ ਗੱਲਬਾਤ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਤੇ ਉਸ ਦਾ ਸਹੀ ਇਸਤੇਮਾਲ ਕਰਨਾ ਸਾਡਾ ਸੰਵਿਧਾਨਕ ਹੱਕ ਹੈ ਅਤੇ ਸਾਨੂੰ ਕਦੇ ਵੀ ਆਪਣੇ ਇਸ ਹੱਕ ਦੀ ਵਰਤੋਂ ਕਰਨ ਤੋਂ ਅਵੇਸਲਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਵੋਟ ਦੀ ਤਾਕਤ ਇੱਕ ਅਜਿਹੀ ਸ਼ਕਤੀ ਹੈ ਜਿਸ ਦੀ ਵਰਤੋਂ ਨਾਲ ਹਰੇਕ ਨਾਗਰਿਕ ਦੇਸ਼ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਸਵੀਪ ਪ੍ਰੋਗਰਾਮ ਤਹਿਤ  ਸਵੀਪ ਟੀਮਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ-ਕਮ-ਪੀ.ਡਬਲੀਊ.ਡੀ ਨੋਡਲ ਅਫਸਰ ਵੱਲੋਂ ਲਗਾਤਾਰ ਹਰ ਵਰਗ ਦੇ ਵੋਟਰਾਂ ਜਿਵੇਂ ਕਿ ਸੀਨੀਅਰ ਸਿਟੀਜ਼ਨ, ਔਰਤਾਂ, ਨੌਜਵਾਨਾਂ, ਦਿਵਿਆਂਗਜਨਾਂ ਨੂੰ ਡੋਰ ਟੂ ਡੋਰ ਪਹੁੰਚ ਕਰਕੇ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਇਲੈਕਟ੍ਰੋਰਲ ਲਿਟਰੇਸੀ ਕਲੱਬ ਅਧੀਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੋਟਾਂ ਦੀ ਮਹੱਤਤਾ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦੀਆਂ ਸਵੀਪ ਗਤੀਵਿਧੀਆਂ ਰਾਹੀਂ ਜਿਵੇਂ ਕਿ ਫੇਸ ਪੇਟਿੰਗ, ਵੋਟਰ ਜਾਗਰੂਕਤਾ ਰੈਲੀਆਂ, ਮਹਿੰਦੀ ਮੁਕਾਬਲੇ, ਭਾਸ਼ਣ ਮੁਕਾਬਲੇ ਆਦਿ ਰਾਹੀਂ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 01 ਜੂਨ ਨੂੰ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।

Have something to say? Post your comment

 

More in Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ