Monday, May 20, 2024

Malwa

ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ

May 08, 2024 12:20 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਟਰਾਂਸਪੋਰਟ ਵਿਭਾਗ ਵੱਲੋਂ ਸਾਂਝੇ ਤੌਰ ਤੇ ਜੀਸਸ ਕ੍ਰਾਈਸਟ ਸਕੂਲ ਸਮਸ਼ੇਰ ਨਗਰ ਵਿਖੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਮਹਿਲਾ ਅਟੈਂਡੰਟਜ਼ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਅਤੇ ਸੜਕ ਸੁਰੱਖਿਆ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ. ਹਰਭਜਨ ਸਿੰਘ ਨੇ ਕਿਹਾ ਕਿ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਵੱਲੋਂ ਸਕੂਲੀ ਬੱਸ ਡਰਾਈਵਰਾਂ ਦੀ ਚੋਣ ਧਿਆਨ ਨਾਲ ਕਰਨੀ ਚਾਹੀਦੀ ਹੈ। ਕਮੇਟੀਆਂ ਨੂੰ ਇਹ ਵੇਖਣਾ ਚਾਹੀਦਾ ਹੈ ਕਿ ਡਰਾਈਵਰ ਕਿਸੇ ਕਿਸਮ ਦਾ ਨਸ਼ਾ ਨਾ ਕਰਦੇ ਹੋਣ ਅਤੇ ਸਰੀਰਕ ਪੱਖੋਂ ਵੀ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦਾ ਮਕਸਦ ਬੱਚਿਆਂ ਨੂੰ ਸੁਰੱਖਿਅਤ ਸਕੂਲੀ ਵਾਹਨ ਮੁਹੱਈਆਂ ਕਰਵਾਉਣਾ ਹੈ, ਤਾਂ ਜੋ ਨਿਯਮਾਂ ਨੂੰ ਮੁੱਖ ਰੱਖਦੇ ਹੋਏ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਅਤੇ ਹਰ ਇੱਕ ਬੱਸ ਵਿੱਚ ਮਹਿਲਾ ਅਟੈਡੈਂਟ ਦਾ ਹੋਣਾ ਲਾਜ਼ਮੀ ਹੋਵੇ। ਇਸ ਦੇ ਨਾਲ ਹੀ ਸਕੂਲੀ ਬੱਸਾਂ ਦੇ ਵੈਨ ਨੰਬਰਕਿਸਮ, ਮਾਡਲਬੈਠਣ ਦੀ ਸੀਟ ਕਪੈਸਟੀਫਿੱਟਨਸ ਸਰਟੀਫਿਕੇਟ, ਵੈਲੀਡਿਟੀ, ਪਰਮਿਟਕੰਟਰੈਕਟ ਨੰਬਰ ਆਫ ਸਕੂਲ ਅਥਾਰਟੀ ਸਪੀਡ ਗਵਰਨਰ ਸੀ.ਸੀ.ਟੀ.ਵੀਵੈਨ ਡੋਰ ਲਾਕਸ ਹਾਈਡਰੋਲਿਕ ਜੈੱਕ ਐਮਰਜੈਂਸੀ ਐਕਜਿਟ ਸਟਾਪ ਸਾਈਨਬਜਰ ਫਸਟ ਏਡ ਕਿੱਟ ਅਤੇ ਅੱਗ ਬਜਾਊ ਸਿਲੰਡਰ ਆਦਿ ਦਾ ਹਰ ਬੱਸ ਵਿੱਚ ਹੋਣਾ ਲਾਜਮੀ ਹੋਵੇ। ਇਸ ਮੌਕੇ ਸਹਾਇਕ ਟਰਾਂਸਪੋਰਟ ਅਫਸਰ ਸ਼੍ਰੀ ਪ੍ਰਦੀਪ ਕੁਮਾਰ ਨੇ ਕਿਹਾ ਗਿਆ ਕਿ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਕੂਲ ਦੀ ਹਰੇਕ ਬੱਸ ਦੇ ਉੱਪਰ ਸਕੂਲ ਦਾ ਫੋਨ ਨੰਬਰ ਲਿਖਣਾ ਲਾਜ਼ਮੀ ਹੈ। ਸਕੂਲ ਵੱਲੋਂ ਨਿਯੁਕਤ ਸਕੂਲੀ ਬੱਸ ਡਰਾਈਵਰ ਦਾ ਕੋਈ ਵੀ ਪਿਛਲਾ ਅਪਰਾਧਿਕ ਰਿਕਾਰਡਗੰਭੀਰ ਅਪਰਾਧੀ ਨਹੀਂ ਹੋਣਾ ਚਾਹੀਦਾ, ਡਰਾਈਵਰਾਂ ਵੱਲੋਂ ਕੋਈ ਵੀ ਨਸ਼ੀਲੇ ਪਦਾਰਥ ਦਾ ਸੇਵਨ ਨਾ ਕੀਤਾ ਜਾਵੇ। ਹਰ ਬੱਸ ਦੇ ਵਿੱਚ ਐਮਰਜੈਂਸੀ ਡੋਰ/ਵਿੰਡੋ ਦੀ ਸਹੂਲਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਨਿਰਧਾਰਿਤ ਸੀਟਾਂ ਤੋਂ ਵੱਧ ਬੱਚੇ ਨਹੀਂ ਬਿਠਾਉਣੇ ਚਾਹੀਦੇ ਅਤੇ ਸਕੂਲੀ ਬੱਸਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਕਬਾੜ ਜਾਂ ਅਪੱਤੀਜਨਕ ਵਸਤੂਆਂ ਨਹੀਂ ਹੋਣੀਆਂ ਚਾਹੀਦੀਆਂ।  ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਬੱਸ ਅਨਫਿਟ ਪਾਈ ਜਾਂਦੀ ਹੈ ਤਾਂ ਉਸੇ ਸਮੇਂ ਸੇਫ ਸਕੂਲ ਵਾਹਨ ਪਾਲਿਸੀ ਦੀ ਚੈਕਿੰਗ ਟੀਮ ਦੀ ਹਾਜਰੀ ਵਿੱਚ ਸਬੰਧਤ ਸਕੂਲ ਤੇ ਕਾਰਵਾਈ ਕੀਤੀ ਜਾਵੇਗੀ ਅਤੇ ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਜਾਣਗੇ ਅਤੇ ਚੈਕਿੰਗ ਦੌਰਾਨ ਜੇਕਰ ਬੱਸਾਂ ਦੀ ਹਾਲਤ ਠੀਕ ਨਾ ਪਾਈ ਗਈ ਤਾਂ ਬੱਸ ਬੰਦ ਕੀਤੀ ਜਾਵੇਗੀ।ਇਸ ਮੌਕੇ ਏ.ਐਸ.ਆਈ ਗੁਰਮੀਤ ਸਿੰਘ, ਪਵਿੱਤਰ ਸਿੰਘ ਆਰ.ਟੀ.ਓ ਵਿਭਾਗ, ਹਰਿੰਦਰ ਸਿੰਘਸਕੂਲ ਪ੍ਰਿੰਸੀਪਲ ਅਤੇ ਹੋਰ ਸਟਾਫ ਮੈਂਬਰ ਵੀ ਹਾਜਰ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ