Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੀ.ਆਰ. 126 ਝੋਨੇ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿੱਕਰੀ ਲਈ ਉਪਲਬਧ

May 08, 2024 12:52 PM
SehajTimes

ਪਟਿਆਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿਚ ਪੰਜਾਬ ਵਿਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ਤੇ ਕੀਤੀ ਜਾਣੀ ਹੈ। ਯੂਨੀਵਰਸਿਟੀ ਵੱਲੋਂ ਬਿਜਾਈ ਲਈ ਪਰਮਲ ਝੋਨੇ ਦੀਆਂ 11 ਕਿਸਮਾਂ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਜਿਨ੍ਹਾਂ ਵਿਚ ਪੀ.ਆਰ. 121, ਪੀ.ਆਰ 122, ਪੀ.ਆਰ 126, ਪੀ.ਆਪ 128 ਅਤੇ ਪੀ.ਆਰ 131 ਪ੍ਰਮੁੱਖ ਹਨ। ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਅਗੇਤੀ ਲਵਾਈ ਨੂੰ ਸੂਬੇ ਵਿਚ ਪਾਣੀ ਦਾ ਪੱਧਰ ਡਿੱਗਣ ਦਾ ਇਕ ਵੱਡਾ ਕਾਰਨ ਮੰਨਿਆ ਜਾਂਦਾ ਹੈ। ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਤਾਂ ਜੋ ਕਿਸਾਨ ਘੱਟ ਸਮੇਂ ਵਿਚ ਖਰਚੇ ਅਤੇ ਪਾਣੀ ਦੀ ਬੱਚਤ ਦੇ ਨਾਲ-ਨਾਲ ਪੂਰਾ ਝਾੜ ਲੈ ਸਕਣ। ਇਸੇ ਲੜੀ ਵਿਚ ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਪਟਿਆਲਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪੀ.ਆਰ 126 ਕਿਸਮ, ਜੋ ਕਿ ਕਿਸਾਨਾਂ ਦੀ ਹਰਮਨ ਪਿਆਰੀ ਕਿਸਮ ਹੈ ਦੀ ਕਾਸ਼ਤ ਵੱਧ ਤੋਂ ਵੱਧ ਕਰਨ। ਇਹ ਕਿਸਮ ਬਾਕੀ ਸਾਰੀਆਂ ਕਿਸਮਾਂ ਨਾਲੋਂ ਪੱਕਣ ਵਿਚ ਘੱਟ ਸਮਾਂ, ਬਿਜਾਈ ਤੋਂ ਬਾਅਦ ਕਰੀਬ 93 ਦਿਨ ਲੈਂਦੀ ਹੈ ਅਤੇ ਔਸਤਨ ਝਾੜ 30.0 ਕੁਇੰਟਲ ਪ੍ਰਤੀ ਏਕੜ ਪ੍ਰਾਪਤ ਹੁੰਦਾ ਹੈ। ਇਸ ਕਿਸਮ ਦੀ ਬਿਜਾਈ ਕਰਕੇ ਕਿਸਾਨ ਖੇਤੀ ਖਰਚੇ, ਸਮੇਂ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਦੇ ਨਾਲ-ਨਾਲ ਚੰਗਾ ਮੁਨਾਫ਼ਾ ਲੈ ਸਕਦੇ ਹਨ। ਪੰਜਾਬ ਰਾਈਸ ਮਿਲਰਜ ਐਸੋਸੀਏਸ਼ਨ ਵੱਲੋਂ ਵੀ ਝੋਨੇ ਦੀ ਪੀ.ਆਰ. 126 ਕਿਸਮ ਚ ਕੋਈ ਨੁਕਸ ਨਾ ਹੋਣ ਦਾ ਹਵਾਲਾ ਦਿੱਤਾ ਗਿਆ ਹੈ। ਬੀਜ ਖਰੀਦਣ ਦੇ ਚਾਹਵਾਨ ਕਿਸਾਨ ਇਹ ਬੀਜ 56 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ (24 ਕਿੱਲੋ ਪੈਕਿੰਗ = 1350/-ਰੁਪਏ), ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਰੌਣੀ ਫਾਰਮ ਤੋਂ ਹਫ਼ਤੇ ਦੇ ਕਿਸੇ ਵੀ ਦਿਨ ਖ਼ਰੀਦ ਸਕਦੇ ਹਨ। 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ