Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਵੀਪ ਪਟਿਆਲਾ ਵੱਲੋਂ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵੋਟਰਾਂ ਨਾਲ ਮੀਟਿੰਗ

May 08, 2024 01:15 PM
SehajTimes
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਵੋਟਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਪਹਿਲੀ ਮੀਟਿੰਗ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵਿਖੇ ਹੋਈ। ਜਿੱਥੇ ਲਗਭਗ 200 ਦੇ ਕਰੀਬ ਵਿਦਿਆਰਥੀਆਂ ਨੇ ਚੋਣ ਕਮਿਸ਼ਨ ਦੀਆਂ ਵੋਟਰਾਂ ਲਈ ਸੁਵਿਧਾਵਾਂ ਜਿਵੇਂ ਕਿ ਵੱਖ-ਵੱਖ ਐਪਸ, 12-ਡੀ ਫਾਰਮ ਅਤੇ ਦਿਵਿਆਂਗ ਵੋਟਰਾਂ ਲਈ ਵਿਸ਼ੇਸ਼ ਸਹੂਲਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਰੇਖੀ ਨੇ ਵਿਦਿਆਰਥੀਆਂ ਨੂੰ ਉਪਰੋਕਤ ਜਾਣਕਾਰੀ ਆਪਣੇ ਦੋਸਤਾ, ਰਿਸ਼ਤੇਦਾਰਾਂ ਅਤੇ ਆਪਣੇ ਪੜੋਸੀਆਂ ਨਾਲ ਸਾਂਝੀ ਕਰਨ ਲਈ ਕਿਹਾ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵਿਦਿਆਰਥੀ ਵੋਟਰਾਂ ਨੂੰ ਆਪਣੇ ਗੁਆਂਢ ਵਿੱਚ ਘਰੋ-ਘਰੀ ਜਾ ਕੇ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਪ੍ਰੇਰਿਤ ਕੀਤਾ। ਇਸ ਮੀਟਿੰਗ ਦੌਰਾਨ ਆਯੁਰਵੈਦਿਕ  ਕਾਲਜ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪਹਿਲੀ ਵਾਰ ਵੋਟ ਪਾਉਣ ਜਾਣ ਬਾਰੇ ਆਪਣੇ ਅਨੁਭਵਾਂ ਤੇ ਇੱਕ ਰਚਨਾ ਵੀ ਪੇਸ਼ ਕੀਤੀ। ਇਸ ਮੌਕੇ ਸਵੀਪ ਪਟਿਆਲਾ-115 ਦੇ ਨੋਡਲ ਅਫ਼ਸਰ ਸ੍ਰੀ ਰੁਪਿੰਦਰ ਸਿੰਘ, ਆਯੁਰਵੈਦਿਕ ਕਾਲਜ ਦੇ ਨੋਡਲ ਅਫ਼ਸਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਸ਼ਲ ਅਤੇ ਅਵਤਾਰ ਸਿੰਘ ਹਾਜ਼ਰ ਸਨ।
 
 
 
 

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ