Monday, November 03, 2025

Delhi

ਭਾਰਤੀਆਂ ਨੂੰ ਰੂਸ ਯੂਕਰੇਨ ਜੰਗ ’ਚ ਭੇਜਣ ਵਾਲੇ 4 ਦੋਸ਼ੀ ਗ੍ਰਿਫ਼ਤਾਰ

May 08, 2024 02:35 PM
SehajTimes

ਯੂਕਰੇਨ : ਭਾਰਤੀਆਂ ਨੂੰ ਧੋਖੇ ਨਾਲ ਰੂਸ ਯੂਕਰੇਨ ਜੰਗ ਵਿੱਚ ਭੇਜਣ ਦੇ ਮਾਮਲੇ ਵਿੱਚ ਸੀਬੀਆਈ ਨੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਸਾਹਮਣੇ ਆਈ ਹੈ। ਇਨ੍ਹਾਂ ਵਿੱਚੋਂ ਤਿੰਨ ਭਾਰਤੀ ਹਨ, ਜਦੋਂ ਕਿ ਇੱਕ ਰੂਸ ਦੇ ਰੱਖਿਆ ਮੰਤਰਾਲੇ ਵਿੱਚ ਕੰਮ ਕਰਨ ਵਾਲਾ ਅਨੁਵਾਦਕ ਹੈ। ਜਾਣਕਾਰੀ ਮੁਤਾਬਕ ਉਸਨੂੰ 24 ਅਪ੍ਰੈਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੀਬੀਆਈ ਨੇ ਕਿਹਾ ਕਿ ਰੂਸੀ ਅਨੁਵਾਦਕ ਇਸ ਨੈੱਟਵਰਕ ਦਾ ਅਹਿਮ ਹਿੱਸਾ ਸੀ। ਉਹ ਭਾਰਤੀਆਂ ਨੂੰ ਰੂਸੀ ਫੌਜ ਵਿੱਚ ਭਰਤੀ ਕਰਦਾ ਸੀ। ਸੂਤਰਾਂ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਅਰੁਣ ਅਤੇ ਯੇਸੂਦਾਸ ਤਿਰੂਵਨੰਤਪੁਰਮ ਦੇ ਰਹਿਣ ਵਾਲੇ ਹਨ। ਐਂਥਨੀ ਏਲਾਂਗੋਵਨ ਮੁੰਬਈ ਤੋਂ ਹੈ, ਜਦੋਂ ਕਿ ਨਿਜ਼ੀਲ ਜੋਬੀ ਬੇਨਸਮ ਰੂਸੀ ਰੱਖਿਆ ਮੰਤਰਾਲੇ ਤੋਂ ਹੈ। ਸਾਰੇ ਲੋਕ ਇੱਕ ਅਜਿਹੇ ਨੈੱਟਵਰਕ ਦਾ ਹਿੱਸਾ ਹਨ ਜਿਸ ਵਿੱਚ ਭਾਰਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਨੌਕਰੀਆਂ ਅਤੇ ਚੰਗੀਆਂ ਤਨਖਾਹਾਂ ਦਾ ਲਾਲਚ ਦੇ ਕੇ ਫਸਾਇਆ ਜਾਂਦਾ ਹੈ। ਇਸ ਦੇ ਲਈ ਸਥਾਨਕ ਏਜੰਟਾਂ ਦੀ ਮਦਦ ਵੀ ਲਈ ਜਾਂਦੀ ਹੈ। ਐਂਥਨੀ ਨੇ ਦੁਬਈ ਵਿੱਚ ਫੈਜ਼ਲ ਬਾਬਾ ਅਤੇ ਰੂਸ ਵਿੱਚ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਭਾਰਤੀਆਂ ਲਈ ਵੀਜ਼ਾ ਅਤੇ ਹਵਾਈ ਜਹਾਜ਼ ਦੀਆਂ ਟਿਕਟਾਂ ਲੈਣ ਦਾ ਕੰਮ ਕੀਤਾ। ਅਰੁਣ ਅਤੇ ਯੇਸੂਦਾਸ ਸਥਾਨਕ ਏਜੰਟ ਸਨ। ਉਹ ਰੂਸ ਵਿੱਚ ਨੌਕਰੀਆਂ ਅਤੇ ਤਨਖਾਹਾਂ ਬਾਰੇ ਲੋਕਾਂ ਨੂੰ ਧੋਖਾ ਦਿੰਦੇ ਸਨ। ਕੰਸਲਟੈਂਸੀ ਕੰਪਨੀਆਂ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ, ਜੋ ਵਿਦੇਸ਼ ’ਚ ਕੰਮ ਕਰਨਾ ਚਾਹੁੰਦੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਧੋਖਾ ਦੇਣ ਲਈ ਯੂ ਟਿਊਬ ਵੀਡੀਓਜ਼ ਬਣਾਏ ਜਾਂਦੇ ਹਨ। ਇਹ ਦਿਖਾਇਆ ਗਿਆ ਹੈ ਕਿ ਰੂਸ ਵਿੱਚ ਜੰਗ ਦਾ ਕੋਈ ਅਸਰ ਨਹੀਂ ਹੈ ਅਤੇ ਹਰ ਕੋਈ ਸੁਰੱਖਿਅਤ ਹੈ। ਇਸ ਤੋਂ ਬਾਅਦ, ਰੂਸੀ ਫੌਜ ਵਿੱਚ ਹੈਲਪਰ, ਕਲਰਕ ਅਤੇ ਯੁੱਧ ਵਿੱਚ ਡਿੱਗਆਂ ਇਮਾਰਤਾਂ ਨੂੰ ਖਾਲੀ ਕਰਨ ਦੀਆਂ ਨੌਕਰੀਆਂ ਲਈ ਖਾਲੀ ਅਸਾਮੀਆਂ ਦਿਖਾਈਆਂ ਜਾਂਦੀਆਂ ਹਨ। ਵੀਡੀਓ ’ਚ ਦੱਸਿਆ ਗਿਆ ਹੈ ਕਿ ਨੌਕਰੀ ਲੈਣ ਵਾਲੇ ਲੋਕਾਂ ਨੂੰ ਜੰਗ ਲੜਨ ਲਈ ਸਰਹੱਦ ’ਤੇ ਨਹੀਂ ਜਾਣਾ ਪਵੇਗਾ। ਉਨ੍ਹਾਂ ਨੂੰ 40 ਹਜ਼ਾਰ ਰੁਪਏ ਤਨਖਾਹ ਮਿਲੇਗੀ । ਸਿਖਲਾਈ ਪੂਰੀ ਹੋਣ ਤੋਂ ਬਾਅਦ ਤਨਖਾਹ 1 ਲੱਖ ਰੁਪਏ ਹੋਵੇਗੀ। ਸੀਬੀਆਈ ਅਨੁਸਾਰ ਉਨ੍ਹਾਂ ਨੇ ਮਨੁੱਖੀ ਤਸਕਰੀ ਲਈ ਕੁਝ ਨਿੱਜੀ ਵੀਜ਼ਾ ਸਲਾਹਕਾਰ ਫਰਮਾਂ ਅਤੇ ਏਜੰਟਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਦਾ ਨੈੱਟਵਰਕ ਕਈ ਦੇਸ਼ਾਂ ਵਿੱਚ ਫੈਲੀਆ ਹੋਈਆ ਹੈ। ਦਿੱਲੀ ਦੀ ਇੱਕ ਵੀਜ਼ਾ ਕੰਪਨੀ ਹੁਣ ਤੱਕ ਕਰੀਬ 180 ਭਾਰਤੀਆਂ ਨੂੰ ਰੂਸ ਭੇਜ ਚੁੱਕੀ ਹੈ। ਇਸ ਤੋਂ ਪਹਿਲਾਂ ਫਰਵਰੀ ’ਚ ਇਕ ਰਿਪੋਰਟ ਸਾਹਮਣੇ ਆਈ ਸੀ, ਜਿਸ ’ਚ ਕਿਹਾ ਗਿਆ ਸੀ ਕਿ ਰੂਸ ਯੂਕਰੇਨ ਸਰਹੱਦ ’ਤੇ ਭਾਰਤੀਆਂ ਨੂੰ ਰੂਸੀ ਫੌਜੀਆਂ ਨਾਲ ਲੜਨ ਲਈ ਮਜ਼ਬੂਰ ਕੀਤਾ ਗਿਆ ਸੀ। ਰੂਸੀ ਕੰਪਨੀਆਂ ਨੇ ਇਨ੍ਹਾਂ ਭਾਰਤੀਆਂ ਨੂੰ ਸਹਾਇਕ ਵਜੋਂ ਕੰਮ ਕਰਨ ਲਈ ਰੱਖਿਆ ਸੀ। ਇਸ ਤੋਂ ਬਾਅਦ ਉਸਨੂੰ ਰੂਸ ਦੀ ਨਿੱਜੀ ਫੌਜ ਕਹੇ ਜਾਣ ਵਾਲੇ ਵੈਗਨਰ ਗਰੁੱਪ ਵਿੱਚ ਭਰਤੀ ਕੀਤਾ ਗਿਆ ਅਤੇ ਯੁੱਧ ਦੇ ਮੈਦਾਨ ਵਿੱਚ ਛੱਡ ਦਿੱਤਾ ਗਿਆ।

 

 

Have something to say? Post your comment

 

More in Delhi

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਮੰਗਿਆ

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਦਰਿਆਵਾਂ ਲਈ ਹੜ੍ਹ ਖੇਤਰ ਛੱਡਣਾ ਜਰੂਰੀ : ਸੰਤ ਸੀਚੇਵਾਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ ਦੀ ਸਖ਼ਤ ਨਿਖੇਧੀ