Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

ਸ.ਮਿ.ਸ.ਮੈਣ ਦੇ 10 ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ 100 ਵਿਚੋਂ 100 ਅੰਕ

May 08, 2024 03:37 PM
SehajTimes

ਪਟਿਆਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਦੀ ਬੋਰਡ ਪ੍ਰੀਖਿਆ-2024 ਦਾ ਨਤੀਜਾ ਐਲਾਨਿਆ ਗਿਆ। ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਅੱਠਵੀਂ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ 28 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਇਸ ਸਕੂਲ ਦਾ ਕੰਪਿਊਟਰ ਸਾਇੰਸ ਵਿਸ਼ੇ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸਭ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਰਕਾਰੀ ਮਿਡਲ ਸਕੂਲ ਮੈਣ (ਪਟਿਆਲਾ) ਦੀ ਕਮਲ ਕੌਰ, ਅਨੂਪ੍ਰੀਤ ਕੌਰ, ਰਜਨੀ ਯਾਦਵ, ਅਨੀਤਾ ਰਾਣੀ, ਨਿਸ਼ਾ ਕੁਮਾਰੀ, ਸੰਜੂ, ਚਾਂਦਨੀ, ਕੁਲਵੀਰ ਕੌਰ, ਦੀਪਿਕਾ ਅਤੇ ਸੰਦੀਪ ਕੁਮਾਰ ਤਿਵਾੜੀ ਨੇ ਅੱਠਵੀਂ ਦੀ ਬੋਰਡ ਪ੍ਰੀਖਿਆ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸ੍ਰੀਮਤੀ ਮੋਨਿਕਾ ਅਰੋੜਾ (ਸਕੂਲ ਇੰਚਾਰਜ) ਨੇ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਅਤੇ ਸਮੂਹ ਵਿਦਿਆਰਥੀਆਂ ਨੂੰ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿਤੀ। ਸ੍ਰੀਮਤੀ ਮੋਨਿਕਾ ਅਰੋੜਾ (ਸਕੂਲ ਇੰਚਾਰਜ) ਜੀ ਨੇ ਕਿਹਾ ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਵਿਦਿਆਰਥੀਆਂ ਤੇ ਬਹੁਤ ਮਿਹਨਤ ਕੀਤੀ ਸੀ, ਜਿਸ ਦੇ ਸਿੱਟੇ ਵੱਜੋਂ ਵਿਦਿਆਰਥੀਆਂ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਸ੍ਰੀਮਤੀ ਮੋਨਿਕਾ ਅਰੋੜਾ ਜੀ ਨੇ ਕਿਹਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੜ੍ਹਾਈ ਵਿੱਚ ਹੋਰ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਸ੍ਰੀਮਤੀ ਵੰਦਨਾ ਗੁਪਤਾ (ਹਿੰਦੀ ਮਿਸਟ੍ਰੈਸ), ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ) ਅਤੇ ਸ੍ਰੀਮਤੀ ਵੰਦਨਾ ਜੈਨ (ਸ.ਸ. ਮਿਸਟ੍ਰੈਸ) ਮੋਜੂਦ ਸਨ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ