Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕਿਸਾਨਾਂ ਨੇ ਜਗਰਾਓਂ ਮਹਾਂ ਪੰਚਾਇਤ ਲਈ ਵਿੱਢੀ ਲਾਮਬੰਦੀ

May 08, 2024 06:53 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 21 ਮਈ ਨੂੰ ਜਗਰਾਓਂ ਵਿਖੇ ਸੱਦੀ ਮਹਾਂ ਪੰਚਾਇਤ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਜਥੇਬੰਦੀ ਦੇ ਬਲਾਕ ਪ੍ਰਧਾਨ ਬਿੰਦਰ ਪਾਲ ਛਾਜਲੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿੱਚ ਦੋਵਾਂ ਸਰਕਾਰਾਂ ਪ੍ਰਤੀ ਨਰਾਜ਼ਗੀ ਪਾਈ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਬਿੰਦਰਪਾਲ ਛਾਜਲੀ, ਹਰਬੰਸ ਸਿੰਘ, ਗੁਰਤੇਜ ਸਿੰਘ ਦੁੱਗਾਂ, ਗੁਰਚਰਨ ਸਿੰਘ ਕਿਲਾ ਭਰੀਆਂ, ਜਰਨੈਲ ਸਿੰਘ ਸੂਚ, ਗਾਗਾ ਸਿੰਘ, ਗੁਰਜੰਟ ਸਿੰਘ, ਹਰਪਾਲ ਸਿੰਘ ਅਤੇ ਦਰਸ਼ਨ ਸਿੰਘ ਦੁੱਗਾਂ ਨੇ ਕਿਹਾ ਕਿ ਸਰਕਾਰਾਂ ਵੱਲੋਂ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਕਿਸਾਨੀ ਘਾਟੇ ਦਾ ਧੰਦਾ ਬਣਕੇ ਰਹਿ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 21 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਓਂ ਵਿਖੇ ਸੱਦੀ ਮਹਾਂ ਪੰਚਾਇਤ ਵਿੱਚ ਵੱਡੇ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਵਾਂਗ ਆਮ ਆਦਮੀ ਪਾਰਟੀ ਵੀ ਲੋਕਾਂ ਨੂੰ ਲਾਰਿਆਂ ਵਿੱਚ ਰੱਖਕੇ ਰਾਜਨੀਤਕ ਲਾਹਾ ਲੈਣਾ ਚਾਹੁੰਦੀ ਹੈ ਜਦਕਿ ਸੂਬੇ ਦੇ ਕਿਸਾਨ ਸਰਕਾਰ ਦੇ ਅਜਿਹੇ ਰਵਈਏ ਤੋਂ ਜਾਣੂੰ ਹੋ ਚੁੱਕੇ ਹਨ।

Have something to say? Post your comment