Monday, May 20, 2024

Chandigarh

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

May 09, 2024 10:56 AM
SehajTimes

ਮੋਹਾਲੀ : ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਅੱਜ ਮੋਹਾਲੀ ਸ਼ਹਿਰੀ ਖੇਤਰ ਨਾਲ ਸਬੰਧਤ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ ਗਈ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਅਤੇ ਡਾ. ਵਿਜੇ ਭਗਤ ਨੇ ਦਸਿਆ ਕਿ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਨਿਰਦੇਸ਼ਾਂ ’ਤੇ ਮੋਹਾਲੀ ਸ਼ਹਿਰੀ ਦੀਆਂ 41 ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਲ.ਐਚ.ਵੀ., ਏ.ਐਨ.ਐਮਜ਼ ਅਤੇ ਆਸ਼ਾ ਵਰਕਰ ਨੇ ਆਪੋ-ਆਪਣੇ ਏਰੀਏ ਨਾਲ ਸਬੰਧਤ ਗਰਭਵਤੀ ਔਰਤਾਂ ਨੂੰ ਜਾਂਚ ਲਈ ਉਚੇਚੇ ਤੌਰ 'ਤੇ ਹਸਪਤਾਲ ਵਿਚ ਲਿਆਂਦਾ ਅਤੇ ਮਹਿਲਾ ਰੋਗਾਂ ਦੇ ਮਾਹਰ ਡਾਕਟਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਦੁਆਰਾ ਉਨ੍ਹਾਂ ਦੀ ਜਾਂਚ ਕੀਤੀ ਗਈ। ਡਾ. ਚੀਮਾ ਮੁਤਾਬਕ ਮਾਤਰੀ ਮੌਤਾਂ ਦੇ ਮਾਮਲਿਆਂ ਦੀ ਰੋਕਥਾਮ ਅਤੇ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਵਿਸ਼ੇਸ਼ ਜਾਂਚ ਕੀਤੀ ਗਈ ਹੈ, ਜਿਹੜੀ ਭਵਿੱਖ ਵਿਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਵਿਸ਼ੇਸ਼ ਹਦਾਇਤਾਂ ਦਿੰਦਿਆਂ ਕਿਹਾ ਸੀ ਕਿ ਤਮਾਮ ਗਰਭਵਤੀ ਔਰਤਾਂ ਦਾ ਜਲਦ ਤੋਂ ਜਲਦ ਪੰਜੀਕਰਣ ਕੀਤਾ ਜਾਵੇ ਅਤੇ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰਖਿਆ ਜਾਵੇ ਤਾਕਿ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਸੀ ਕਿ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣੀ ਚਾਹੀਦੀ।

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ