Wednesday, March 25, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੰਜਾਬੀ ਯੂਨਵਿਰਸਿਟੀ ਵਿੱਚ ਲਗਵਾਈ ਕੈਰੀਅਰ ਅਗਵਾਈ ਪ੍ਰਦਰਸ਼ਨੀ

May 09, 2024 11:03 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਇੰਡੀਅਨ ਏਅਰ ਫ਼ੋਰਸ ਵੱਲੋਂ ਯੂਨੀਵਰਸਿਟੀ ਦੇ ਪਲੇਸਮੈਂਟ ਦੇ ਸਹਿਯੋਗ ਨਾਲ਼ ਕੈਰੀਅਰ ਅਗਵਾਈ ਪ੍ਰਦਰਸ਼ਨੀ ਲਗਾਈ ਗਈ। ਸੈਨਿਕ ਹਵਾਬਾਜ਼ੀ ਦੇ ਖੇਤਰ ਵਿੱਚ ਰੁਚੀ ਲੈਣ ਵਾਲੇ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨੀ ਦੌਰਾਨ ਇਸ ਖੇਤਰ ਦੇ ਵੱਖ-ਵੱਖ ਪਾਸਾਰਾਂ ਬਾਰੇ ਸਿੱਖਣ ਦਾ ਮੌਕਾ ਮਿਲਿਆ। ਇਹ ਪ੍ਰਦਰਸ਼ਨੀ ਇੰਡੀਅਨ ਏਅਰ ਫ਼ੋਰਸ ਦੇ ‘ਦਿਸ਼ਾ ਸੈੱਲ’ ਵੱਲੋਂ ਆਯੋਜਿਤ ਕੀਤੀ ਗਈ ਜਿਸ ਦੌਰਾਨ ਯੂਨੀਵਰਸਿਟੀ ਦੇ ਇੰਜਨੀਅਰਿੰਗ ਕਾਲਜ ਵਿੱਚ ਇੱਕ ਹਾਈ ਟੈਕ ਬੱਸ ਲਿਆ ਕੇ ਖੜ੍ਹੀ ਕੀਤੀ ਗਈ ਸੀ। ਪਲੇਸਮੈਂਟ ਸੈੱਲ ਦੇ ਇੰਚਾਰਜ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇੱਥੇ ਹਾਜ਼ਰ ਇੰਡੀਅਨ ਏਅਰ ਫ਼ੋਰਸ ਦੇ ਅਫ਼ਸਰਾਂ ਨੇ ਇਸ ਬੱਸ ਵਿੱਚ ਸ਼ਾਮਿਲ ਵੱਖ-ਵੱਖ ਮਾਡਲਾਂ ਅਤੇ ਤਕਨੀਕੀ ਸਾਜ਼ੋ ਸਮਾਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਅਨੁਭਵੀ ਅਫ਼ਸਰਾਂ ਵੱਲੋਂ ਇਸ ਖੇਤਰ ਦੀ ਜਾਣਕਾਰੀ ਦੇਣ ਲਈ ਵੱਖ-ਵੱਖ ਸੈਸ਼ਨ ਆਯੋਜਿਤ ਕਰਵਾਏ ਗਏ। ਵਿਦਿਆਰਥੀਆਂ ਨੇ ਪਾਇਲਟਾਂ, ਨੇਵੀਗੇਟਰ ਅਫ਼ਸਰਾਂ ਅਤੇ ਜਮੀਨੀ ਅਮਲੇ ਦੇ ਮੈਂਬਰਾਂ ਨਾਲ਼ ਸੰਵਾਦ ਰਚਾਇਆ। ਵਿਦਿਆਰਥੀਆਂ ਵੱਲੋਂ ਏਅਰ ਫੋਰਸ ਕੌਮਨ ਅਡਮਿਸ਼ਨ ਟੈਸਟ ਅਤੇ ਨੈਸ਼ਨਲ ਡਿਫੈਂਸ ਅਕੈਡਮੀ ਆਦਿ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ। ਇੰਡੀਅਨ ਏਅਰ ਫੋਰਸ ਤੋਂ ਵਿੰਗ ਕਮਾਂਡਰ ਗੌਰਵ ਲੋਹਾਨੀ ਨੇ ਇਸ ਬਾਰੇ ਕਿਹਾ ਕਿ ਉਹ ਨੌਜਵਾਨਾਂ ਲੜਕੇ ਅਤੇ ਲੜਕੀਆਂ ਨੂੰ ਫੋਰਸ ਪ੍ਰਤੀ ਉਤਸਾਹਿਤ ਕਰਨ ਦੇ ਮਕਸਦ ਨਾਲ਼ ਇਹ ਪਹਿਲਕਦਮੀ ਕਰ ਰਹੇ ਹਨ। ਉਨ੍ਹਾਂ ਯੂਨੀਵਰਸਿਟੀ ਵੱਖ-ਵੱਖ ਵਿਭਾਗਾਂ ਅਤੇ ਯੂਨੀਵਰਸਿਟੀ ਮਾਡਲ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਇੰਡੀਅਨ ਏਅਰ ਫੋਰਸ ਵਿੱਚ ਸ਼ਾਮਿਲ ਹੋਣ ਦੀਆਂ ਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਇੱਕ ਸਾਇੰਸ ਵਿਦਿਆਰਥੀ, ਇੰਜਨੀਅਰ, ਕਾਮਰਸ ਵਿਦਿਆਰਥੀ ਆਦਿ ਹੋਣ ਦੀ ਸੂਰਤ ਵਿੱਚ ਫੋਰਸ ਵਿੱਚ ਸ਼ਾਮਿਲ ਹੋਣ ਦੇ ਕਿਹੜੇ ਮੌਕੇ ਹਨ।

  

 

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ