Wednesday, December 10, 2025

Malwa

ਸਰਕਾਰੀ ਹਾਈ ਸਕੂਲ ਕਮਾਲਪੁਰ 'ਚ ਵੋਟਰ ਜਾਗਰੂਕਤਾ ਸਬੰਧੀ ਕੁਇਜ਼ ਮੁਕਾਬਲੇ ਦਾ ਆਯੋਜਨ

May 09, 2024 12:10 PM
SehajTimes

ਦਿੜ੍ਹਬਾ ਮੰਡੀ : ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਹੈੱਡ ਮਾਸਟਰ ਡਾ. ਪਰਮਿੰਦਰ ਸਿੰਘ ਦੇਹੜ੍ਹ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਨਾਲ ਸਬੰਧਤ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਸਵੀਪ ਦੇ ਜ਼ਿਲ੍ਹਾ ਕਨਵੀਨਰ ਲਖਵਿੰਦਰ ਸਿੰਘ ਲੱਖਾ ਅਤੇ ਸਕੂਲ ਦੇ ਸਵੀਪ ਨੋਡਲ ਅਫ਼ਸਰ ਮੰਗਲ ਸਿੰਘ ਦੀ ਦੇਖ–ਰੇਖ ਹੇਠ ਕਰਵਾਏ ਗਏ ਇਸ ਕੁਇਜ਼ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀ ਜੀਵਨ ਸਿੰਘ ਨੇ ਪਹਿਲਾ, ਰਮੀ ਕੁਮਾਰ ਨੇ ਦੂਜਾ ਅਤੇ ਮੋਹਿਤ ਚੌਹਾਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਲਖਵਿੰਦਰ ਸਿੰਘ ਲੱਖਾ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਸਬੰਧੀ ਜਾਗਰੂਕ ਹੋਣ ਲਈ ਪ੍ਰੇਰਿਤ ਕਰਦੇ ਹੋਏ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ। ਸਕੂਲ ਮੁੱਖੀ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਕਿਹਾ ਕਿ ਭਵਿੱਖ ਦੇ ਵੋਟਰਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ਼-ਨਾਲ਼ ਕਰਤੱਵਾਂ ਨੂੰ ਯਾਦ ਰੱਖਕੇ ਇੱਕ ਨਿਰੋਏ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਕੂਲ ਸਵੀਪ ਨੋਡਲ ਅਫ਼ਸਰ ਮੰਗਲ ਸਿੰਘ ਨੇ ਵਿਦਿਆਰਥੀਆਂ ਨੂੰ ਵੋਟਾਂ ਨਾਲ ਸਬੰਧਿਤ ਜਾਣਕਾਰੀ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ਼ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਲੋਕਤੰਤਰ ਦੀ ਸਫਲਤਾ ਲਈ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾ ਯਾਦਵਿੰਦਰ ਕੌਰ, ਹੇਮੰਤ ਸਿੰਘ ਅਤੇ ਟਿੰਕੂ ਕਮਾਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Malwa

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ

ਪੈਨਸ਼ਨਰਾਂ ਨੇ ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ 

ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਨੂੰ ਭਵਾਨੀਗੜ੍ਹ ਨੇੜੇ ਲੱਗੀ ਭਿਆਨਕ ਅੱਗ

ਬਿਜਲੀ ਕਾਮਿਆਂ ਨੇ ਸਰਕਾਰ ਖਿਲਾਫ ਕੱਢੀ ਭੜਾਸ 

ਸ਼੍ਰੋਮਣੀ ਅਕਾਲੀ ਦਲ ਇਕੱਲਾ ਹੀ 2027 ਵਿਚ ਚੋਣਾਂ ਲੜੇਗਾ ਤੇ ਜਿੱਤੇਗਾ ਵੀ : ਸੁਖਬੀਰ ਬਾਦਲ

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

ਨਾਮਦੇਵ ਸਭਾ ਨੇ ਭਾਈ ਛਾਜਲਾ ਨੂੰ ਕੀਤਾ ਸਨਮਾਨਤ 

ਬੀਕੇਯੂ ਆਜ਼ਾਦ ਦੀ ਧਰਮਗੜ੍ਹ ਇਕਾਈ ਦਾ ਕੀਤਾ ਗਠਨ 

ਰਾਜਿੰਦਰ ਦੀਪਾ ਨੇ ਸੰਮਤੀ ਚੋਣਾਂ ਨੂੰ ਲੈਕੇ ਵਿੱਢੀ ਸਰਗਰਮੀ