Monday, May 20, 2024

Malwa

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ

May 09, 2024 12:11 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ਤੇ ਹੀ ਸੁੱਟਿਆ ਜਾਵੇ। ਇਹ ਹੁਕਮ 8 ਜੁਲਾਈ 2024 ਤੱਕ ਲਾਗੂ ਰਹਿਣਗੇ। ਹੁਕਮਾਂ 'ਚ ਕਿਹਾ ਗਿਆ ਹੈ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) 'ਤੇ ਸੁੱਟਣ ਦੀ ਥਾਂ 'ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ। ਅਜਿਹਾ ਕਰਨ ਨਾਲ ਉਸ ਸਥਾਨ ਦੇ ਆਲੇ ਦੁਆਲੇ ਬਦਬੂ ਅਤੇ ਗੰਦਗੀ ਫੈਲਦੀ ਹੈ ਅਤੇ ਬਿਮਾਰੀ ਫੈਲਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਆਮ ਪਬਲਿਕ ਦੇ ਜਾਨੀ ਮਾਲੀ ਨੁਕਸਾਨ ਅਤੇ ਅਸੁਵਿਧਾ ਨੂੰ ਦੇਖਦੇ ਹੋਏ ਸਖਤ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ। ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ