Monday, October 27, 2025

National

ਜੇਹਲਮ ਨਦੀ ’ਚ ਕਿਸ਼ਤੀ ਪਲਟ ਜਾਣ ’ਤੇ ਦੋ ਲੋਕ ਹੋਏ ਲਾਪਤਾ

May 09, 2024 03:49 PM
SehajTimes

ਕਸ਼ਮੀਰ : ਘਟਨਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਕਿਸ਼ਤੀ ਨਦੀ ਦੇ ਤੇਜ਼ ਕਰੰਟ ਵਿੱਚ ਡੁੱਬਤੀ ਦਿਖਾਈ ਦੇ ਰਹੀ ਹੈ। ਜੰਮੂ ਕਸ਼ਮੀਰ ਦੇ ਪੁਲਵਾਨਾ ਜ਼ਿਲ੍ਹੇ ਦੇ ਪੰਪੋਰ ’ਚ ਜੇਹਲਮ ਨਦੀ ’ਚ ਇੱਕ ਕਿਸ਼ਤੀ ਡੁੱਬ ਗਈ। ਕਿਸ਼ਤੀ ’ਤੇ 9 ਗੈਰ ਕਸ਼ਮੀਰ ਲੋਕ ਸਵਾਰ ਸਨ, ਜਿਨ੍ਹਾਂ ’ਚੋਂ 7 ਨੂੰ ਬਚਾ ਲਿਆ ਗਿਆ ਹੈ। ਹਾਲਾਂਕਿ ਦੋ ਲੋਕ ਲਾਪਤਾ ਹਨ। ਦੋਵੇਂ ਯੂਪੀ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਭਾਲ ਲਈ ਬੀਤੀ ਰਾਤ ਤੋਂ ਸਰਚ ਆਪਰੇਸ਼ਨ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਸਾਰੇ ਲੋਕ ਹਾਟੀਵਾੜਾ ਦੇ ਖੇਤਾਂ ’ਚ ਮਜ਼ਦੂਰੀ ਦਾ ਕੰਮ ਕਰਦੇ ਸਨ। ਉਹ ਸ਼ਾਮ ਨੂੰ ਕੰਮ ਖਤਮ ਕਰਕੇ ਵਾਪਸ ਆ ਰਹੇ ਸੀ ਜਦੋਂ ਇਹ ਹਾਦਸਾ ਵਾਪਰਿਆ। ਉਸ ਨੇ ਕਾਕਾਪੋਰਾ ਪੁਲ ਦੀ ਬਜਾਏ ਕਿਸ਼ਤੀ ਰਾਹੀਂ ਦਰਿਆ ਪਾਰ ਕਰਨ ਦਾ ਸ਼ਾਰਟੱਕਟ ਰਸਤਾ ਚੁਣਿਆ ਸੀ। ਕਸ਼ਮੀਰ ਵਿੱਚ ਇੱਕ ਮਹੀਨੇ ਦੇ ਅੰਦਰ ਜੇਹਲਮ ਨਦੀ ਵਿੱਚ ਕਿਸ਼ਤੀ ਹਾਦਸੇ ਦੀ ਦੂਜੀ ਘਟਨਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 16 ਅਪ੍ਰੈਲ ਨੂੰ ਸ੍ਰੀਨਗਰ ਦੇ ਜੇਹਲਮ ਵਿੱਚ ਇੱਕ ਕਿਸ਼ਤੀ ਪਲਟ ਗਈ ਸੀ। ਪੁਲਿਸ ਪ੍ਰਸ਼ਾਸਨ ਅਤੇ ਅਰਧ ਸੈਨਿਕ ਬਲ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ। ਪੁਲਵਾਮਾ ਦੇ ਡਿਪਟੀ ਕਮਿਸ਼ਨਰ ਡਾਕਟਰ ਬਸ਼ਾਰਤ ਕਯੂਮ ਨੇ ਦੱਸਿਆ ਕਿ ਨਦੀ ਵਿੱਚ ਤੇਜ਼ ਵਹਾਅ ਕਾਰਨ ਬਚਾਅ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਹਾਲਾਂਕਿ ਸਾਰੀਆਂ ਟੀਮਾਂ ਲਾਪਤਾ ਲੋਕਾਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ।

Have something to say? Post your comment

 

More in National

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ