Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

May 09, 2024 04:51 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦ ਯੈਲੋ ਲੀਫ ਫਰਮ ਐਸ.ਸੀ.ਓ. ਨੰਬਰ 21 & 22, ਦੂਜੀ ਮੰਜਿਲ, ਸੈਕਟਰ-82, ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਗੁਰਦਾਸ ਸਿੰਘ (ਪ੍ਰੋਪਰਾਈਟਰ) ਪੁੱਤਰ ਸ੍ਰੀ ਭਜਨ ਸਿੰਘ ਵਾਸੀ ਮਕਾਨ ਨੰ: 640, ਦੂਜੀ ਮੰਜਿਲ ਫੇਜ-7, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਾਮ ਤੇ ਟਰੈਵਲ ਏਜੰਸੀ ਦਾ ਲਾਇਸੰਸ ਨੰ: 424/ਆਈ.ਸੀ. ਮਿਤੀ 18-01-2021 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 17.01.2026 ਤੱਕ ਹੈ। ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੋਧਾ, ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ: 13 ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟਾਂ ਭੇਜਿਆ ਜਾਂਦੀਆਂ ਹਨ। ਪ੍ਰੰਤੂ ਲਾਇਸੰਸੀ ਵੱਲੋਂ ਐਕਟ/ਰੂਲਜ/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾਂ ਨਹੀਂ ਭੇਜਿਆ ਜਾ ਰਹੀਆਂ ਹਨ। ਇਸ ਤਰ੍ਹਾਂ ਫਰਮ ਦੇ ਮਾਲਕ ਸ੍ਰੀ ਗੁਰਦਾਸ ਸਿੰਘ ਪੁੱਤਰ ਸ੍ਰੀ ਭਜਨ ਸਿੰਘ ਵੱਲੋਂ ਐਕਟ/ਰੂਲਜ਼/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾਂ ਨਾ ਭੇਜਣ, ਫਰਮ ਦ ਯੈਲੋ ਲੀਫ ਖਿਲਾਫ ਪ੍ਰਾਪਤ ਹੋਈਆਂ ਸ਼ਿਕਾਇਤਾਂ ਬਾਬਤ ਵੀ ਆਪਣਾ ਪੱਖ ਸਪਸ਼ਟ ਕਰਨ ਹਿੱਤ ਇਸ ਦਫਤਰ ਵਿਖੇ ਹਾਜਰ ਪੇਸ਼ ਨਾ ਹੋਣ ਦੇ ਕਾਰਨ ਵਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਤਹਿਤ ਇਸ ਦਫਤਰ ਦੇ ਹੁਕਮ ਮਿਤੀ 11-03-2024 ਰਾਹੀਂ ਫਰਮ ਦ ਯੈਲੋ ਲੀਫ ਐਸ.ਸੀ.ਓ. ਨੰਬਰ 21 & 22, ਦੂਜੀ ਮੰਜਿਲ, ਸੈਕਟਰ 82, ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 424/ਆਈ.ਸੀ. ਮਿਤੀ 18-01-2021 ਜੋ ਕਿ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ।
ਫਰਮ ਦਾ ਲਾਇਸੰਸ ਮੁਅੱਤਲ ਹੋਣ ਕਰਕੇ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦੇਣ ਲਈ ਨੋਟਿਸ ਪੱਤਰ ਨੰਬਰ 769-770 ਮਿਤੀ 11-03-2024 ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਾਇਸੰਸੀ ਦੇ ਰਜਿਸਟਰਡ ਦਫਤਰ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਗਿਆ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਲਾਇਸੰਸੀ ਪਾਸੋਂ ਕੋਈ ਜਵਾਬ/ਸਪਸ਼ਟੀਕਰਨ ਪ੍ਰਾਪਤ ਨਹੀਂ ਹੋਇਆ ਹੈ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਫਰਮ ਖਿਲਾਫ ਪ੍ਰਾਪਤ ਹੋਈਆਂ ਸ਼ਿਕਾਇਤਾਂ, ਲਾਇਸੰਸ ਮੁਅੱਤਲ ਹੋਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਪ੍ਰਾਪਤ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਦ ਯੈਲੋ ਲੀਫ ਨੂੰ ਜਾਰੀ ਲਾਇਸੰਸ ਨੰਬਰ 424/ਆਈ.ਸੀ. ਮਿਤੀ 18-01-2021 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੁਲਜ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ