Wednesday, September 17, 2025

Malwa

ਚਾਈਨੀਜ਼ ਡੋਰ ਦੀ ਵਿਕਰੀ ਤੇ ਲਗਾਈ ਗਈ ਰੋਕ : ਸੰਦੀਪ ਬਹਿਲ

May 10, 2024 11:22 AM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੁੱਖ ਇੰਜਨੀਅਰ ਸੰਦੀਪ ਬਹਿਲ ਨੇ ਪਤੰਗ ਤੇ ਡੋਰ ਵੇਚਣ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਪਲਾਸਟਿਕ ਡੋਰ ਦੀ ਵਿਕਰੀ ਤੇ ਲਗਾਈ ਗਈ ਰੋਕ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਇੰਜ: ਸੰਦੀਪ ਬਹਿਲ ਨੇ ਥੋਕ ਵਿਕ੍ਰੇਤਾਵਾਂ ਤੇ ਡੀਲਰਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਕਾਨੂੰਨਾਂ ਤੇ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਾਈਨਾਂ ਡੋਰ ਦੇ ਉਤਪਾਦਨ, ਵਿਕਰੀ, ਸਟੋਰੇਜ, ਖਰੀਦ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕਿਉਂਕਿ ਇਸ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਬਣੀ ਡੋਰ ਜਿਥੇ ਮਨੁੱਖਾਂ ਲਈ ਘਾਤਕ ਹੈ ਉਥੇ ਹੀ ਇਸ ਵਿੱਚ ਫਸ ਕੇ ਪੰਛੀ ਵੀ ਦਰਖ਼ਤਾਂ ਦੇ ਹੀ ਲਟਕੇ ਰਹਿ ਜਾਂਦੇ ਹਨ ਜਿਸ ਨਾਲ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਨਾਲ ਬਣੀ ਡੋਰ ਦੀ ਵਿਕਰੀ ਗੈਰ ਕਾਨੂੰਨੀ ਹੈ ਅਤੇ ਇਸ ਦੀ ਵਿਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲਿਆਂ ਤੇ ਵਾਤਾਵਰਣ ਸੰਭਾਲ ਐਕਟ 1986 ਦੀ ਧਾਰਾ 19 ਅਤੇ ਵਾਤਾਵਰਣ ਸੰਭਾਲ ਐਕਟ 1986 ਦੀ ਧਾਰਾ 15 ਅਧੀਨ 5 ਸਾਲ ਤੱਕ ਦੀ ਕੈਦ ਤੇ ਇੱਕ ਲੱਖ ਰੁਪਏ ਦਾ ਜੁਰਮਾਨਾਂ ਲਗਾਇਆ ਜਾ ਸਕਦਾ ਹੈ। ਇੰਜ: ਬਹਿਲ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਚਾਈਨਾ ਡੋਰ ਤੇ ਲਗਾਈ ਪਾਬੰਦੀ ਦੀ ਸਖਤੀ ਨਾਲ ਪਾਲਣਾ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਤੇ ਦੁਕਾਨਦਾਰ ਹਾਜਰ ਸਨ।

Have something to say? Post your comment