Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

May 10, 2024 11:50 AM
SehajTimes
ਚੰਡੀਗੜ੍ਹ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ  ਵੱਲੋਂ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਨੇ ਇਕ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰ ਕੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇਨ੍ਹਾਂ ਦੋਸ਼ੀਆਂ ਦੇ ਕਬਜੇ ਚੋਂ 6 ਪਿਸਤੌਲ ਜਿੰਨ੍ਹਾਂ ਵਿੱਚ ਪੰਜ .32 ਬੋਰ ਦੇ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ- ਸੱਤ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਪੰਜਾਬ  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਮੱਟੂ ਵਾਸੀ ਰੱਈਆ ਅਤੇ ਰਾਹੁਲ ਮਸੀਹ ਵਾਸੀ ਪਿੰਡ ਚਵਿੰਡਾ ਦੇਵੀ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਰੈਕੇਟ ਧੜੱਲੇ ਨਾਲ ਕੰਮ ਕਰ ਰਿਹਾ ਸੀ ਅਤੇ ਪਿਛਲੇ ਛੇ ਮਹੀਨਿਆਂ ਵਿੱਚ ਮੱਧ ਪ੍ਰਦੇਸ਼ ਦੇ ਉਜੈਨ ਤੋਂ ਹਥਿਆਰਾਂ ਦੀਆਂ ਚਾਰ ਵੱਡੀਆਂ ਖੇਪਾਂ ਪ੍ਰਾਪਤ ਕਰ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਡਿਊਲ ਮੈਂਬਰ ਅਮਰੀਕਾ ਅਧਾਰਤ ਅਪਰਾਧਿਕ ਇਕਾਈ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਹੀ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਅਹਿਮ ਮੈਂਬਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਲਈ ਨਾਮਜ਼ਦ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ, ਜਦਕਿ ਇਸ ਸਬੰਧੀ ਅਗਲੀਆਂ ਪਿਛਲੀਆਂ ਕੜੀਆਂ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਵਿੱਤੀ ਇੰਟੈਲੀਜੈਂਸ ਯੂਨਿਟ (ਐਫ.ਆਈ.ਯੂ.) ਐਸਏਐਸ ਨਗਰ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰੇਲਵੇ ਸਟੇਸ਼ਨ ਜਲੰਧਰ ਛਾਉਣੀ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਦੋਸ਼ੀਆ ਨੂੰ ਕਾਬੂ ਕੀਤਾ। ਇਸ ਸਬੰਧੀ ਐਫਆਈਆਰ ਨੰ:27  ਮਿਤੀ 07.05.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (8) ਅਧੀਨ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ