Wednesday, December 17, 2025

Malwa

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਨੂੰ ਰੋਕਣ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

May 10, 2024 12:23 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਮੁੱਖ ਵਾਤਾਵਰਨ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ  ਸ਼੍ਰੀ ਸੰਦੀਪ ਬਹਿਲ ਦੀਆਂ ਹਦਾਇਤਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚਾਈਨਾ ਡੋਰ/ਮਾਂਝੇ ਸਮੇਤ ਤਿੱਖੇ ਪਤੰਗ ਉਡਾਉਣ ਵਾਲੇ ਧਾਗੇ ਦੀ ਵਿੱਕਰੀ ਅਤੇ ਵਰਤੋ 'ਤੇ ਪਾਬੰਦੀ ਲਾਗੂ ਕਰਨ ਲਈ ਚਾਈਨਾ ਡੋਰ ਦੇ ਵਿਕ੍ਰੇਤਾਵਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ।  ਉਨ੍ਹਾਂ ਹੋਰ ਦੱਸਿਆ ਕਿ ਜਿਲ੍ਹੇ ਵਿੱਚ ਪਤੰਗ ਉਡਾਉਣ ਵਾਲੀ ਸਮਗਰੀ ਦੀ ਸਪਲਾਈ ਵਿਚ ਲੱਗੇ ਵੱਡੇ ਥੋਕ ਵਿਕਰੇਤਾ/ਡੀਲਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ ਤਾਂ ਜੋ ਵਿੱਕਰੀ ਅਤੇ ਵਰਤੋਂ ਨੂੰ ਰੋਕਿਆ ਜਾ ਸਕੇ । ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਅਤੇ ਇਸ ਦੀ ਵਿੱਕਰੀ ਨੂੰ ਰੋਕਣ ਲਈ  ਰਣਨੀਤੀ ਨੂੰ ਸਾਂਝਾ ਕੀਤਾ। ਇੰਜ. ਸੰਦੀਪ ਬਹਿਲ ਨੇ ਦੱਸਿਆ ਕਿ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਕ੍ਰੇਤਾਵਾਂ/ਡੀਲਰਾਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਦੀ ਸਟੋਰੇਜ ਅਤੇ ਵਿੱਕਰੀ ਨੂੰ ਬੰਦ ਕਰਨ ਵਿੱਚ ਸਹਿਯੋਗ ਦੇਣ। ਇਸ ਮੌਕੇ ਸ਼੍ਰੀ ਲਵਨੀਤ ਦੂਬੇ, ਸੀਨੀਅਰ ਵਾਤਾਵਰਨ ਇੰਜੀਨੀਅਰ ਅਤੇ ਸ਼੍ਰੀ ਅਮਿਤ ਕੁਮਾਰ, ਵਾਤਾਵਰਨ ਇੰਜੀਨੀਅਰ, ਜ਼ੋਨਲ ਦਫ਼ਤਰ-II, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਟਿਆਲਾ ਵੀ ਹਾਜਰ ਸਨ।

 

Have something to say? Post your comment