Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

1 ਜੂਨ ਨੂੰ ਹੋਣ ਵਾਲੇ ਮਤਦਾਨ ਨੂੰ ਦਰਸਾਉਂਦਾ ਕੰਧ ਚਿੱਤਰ ਕੀਤਾ ਲੋਕ ਅਰਪਣ

May 10, 2024 12:38 PM
SehajTimes
ਮੋਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮੌਸਮ ਦੇ ਬਦਲਦੇ ਮਿਜ਼ਾਜ਼ ਮੁਤਾਬਕ ਸਤਰੰਗੀ ਪੀਂਘ ਦੀ ਤਰ੍ਹਾਂ ਰੰਗੀਆਂ ਸਵੀਪ ਗਤੀਵਿਧੀਆਂ ਨਾਲ ਆਮ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ 80% ਤੋਂ ਵਧੇਰੇ ਵੋਟਾਂ ਦਾ ਭੁਗਤਾਨ ਕੀਤਾ ਜਾ ਸਕੇ। ਇਸੇ ਲੜੀ ਤਹਿਤ ਰੰਗਾਂ ਦੇ ਜਾਦੂਗਰ ਰਾਸ਼ਟਰਪਤੀ ਐਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਦੁਆਰਾ ਤਿਆਰ ‘ਪੰਜ ਆਬ’ ਕਰੇਗਾ 1 ਜੂਨ ਨੂੰ ਮਤਦਾਨ, ਵਿਸ਼ੇ ਨੂੰ ਦਰਸਾਉਂਦਾ ਕੰਧ ਚਿੱਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਅਰਪਣ ਕੀਤਾ ਗਿਆ। ਇਸ ਕੰਧ ਚਿੱਤਰ ਦਾ ਲੋਕ ਅਰਪਣ ਲੋਕ ਸਭਾ ਚੋਣਾਂ ਲਈ ਪਾਰਲੀਮਾਨੀ ਹਲਕਾ ਅਨੰਦਪੁਰ ਸਾਹਿਬ ਦੇ ਖਰਚਾ ਨਿਗਰਾਨ ਸ਼੍ਰੀਮਤੀ ਸ਼ਿਲਪੀ ਸਿਨਹਾ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਸੰਦੀਪ ਗਰਗ ਦੀ ਮੌਜੂਦਗੀ ਚ ਕੀਤਾ। ਜ਼ਿਕਰਯੋਗ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਸਨੀਕ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਲਗਾਤਾਰ ਆਪਣੀ ਚਿੱਤਰਕਾਰੀ ਰਾਹੀਂ, 3-ਡੀ ਪੇਂਟਿੰਗ ਅਤੇ ਕੰਧ ਚਿਤਰਾਂ ਰਾਹੀਂ ਲੋਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫਸਰ, ਸਵੀਪ, ਪ੍ਰੋ. ਗੁਰਬਖਸੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਇਸ ਕੰਧ ਚਿੱਤਰ ਰਾਹੀਂ ਪੰਜਾਬ ਦੇ ‘ਪੰਜ ਆਬ’ (ਪੰਜ ਦਰਿਆਵਾਂ) ਨੂੰ ਲੋਕਤੰਤਰ ਦੇ ਰੰਗਾਂ ਵਿੱਚ ਰੰਗ ਵੋਟ ਪਾਉਂਦੇ ਦਿਖਾਇਆ ਗਿਆ ਹੈ, ਜਿਸ ਵਿੱਚ ਪੰਜ ਦਰਿਆਵਾਂ ਦੀਆਂ ਲਹਿਰਾਂ ਨਾਲ ਖੇਡਦੇ ਹੋਏ ਸੀਨੀਅਰ ਸਿਟੀਜ਼ਨ, ਦਿਵਿਆਂਗ ਜਨ, ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ, ਮਹਿਲਾ, ਟਰਾਂਸਜੈਂਡਰ, ਸਰਵਿਸ ਵੋਟਰ, ਚੋਣ ਡਿਊਟੀ, ਐਨ.ਆਰ.ਆਈ, ਚੋਣ ਡਿਊਟੀ ਦੌਰਾਨ ਤਾਇਨਾਤ ਸਟਾਫ਼ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ। ਇਸ ਕੰਧ ਚਿੱਤਰ ਵਿੱਚ ‘ਕੂਲ’ (ਠੰਡੇ) ਅਤੇ ‘ਵਾਰਮ’ (ਗਰਮ) ਰੰਗਾਂ ਦੇ ਮਿਸ਼ਰਣ ਦੀ ਵਰਤੋਂ ਕੀਤੀ ਗਈ ਹੈ, ਜਿਸ ਸਬੰਧੀ ਸ਼੍ਰੀ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਦੱਸਿਆ ਕਿ ‘ਵਾਰਮ ਕਲਰ’ ਜਿੱਥੇ ਨੌਜੁਆਨਾਂ ਦੇ ਜੋਸ਼ ਦਾ ਪ੍ਰਤੀਕ ਹਨ, ਗੁਲਾਬੀ ਰੰਗ ਸਾਡੀਆਂ ਭੈਣਾਂ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਕੀਤੇ ਯਤਨਾਂ ਨੂੰ ਦਰਸਾਉਂਦਾ ਹੈ, ਉੱਥੇ ਹੀ ਠੰਡੇ ਜਾਂ ‘ਕੂਲ ਕਲਰ’ ਸੀਨੀਅਰ ਸਿਟੀਜ਼ਨ ਦੀ ਸੋਚ ਅਤੇ ਸੁਹਿਦਰਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਨੀਲਾ ਰੰਗ ਨੈਤਿਕ ਅਧਾਰ ‘ਤੇ ਵੋਟ ਪਾਉਣ ਲਈ ਪ੍ਰੇਰਿਤ ਕਰਦਾ ਹੈ, ਉੱਥੇ ਹਰਾ ਰੰਗ ਜੂਨ ਮਹੀਨੇ ਦੀ ਤਪਿਸ਼ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਹਿਰਦ ਯਤਨਾਂ ਦੀ ਹਾਮੀ ਭਰਦਾ ਹੈ। ਜ਼ਿਲ੍ਹਾ ਸਵੀਪ ਟੀਮ ਵੱਲੋਂ ਕੀਤੇ ਕਾਰਜਾਂ ਨੂੰ ਦੇਖਦੇ ਹੋਏ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੱਲੋਂ ਵਧਾਈ ਦਿੱਤੀ ਗਈ ਅਤੇ ਸਮੁਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ 1 ਜੂਨ ਨੁੰ ਸਾਰੇ ਵੋਟ ਪਾ ਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਰਾਜ ਤਿੜਕੇ , ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ, ਉਪ ਮੰਡਲ ਮੈਜਿਸਟ੍ਰੇਟ ਕਮ ਸਹਾਇਕ ਰਿਟਰਨਿੰਗ ਅਫ਼ਸਰ ਦੀਪਾਂਕਰ ਗਰਗ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ