Sunday, November 02, 2025

Malwa

ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਮਨਜ਼ੂਰੀ ਲਈ ਜਾਵੇ : ਜ਼ਿਲ੍ਹਾ ਚੋਣ ਅਫ਼ਸਰ

May 10, 2024 12:46 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ (ਫੇਸਬੁੱਕ,ਇੰਸਟਾਗ੍ਰਾਮ,ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮਾਂ) 'ਤੇ ਅਤੇ ਇਲੈਕਟ੍ਰਾਨਿਕ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਨੂੰ ਚਲਾਉਣ ਲਈ ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ) ਮਾਲੇਰਕੋਟਲਾ ਦੇ ਦਫ਼ਤਰ ਵਿਖੇ ਗਠਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਪ੍ਰਵਾਨਗੀ ਲੈਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਐਮ.ਸੀ.ਐਮ.ਸੀ ਦਫ਼ਤਰ ਡਿਪਟੀ ਕਮਿਸ਼ਨਰ ਦੇ ਬਲਾਕ ਨੰਬਰ -3 ਵਿਖੇ ਕਾਰਜਸ਼ੀਲ ਹੈ।ਉਨ੍ਹਾਂ ਹੋਰ ਦੱਸਿਆ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਹੋਰ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਬਚਣਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕਰਨ ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ