Tuesday, May 21, 2024

Malwa

ਮਾਨ ਨੇ ਮਾਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਾਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ ਹੈ

May 10, 2024 01:21 PM
ਅਸ਼ਵਨੀ ਸੋਢੀ

ਮਾਨ ਦਾ ਭਾਜਪਾ 'ਤੇ ਤੰਜ: ਅਸੀਂ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੀ ਗੱਲ ਕਰਦੇ ਹਾਂ, ਉਹ ਹਿੰਦੂ, ਮੁਸਲਮਾਨ, ਮੰਗਲ-ਸੂਤਰ ਆਦਿ ਦੀਆਂ ਗੱਲਾਂ ਕਰਕੇ ਡਰਾ ਕੇ ਵੋਟਾਂ ਮੰਗਦੇ ਹਨ

ਮੈਂ ਸੱਤ ਸਾਲਾਂ ਤੋਂ ਬਰਨਾਲੇ ਦਾ ਵਿਧਾਇਕ ਹਾਂ, ਮੈਂ ਹਮੇਸ਼ਾ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ, ਅੱਗੇ ਵੀ ਮੈਂ ਤਨਦੇਹੀ ਨਾਲ ਤੁਹਾਡੀ ਸੇਵਾ ਕਰਦਾ ਰਹਾਂਗਾ: ਮੀਤ ਹੇਅਰ

ਮਾਲੇਰਕੋਟਲਾ  : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ 'ਚ ਅਕਾਲੀ ਦਲ ਬਾਦਲ ਅਤੇ ਭਾਜਪਾ 'ਤੇ ਤਿੱਖਾ ਹਮਲਾ ਕੀਤਾ। ਉਹ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਲੋਕ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਲਈ ਜਾਣੇ ਜਾਂਦੇ ਹਨ, ਉਹ ਨਫ਼ਰਤ ਫੈਲਾਉਣ ਵਾਲਿਆਂ ਨੂੰ ਇਸ ਵਾਰ ਬੁਰੀ ਤਰ੍ਹਾਂ ਹਰਾਉਣਗੇ।ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਖ਼ਾਸਕਰ ਨੌਜਵਾਨਾਂ ਨੇ ‘ਆਪ’ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਕ ਵਿੱਚ ਨਾਅਰੇ ਲਾਏ। ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪਿਆਰ ਅਤੇ ਸਮਰਥਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਮਾਨ ਨੇ ਕਿਹਾ ਕਿ ਤੁਹਾਡਾ ਇਹ ਪਿਆਰ ਮੈਨੂੰ ਨੂੰ ਥੱਕਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਾਸੀਆਂ ਨੇ ਮੈਨੂੰ ਹਮੇਸ਼ਾ ਭਰਪੂਰ ਸਮਰਥਨ ਦਿੱਤਾ ਹੈ। 2014 ਅਤੇ 2019 'ਚ ਇੱਥੋਂ ਦੇ ਲੋਕਾਂ ਨੇ ਮੇਰੀ ਜਿੱਤ 'ਚ ਯੋਗਦਾਨ ਪਾਇਆ ਸੀ, ਇਸ ਵਾਰ ਵੀ ਉਹ 'ਆਪ' ਉਮੀਦਵਾਰ ਮੀਤ ਹੇਅਰ ਦੀ ਜਿੱਤ ਯਕੀਨੀ ਬਣਾਉਣਗੇ। ਮਾਨ ਨੇ ਕਿਹਾ ਕਿ ਮੀਤ ਹੇਅਰ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਹਨ, ਜੋ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਈਏਐਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ, ਪਰੰਤੂ ਹੁਣ ਲੋਕਾਂ ਨੇ ਉਨ੍ਹਾਂ ਦਾ ਅਸਲੀ ਚਿਹਰਾ ਦੇਖ ਲਿਆ ਹੈ ਅਤੇ ਉਹ ਬੁਰੀ ਤਰ੍ਹਾਂ ਹਾਰ ਰਹੇ ਹਨ। ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੀ ਡਿਕਸ਼ਨਰੀ ਵਿੱਚ ਕਰੀਬ 6 ਲੱਖ ਸ਼ਬਦ ਹਨ, ਪਰ ਪੀਐਮ ਮੋਦੀ ਹਿੰਦੂ-ਮੁਸਲਿਮ, ਮੰਦਰ-ਮਸਜਿਦ, ਪਾਕਿਸਤਾਨ ਅਤੇ ਕਬਰਸਤਾਨ ਵਰਗੇ 8 ਤੋਂ 10 ਸ਼ਬਦ ਹੀ ਬੋਲਦੇ ਹਨ। ਉਹ ਕਦੇ ਵੀ ਮਹਿੰਗਾਈ, ਬੇਰੁਜ਼ਗਾਰੀ, ਗ਼ਰੀਬੀ ਅਤੇ ਭੁੱਖਮਰੀ ਵਰਗੀਆਂ ਸਮੱਸਿਆਵਾਂ 'ਤੇ ਨਹੀਂ ਬੋਲਦੇ।ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਵੀ ਉਹ ਮੰਗਲ-ਸੂਤਰ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਇਹ (ਭਾਜਪਾ) ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਦੇ ਨਾਂ 'ਤੇ ਡਰਾ-ਧਮਕਾ ਕੇ ਵੋਟ ਬਟੋਰਨਾ ਚਾਹੁੰਦੇ ਹਨ। ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਨਫਰਤ ਦੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਪੰਜਾਬ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਗੁਰਪੁਰਬ, ਈਦ, ਹੋਲੀ, ਦੀਵਾਲੀ ਅਤੇ ਰਾਮਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। ਭਾਜਪਾ ਦੀ ਨਫਰਤ ਦੀ ਰਾਜਨੀਤੀ ਇੱਥੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ।ਭਗਵੰਤ ਮਾਨ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ। ਮੈਂ ਸਾਰਿਆਂ ਲਈ ਬਿਜਲੀ ਮੁਫ਼ਤ ਕੀਤੀ, ਚੰਗੇ ਸਕੂਲ ਅਤੇ ਹਸਪਤਾਲ ਬਣਾਏ, 829 ਮੁਹੱਲਾ ਕਲੀਨਿਕ ਖੋਲ੍ਹੇ, 43,000 ਸਰਕਾਰੀ ਨੌਕਰੀਆਂ ਦਿੱਤੀਆਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਐਕਸ-ਗ੍ਰੇਸ਼ੀਆ ਦਿੱਤੀ, ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਉਹ ਆਪਣੇ ਮਹਿਲਾਂ 'ਚੋਂ ਤਾਪਮਾਨ ਪੁੱਛ ਕੇ ਬਾਹਰ ਨਿਕਲਦੇ ਹਨ। ਉਹ ਪੰਜਾਬ ਨੂੰ ਬਚਾਉਣ ਲਈ 30 ਡਿਗਰੀ ਸੈਲਸੀਅਸ ਵਿੱਚ ਇੱਕ ਘੰਟੇ ਲਈ ਬਾਹਰ ਆਉਂਦੇ ਹਨ। ਭਾਰੀ ਗਿਣਤੀ ਵਿਚ ਲੋਕਾਂ ਦੀ ਭੀੜ ਨੂੰ ਦੇਖ ਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਸਮੇਂ (ਰਾਤ ਦਾ ਸਮਾਂ) ਵੀ ਉਨ੍ਹਾਂ ਦਾ ਰੋਡ ਸ਼ੋਅ ਲੋਕਾਂ ਦੀ ਭੀੜ ਨਾਲ ਭਰਿਆ ਹੋਇਆ ਹੈ, ਇਸ ਪਿਆਰ ਦਾ ਕਰਜ਼ਾ ਉਹ ਕਦੇ ਵੀ ਨਹੀਂ ਚੁਕਾ ਸਕਦੇ। ਦੂਜੇ ਪਾਸੇ ਲੋਕ ਸੁਖਬੀਰ ਬਾਦਲ ਨੂੰ ਦਿਨ ਦੇ ਸਮੇਂ ਵੀ ਸੁਣਨ ਲਈ ਘਰੋਂ ਬਾਹਰ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਵਰਗੇ ਹਾਂ, ਅਸੀਂ ਪਿੰਡਾਂ ਅਤੇ ਸਰਕਾਰੀ ਸਕੂਲਾਂ ਤੋਂ ਆਏ ਹਾਂ। ਮੈਂ ਤੁਹਾਡੇ ਦਰਦ ਅਤੇ ਤੁਹਾਡੀਆਂ ਸਮੱਸਿਆਵਾਂ ਨੂੰ ਸਮਝਦਾ ਹਾਂ। ਉਹ ਸਾਡੀ ਰੀਸ ਨਹੀਂ ਕਰ ਸਕਦੇ, ਉਹ ਸਾਡੇ ਵਰਗੀ ਮਿਹਨਤ ਵੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੀਤ ਹੇਅਰ ਨੇ ਕੇਵਲ ਢਿੱਲੋਂ ਵਰਗੇ ਆਗੂ ਨੂੰ ਹਰਾਇਆ ਹੈ, ਹੁਣ ਲੋਕਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿਸ ਪਾਰਟੀ ਨਾਲ ਸਬੰਧਿਤ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੋਟਰਾਂ ਨੂੰ ਲੁਭਾਉਣ ਲਈ ਸਰਹੱਦਾਂ ਦੇ ਤਣਾਅ ਦੀ ਵਰਤੋਂ ਕਰਦੀਆਂ ਹਨ, ਪਰ ਤੁਸੀਂ ਨਫ਼ਰਤ ਦੀ ਰਾਜਨੀਤੀ ਦਾ ਸ਼ਿਕਾਰ ਨਹੀ ਹੋਣਾ।ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਲੇਰਕੋਟਲਾ ਵਾਸੀਆਂ ਦਾ ਸਮਰਥਨ ਦੇਣ ਲਈ ਧੰਨਵਾਦ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ 7 ਸਾਲ ਤੋਂ ਬਰਨਾਲਾ ਦੇ ਵਿਧਾਇਕ ਹਨ। ਇਹਨਾਂ ਸੱਤ ਸਾਲਾਂ ਦੌਰਾਨ ਮੈਂ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੀਤਾ ਹੈ। ਇੱਕ ਸਾਂਸਦ ਵਜੋਂ ਵੀ ਮੈਂ ਤੁਹਾਡੀ ਪੂਰੀ ਸੇਵਾ ਕਰਾਂਗਾ। ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸੇ ਤਰਾਂ ਉਨ੍ਹਾਂ ਦਾ ਸਾਥ ਦਿੰਦੇ ਰਹਿਣ ਅਤੇ ਸੰਗਰੂਰ ਵਿੱਚ 'ਆਪ' ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ।

 

Have something to say? Post your comment

 

More in Malwa

ਪੋਲਿੰਗ ਸਟਾਫ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਏ: ਜ਼ਿਲ੍ਹਾ ਚੋਣ ਅਫ਼ਸਰ 

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ