Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਹਾਈ ਕੋਰਟ ਨੇ ਕਿਹਾ ਹਸਪਤਾਲ ਨੂੰ ਆਕਸੀਜਨ ਨਾ ਦੇਣਾ ਕਤਲੇਆਮ ਦੇ ਬਰਾਬਰ

May 05, 2021 02:08 PM
SehajTimes

ਪ੍ਰਯਾਗਰਾਜ : ਆਕਸੀਜਨ ਦੀ ਕਮੀ ਦੇ ਮਾਮਲੇ ਵਿੱਚ ਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ ।  ਸੁਣਵਾਈ  ਦੌਰਾਨ ਕੋਰਟ ਨੇ ਕਿਹਾ ਕਿ ਇਸ ਉੱਤੇ ਕੋਈ ਸਵਾਲ ਨਹੀਂ ਉਠਾ ਸਕਦਾ ਕਿ ਆਕਸੀਜਨ ਦੀ ਕਮੀ ਨਾਲ ਕੁੱਝ ਲੋਕਾਂ ਦੀ ਮੌਤ ਹੋਈ ਹੈ ਅਤੇ ਇਹ ਇੱਕ ਨੇਸ਼ਨਲ ਐਮਰਜੈਂਸੀ ਹੈ। ਦਰਾਸਲ ਉੱਤਰ ਪ੍ਰਦੇਸ਼ ’ਚ ਕੋਰੋਨਾ ਵਾਇਰਸ ਦੇ ਚੱਲਦੇ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ’ਚ ਘਾਟ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ਨੇ ਕਿਹਾ ਕਿ ਇਹ ਨਾ ਸਿਰਫ ਅਪਰਾਧ ਹੈ, ਸਗੋਂ ਅਜਿਹਾ ਕਰਨਾ ਕਤਲੇਆਮ ਤੋਂ ਘੱਟ ਨਹੀਂ ਹੈ। ਅਜਿਹੀਆਂ ਮੌਤਾਂ ਦੀ ਜਵਾਬਦੇਹੀ ਆਕਸੀਜਨ ਦੀ ਸਪਲਾਈ ਕਰਨ ਵਾਲਿਆਂ ਦੀ ਹੈ। ਜਸਟਿਸ ਸਿਧਾਰਥ ਵਰਮਾ ਅਤੇ ਜਸਟਿਸ ਅਜਿਤ ਕੁਮਾਰ ਦੀ ਬੈਂਚ ਨੇ ਕਿਹਾ ਕਿ ਮੈਡੀਕਲ ਸਾਇੰਸ ਇੰਨਾ ਅੱਗੇ ਹੈ ਕਿ ਅਸੀਂ ਹਾਰਟ ਟਰਾਂਸਪਲਾਂਟ ਕਰ ਰਹੇ ਹਾਂ। ਬਰੇਨ ਆਪਰੇਟ ਕਰ ਰਹੇ ਹਾਂ ਅਤੇ ਦੂਜੇ ਪਾਸੇ ਆਕਸੀਜਨ ਦੀ ਘਾਟ ਨਾਲ ਮੌਤਾਂ ਹੋ ਰਹੀਆਂ ਹਨ।
ਹਾਈ ਕੋਰਟ ਨੇ ਕਿਹਾ ਕਿ ਆਮ ਤੌਰ ’ਤੇ ਅਦਾਲਤ ਸੋਸ਼ਲ ਮੀਡੀਆ ਦੀਆਂ ਖ਼ਬਰਾਂ ’ਤੇ ਧਿਆਨ ਨਹੀਂ ਦਿੰਦੀ ਪਰ ਇਸ ਖ਼ਬਰ ਦਾ ਸਮਰਥਨ ਵਕੀਲਾਂ ਨੇ ਵੀ ਕੀਤਾ ਹੈ ਕਿ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿਚ ਆਕਸੀਜਨ ਦੀ ਸਪਲਾਈ ਨਾ ਹੋ ਸਕਣ ਕਾਰਨ ਮੌਤਾਂ ਹੋਈਆਂ ਹਨ। ਅਦਾਲਤ ਨੇ ਕਿਹਾ ਕਿ ਇਸ ਦੇ ਸੁਧਾਰ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਨੇ ਲਖਨਊ ਅਤੇ ਮੇਰਠ ਦੇ ਜ਼ਿਲ੍ਹਾ ਅਧਿਕਾਰੀ ਨੂੰ ਆਕਸੀਜਨ ਦੀ ਘਾਟ ਨਾਲ ਮੌਤਾਂ ਦੀਆਂ ਖ਼ਬਰਾਂ ਦੀ 48 ਘੰਟਿਆਂ ਵਿਚ ਜਾਂਚ ਪੂਰੀ ਕਰ ਕੇ ਰਿਪੋਰਟ ਪੇਸ਼ ਕਰਨ ਅਤੇ ਜਵਾਬਦੇਹੀ ਤੈਅ ਕਰਨ ਦਾ ਨਿਰਦੇਸ਼ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ ਕੇਸ ਦੀ ਸੁਣਵਾਈ ਦੌਰਾਨ ਦੋਹਾਂ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀ ਵਰਚੂਅਲ ਸੁਣਵਾਈ ਦੇ ਸਮੇਂ ਹਾਜ਼ਰ ਰਹਿਣਗੇ। ਬੈਂਚ ਨੇ ਹਾਈ ਕੋਰਟ ਦੇ ਜੱਜ ਦੀ ਲਖਨਊ ਦੇ ਐੱਸ. ਜੀ. ਪੀ. ਜੀ. ਆਈ. ’ਚ ਹੋਈ ਮੌਤ ਦਾ ਵੀ ਨੋਟਿਸ ਲਿਆ ਅਤੇ ਉਨ੍ਹਾਂ ਦੇ ਇਲਾਜ ਦੀ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ