Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਕਿਸਾਨਾਂ ਦੇ ਸਵਾਲ ਦੇ ਨਹੀਂ ਦਿੱਤੇ ਜਵਾਬ 

May 10, 2024 02:16 PM
SehajTimes

ਪਟਿਆਲਾ : ਪਟਿਆਲਾ ਤੋਂ ਚੀਕਾ ਰੋਡ ਪ੍ਰੇਮ ਬਾਗ ਪੈਲੇਸ 'ਚ ਰੱਖੇ ਗਏ, ਭਾਜਪਾ ਉਮੀਦਵਾਰ ਪ੍ਰਨੀਤ ਕੌਰ (Parneet Kaur) ਦੇ ਪ੍ਰੋਗਰਾਮ 'ਚ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਿਸਾਨਾਂ ਨੂੰ ਸ਼ਾਤ ਕਰਨ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਸੜਕ 'ਤੇ ਕਈ ਘੰਟੇ ਜਾਮ ਲੱਗਿਆ ਰਿਹਾ, ਜਿਸ ਕਰਕੇ ਆਵਾਜਾਈ 'ਚ ਭਾਰੀ ਵਿਘਨ ਪਿਆ ਅਤੇ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਪ੍ਰਨੀਤ ਕੌਰ ਅੰਦਰ ਭਾਸ਼ਣ ਦਿੰਦੇ ਰਹੇ ਅਤੇ ਕਿਸਾਨ ਬਾਹਰ ਨਾਅਰੇਬਾਜ਼ੀ ਕਰਦੇ ਰਹੇ। ਇਸ ਮੌਕੇ ਭਾਰਤੀ ਕਿਸਾਨ ਯੁੁੁੂਨੀਅਨ ਸਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸਾਦੀਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀ ਤਾਂ ਸ਼ਾਂਤਮਈ ਧਰਨਾ ਦੇ ਰਹੇ ਸੀ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਦੱਸੇ ਗਏ, ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਕੁੱਝ ਸਵਾਲ ਕਰਨੇ ਸਨ,ਪਰ ਉਹਨਾਂ ਨੇ ਸਾਡੇ ਸਵਾਲਾਂ ਦਾ ਜਵਾਬ ਦੇਣਾ ਬਾਜਵ ਨਹੀਂ ਸਮਝਿਆ ਅਤੇ ਪੁਲਿਸ ਦੇ ਛਾਏ 'ਚ ਅੰਦਰ ਆਪਣੇ ਪ੍ਰੋਗਰਾਮ 'ਚ ਚਲੇ ਗਏ।ਜਿਨਾਂ ਚਿਰ ਭਾਜਪਾ ਦੇ ਉਮੀਦਵਾਰ ਸਾਡੇ ਸਵਾਲਾਂ ਦਾ ਜਵਾਬ ਨਹੀਂ ਦਿੰਦੇ ਧਰਨੇ ਜਾਰੀ ਰਹਿਣਗੇ,ਕਿਸਾਨ ਇਹਨਾਂ ਦਾ ਵਿਰੋਧ ਕਰਦੇ ਰਹਿਣਗੇ। ਇਸ ਮੌਕੇ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਖਵਿੰਦਰ ਸਿੰਘ ਤੁਲੇਵਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਪ੍ਰਧਾਨ ਨਰਿੰਦਰ ਸਿੰਘ ਲੈਹਲਾਂ,ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਜਸਵੀਰ ਸਿੰਘ ਖੇੜੀ ਆਦਿ ਤੋਂ ਇਲਾਵਾ ਵੱਡੀ ਗਿਣਤੀ'ਚ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ