Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕ ਸਭਾ ਹਲਕੇ ਤੋਂ ਹੁਣ ਤੱਕ 08 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

May 10, 2024 04:34 PM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਲੋਕ ਸਭਾ ਚੋਣ ਹਲਕਾ 08 ਫਤਿਹਗੜ੍ਹ ਸਾਹਿਬ (ਅ:ਜ:) ਤੋਂ ਅੱਜ ਕੁੱਲ 06 ਉਮੀਦਵਾਰਾਂ ਨੇ ਜਿਲਾ ਚੋਣ ਅਫਸਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਕੋਲ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀ ਪੀ, ਉਹਨਾਂ ਦੇ ਕਵਰਿੰਗ ਕੈਂਡੀਡੇਟ ਵਜੋਂ ਉਹਨਾਂ ਦੀ ਪਤਨੀ ਗੁਰਪ੍ਰੀਤ ਕੌਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਰਾਜ ਜਤਿੰਦਰ ਸਿੰਘ, ਆਜ਼ਾਦ ਸਮਾਜ ਪਾਰਟੀ ਕਾਸ਼ੀ ਰਾਮ ਦੇ ਉਮੀਦਵਾਰ ਬਹਾਲ ਸਿੰਘ, ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਤੇ ਪ੍ਰੇਮ ਸਿੰਘ ਨੇ ਆਪਣੇ ਕਾਗਜ਼ ਦਾਖਲ ਕੀਤੇ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਦੋ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਇਸ ਤਰ੍ਹਾਂ ਹੁਣ ਤੱਕ 08 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਸਿੰਘਲ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਆਪਣੇ ਚੋਣ ਪ੍ਰਚਾਰ ਤੇ 95 ਲੱਖ ਤੋਂ ਵੱਧ ਦੀ ਰਕਮ ਖਰਚ ਨਹੀਂ ਕਰ ਸਕਦੇ ਅਤੇ 20 ਹਜਾਰ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕਾਂ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਦਾ ਪੂਰਾ ਰਿਕਾਰਡ ਰੱਖਣਾ ਜਰੂਰੀ ਹੈ ਅਤੇ ਸਾਰੇ ਖਰਚ ਬਾਰੇ "ਖਰਚਾ ਰਜਿਸਟਰ" ਵਿੱਚ ਇੰਦਰਾਜ ਹੋਣਾ ਚਾਹੀਦਾ ਹੈ ਤਾਂ ਜੋ ਕਿਸੇ ਕਿਸਮ ਦੀ ਪਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਉਮੀਦਵਾਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਇਸ ਲਈ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਚੋਣ ਅਫਸਰ ਨੇ ਉਮੀਦਵਾਰਾਂ ਨੂੰ ਦੱਸਿਆ ਕਿ 15 ਮਈ ਨੂੰ ਨਾਮਜਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖਰਚੇ ਤੇ ਨਜ਼ਰ ਰੱਖਣ ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਆਈ.ਆਰ.ਐਸ. ਅਧਿਕਾਰੀ ਆਨੰਦ ਕੁਮਾਰ ਵੱਲੋਂ ਸਮੇਂ-ਸਮੇਂ ਤੇ ਖਰਚੇ ਦਾ ਮਿਲਾਣ ਕਰਨ ਬਾਰੇ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ