Saturday, December 13, 2025

Malwa

ਵੋਟ ਦੇ ਅਧਿਕਾਰ ਬਾਰੇ ਆਦਮਪੁਰ ਦੇ ਕਾਲਜ਼ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ

May 10, 2024 04:42 PM
SehajTimes

ਫ਼ਤਹਿਗੜ੍ਹ ਸਾਹਿਬ : ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੱਲੋਂ ਬਣਾਈਆਂ ਗਈਆਂ ਸਵੀਪ ਟੀਮਾਂ ਵੱਲੋਂ ਆਦਮਪੁਰ ਦੇ ਯੂਨੀਵਰਸ ਗਰੁੱਪ ਆਫ ਕਾਲਜ਼ ਦੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਕਾਲਜ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲ੍ਹਾ ਸਵੀਪ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਇਸ ਵਾਰ 70 ਪਾਰ ਦੇ ਦਿੱਤੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਸਵੀਪ ਨੋਡਲ ਅਫਸਰ ਅਤੇ ਉਹਨਾਂ ਦੀ ਸਵੀਪ ਟੀਮਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ-ਕਮ-ਪੀ.ਡਬਲਿਊ.ਡੀ ਨੋਡਲ ਅਫਸਰਾਂ ਵੱਲੋਂ ਹਰ ਵਰਗ ਦੇ ਵੋਟਰਾਂ ਨੂੰ ਜਿਵੇਂ ਕਿ ਨੌਜਵਾਨਾਂ, ਦਿਵਿਆਂਗਜਨਾਂ, ਸੀਨੀਅਰ ਸਿਟੀਜਨ, ਔਰਤਾਂ ਨੂੰ ਡੋਰ ਟੂ ਡੋਰ ਜਾ ਕੇ ਸਵੀਪ ਗਤੀਵਿਧੀਆਂ ਰਾਹੀਂ ਵਿਸ਼ੇਸ਼ ਤੌਰ ਤੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਭਾ ਚੋਣਾ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਾਮੂਲੀਅਤ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਇਲਕੈਟ੍ਰੋਰਲ ਲਿਟਰੇਸੀ ਕਲੱਬ ਅਧੀਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੁਆਰਾ ਵੋਟਾਂ ਸਬੰਧੀ ਜਾਗਰੂਕਤਾ ਲਈ ਵੱਖ ਵੱਖ ਸਵੀਪ ਗਤੀਵਿਧਿਆ ਰਾਹੀਂ ਜਿਵੇਂ ਕਿ ਨੁਕੜ ਨਾਟਕ, ਮਹਿੰਦੀ ਮੁਕਾਬਲੇ, ਪੋਸਟਰ ਮੇਕਿੰਗ, ਰੰਗਲੀ ਮੁਕਾਬਲੇ ਆਦਿ ਰਾਹੀਂ ਜਾਗਰੂਕਤਾ ਕੀਤੀ ਜਾ ਰਹੀ ਹੈ।  

 

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ