Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਨਾਮਜ਼ਦਗੀਆਂ ਦੇ ਚੌਥੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਪੰਜ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

May 10, 2024 06:54 PM
SehajTimes
ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਆਗਾਮੀ 1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਚੌਥੇ ਦਿਨ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਪੰਜ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸੇ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਗੂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।
ਰਿਟਰਨਿੰਗ ਅਫ਼ਸਰ ਨੇ ਅੱਗੇ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਿੰਦਰ ਕੁਮਾਰ ਸ਼ਰਮਾ ਪੁੱਤਰ ਵਿਸ਼ਵਾ ਨਾਥ ਸ਼ਰਮਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੇ ਨਾਲ ਬਬੀਤਾ ਸ਼ਰਮਾ ਪਤਨੀ ਨਰਿੰਦਰ ਕੁਮਾਰ ਸ਼ਰਮਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਵਿਸ਼ਾਲ ਸ਼ਰਮਾ ਪੁੱਤਰ ਵਿਸ਼ਵਜੀਤ ਸ਼ਰਮਾ ਵੱਲੋਂ ਨਾਮਜ਼ਦਗੀ ਦਾਖਲ ਕਰਨ ਸਮੇਤ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਗਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਅਤੇ ਇਨ੍ਹਾਂ ਦੇ ਨਾਲ ਸੁਖਜੀਤ ਸਿੰਘ ਪੁੱਤਰ ਸ਼ੀਤਲ ਸਿੰਘ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਦੀ ਛੁੱਟੀ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਅਤੇ ਇਨ੍ਹਾਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਹੋ ਸਕਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 14 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖਲ ਕਰਵਾਈਆਂ ਜਾ ਸਕਣਗੀਆਂ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ