Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਵੀਪ ਟੀਮ ਨੇ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

May 11, 2024 11:47 AM
SehajTimes

ਪਟਿਆਲਾ : ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰਾਂ ਨੂੰ  ਪ੍ਰੇਰਿਤ ਕਰਨ ਸਰਕਾਰੀ ਆਈ.ਟੀ. ਆਈ ਲੜਕੇ ਪਟਿਆਲਾ ਵਿਖੇ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ.ਐਸ.ਐਸ.ਰੇਖੀ ਨੇ ਵਿਦਿਆਰਥੀ ਵੋਟਰਾਂ ਸਮੇਤ ਪਹਿਲੀ ਵਾਰ ਵੋਟ ਪਾਉਣ ਜਾ ਰਹੀਆਂ ਵਿਦਿਆਰਥਣਾਂ ਨੂੰ 1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ। ਇਸ ਦਿਨ ਲੋਕ ਸਭਾ ਚੋਣਾ ਲਈ ਪਰਿਵਾਰ ਦੇ ਸਾਰੇ ਯੋਗ ਮੈਂਬਰ ਵੋਟ ਪਾਉਣਗੇ ਅਤੇ ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨੇੜਲੇ ਇਲਾਕੇ ਵਿੱਚ ਘਰ-ਘਰ ਜਾ ਕੇ ਵੋਟ ਪਾਉਣ ਦੇ ਪ੍ਰਚਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਹਾਜ਼ਰ ਸਾਰਿਆਂ ਨੂੰ ਵੋਟਰ ਸਹੁੰ ਚੁਕਾਈ ਗਈ। ਸਵੀਪ ਟੀਮ ਵੱਲੋਂ ਈ.ਸੀ.ਆਈ ਐਪਸ ਅਤੇ ਵੋਟ ਫਰੋਮ ਹੋਮ-12 ਡੀ ਫਾਰਮ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਇਹ ਜਾਣਕਾਰੀ ਆਪਣੇ ਆਲੇ-ਦੁਆਲੇ ਫੈਲਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮਾਡਲ ਟਾਊਨ ਜੋ ਇਕ ਲੋਅ ਵੋਟਰ ਟਰਨਆਊਟ ਇਲਾਕਾ ਹੈ ਤੇ ਵਿਖੇ ਆਈ.ਟੀ.ਆਈ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਵੀ ਕੀਤੀ ਗਈ। ਆਈ ਟੀ ਆਈ  ਦੇ ਸਵੀਪ ਨੋਡਲ ਅਫ਼ਸਰ ਜਗਦੀਪ ਸਿੰਘ ਜੋਸ਼ੀ  ਨੇ ਵੀ ਵਿਦਿਆਰਥੀਆਂ ਨੂੰ 01 ਜੂਨ ਨੂੰ  ਵੱਧ ਤੋਂ ਵੱਧ ਮਤਦਾਨ ਲਈ ਜਾਗਰੂਕਤਾ ਮੁਹਿੰਮ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮੋਹਿਤ ਕੌਂਸਲ ਅਤੇ ਅਵਤਾਰ ਸਿੰਘ ਹਾਜ਼ਰ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ