Sunday, November 02, 2025

Chandigarh

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

May 11, 2024 11:59 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਗੁਰਦਾਸਪੁਰ ਤੋਂ 9 ਉਮੀਦਵਾਰਾਂ ਵੱਲੋਂ 14 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤੀ ਜਨਤਾ ਪਾਰਟੀ ਤੋਂ ਦਿਨੇਸ਼ ਸਿੰਘ ਦੇ ਨਾਂ ਸ਼ਾਮਲ ਹਨ।  ਅੰਮ੍ਰਿਤਸਰ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਦੇ ਨਾਂ ਸ਼ਾਮਲ ਹਨ।   ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ ਅਤੇ ਭਾਰਤੀ ਕਮਿਊਨਿਸਟ ਪਾਰਟੀ ਤੋਂ ਗੁਰਦਿਆਲ ਸਿੰਘ ਦਾ ਨਾਂ ਸ਼ਾਮਲ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ।  ਜਲੰਧਰ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਸਿੰਘ ਕੇਪੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਚਰਨਜੀਤ ਸਿੰਘ ਚੰਨੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਦਾ ਨਾਂ ਸ਼ਾਮਲ ਹੈ। ਹੁਸ਼ਿਆਰਪੁਰ ਤੋਂ 5 ਉਮੀਦਵਾਰਾਂ ਨੇ 7 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਯਾਮਨੀ ਗੋਮਰ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜ ਕੁਮਾਰ ਦਾ ਨਾਂ ਸ਼ਾਮਲ ਹੈ। ਆਨੰਦਪੁਰ ਸਾਹਿਬ ਤੋਂ 7 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਦਾ ਨਾਂ ਸ਼ਾਮਲ ਹੈ। ਲੁਧਿਆਣਾ ਤੋਂ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਰਵਨੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਦਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ।  ਫਤਿਹਗੜ੍ਹ ਸਾਹਿਬ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਦਾ ਨਾਂ ਸ਼ਾਮਲ ਹੈ।ਫਰੀਦਕੋਟ ਤੋਂ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਰੰਧਾਵਾ ਦਾ ਨਾਂ ਸ਼ਾਮਲ ਹੈ। ਬਠਿੰਡਾ ਤੋਂ 7 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਨਿੱਕਾ ਸਿੰਘ ਦਾ ਨਾਂ ਸ਼ਾਮਲ ਹੈ।ਸੰਗਰੂਰ ਤੋਂ 4 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ, ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੌਰ ਦਾ ਨਾਂ ਸ਼ਾਮਲ ਹੈ।  ਪਟਿਆਲਾ ਤੋਂ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਿੰਦਰ ਕੁਮਾਰ ਸ਼ਰਮਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ। ਫਿਰੋਜ਼ਪੁਰ ਤੋਂ 4 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਦੇਵ ਸਿੰਘ ਦਾ ਨਾਂ ਸ਼ਾਮਲ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ