Wednesday, December 17, 2025

Chandigarh

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

May 11, 2024 12:11 PM
SehajTimes

ਡੇਰਾਬੱਸੀ : ਡੇਰਾਬੱਸੀ ਉਪਮੰਡਲ ਦੇ ਪਿੰਡ ਕੋਹਲੀ ਮਾਜਰਾ ਵਿਖੇ ਸਥਿਤ 124 ਬਿੱਘਾ, 8 ਵਿਸਵਾ ਰਕਬਾ ਜ਼ਮੀਨ ਨੂੰ ਮਿਤੀ 14.05.2024 ਨੂੰ ਸਵੇਰੇ 09.30 ਵਜੇ ਤੋਂ ਬਾਅਦ ਆਮ ਬੋਲੀ ਰਾਹੀਂ ਪਿੰਡ ਕੋਹਲੀ ਮਾਜਰਾ ਵਿਖੇ ਨਿਲਾਮ ਕੀਤਾ ਜਾਵੇਗਾ। ਇਸ ਜ਼ਮੀਨ ਦੀ ਮੇਨ ਰੋਡ ਤੋਂ ਦੂਰੀ 1.75 ਕਿਲੋਮੀਟਰ ਹੈ।ਉੱਪ ਮੰਡਲ ਮੈਜਿਸਟਰੇਟ, ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਮੀਨ ਜੋ ਕਿ ਲਗਭਗ 25 ਏਕੜ ਹੈ, ਯੋਲਟਨ ਪ੍ਰਾਪਰਟੀਜ਼ ਪ੍ਰਾਈਵੇਟ ਲਿਮਟਿਡ ਦੇ ਨਾਮ ਤੇ ਦਰਜ ਹੈ ਅਤੇ ਇਸ ਜ਼ਮੀਨ ਨੂੰ ਵੇਚਣ ਦਾ ਅਧਿਕਾਰ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ ਮੋਹਾਲੀ ਦੀ ਅਦਾਲਤ ਦੇ ਹੁਕਮ ਮਿਤੀ 3.02.2022 ਕੇਸ ਸਿਰਲੇਖ "ਦਾਈਚੀ ਸਾਂਕਿਓ ਕੰਪਨੀ ਲਿਮਟਿਡ ਬਨਾਮ ਮਾਲਵਿੰਦਰ ਮੋਹਨ ਸਿੰਘ ਅਤੇ ਹੋਰ" (Daiichi Sankyo Company Limited Versus Malvinder Mohan Singh and Others (EXE/92/2022)) ਵਿੱਚ ਪਾਸ ਕੀਤੇ ਗਏ ਸਨ। ਉਨ੍ਹਾਂ ਹੁਕਮਾਂ ਮੁਤਾਬਿਕ ਖੁੱਲ੍ਹੀ ਬੋਲੀ ਰਾਹੀਂ ਇਹ ਜ਼ਮੀਨ ਵੇਚੀ ਜਾਣੀ ਹੈ ਅਤੇ ਇਸ ਬਾਬਤ ਮੁਨਾਦੀ ਵੀ ਮਿਤੀ 23.04.2024 ਨੂੰ ਮਾਣਯੋਗ ਅਦਾਲਤ ਰਾਹੀਂ ਕਰਵਾਈ ਗਈ ਸੀ। ਉੱਪ ਮੰਡਲ ਮੈਜਿਸਟਰੇਟ, ਡੇਰਾਬਸੀ ਵੱਲੋਂ ਅੱਗੇ ਦੱਸਿਆ ਗਿਆ ਕਿ ਉਕਤ ਜ਼ਮੀਨ ਦਾ ਘੱਟੋ ਘੱਟ ਰਾਖਵਾਂ ਰੇਟ 24.00 ਲੱਖ ਰੁਪਏ ਪ੍ਰਤੀ ਏਕੜ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਉੱਚ ਬੋਲੀ ਲਾਉਣ ਵਾਲੇ ਵਿਅਕਤੀ ਨੂੰ ਲਗਾਈ ਗਈ ਬੋਲੀ ਦੀ 25 ਪ੍ਰਤੀਸ਼ਤ ਰਕਮ, ਉਸੇ ਦਿਨ ਜਮ੍ਹਾਂ ਕਰਵਾਉਣੀ ਪਵੇਗੀ ਅਤੇ ਬਾਕੀ ਦੀ ਬੋਲੀ ਰਕਮ ਮਾਣਯੋਗ ਅਦਾਲਤ ਵਿਖੇ ਮਿਤੀ 29.05.2024 ਤੱਕ ਜਮ੍ਹਾਂ ਕਰਵਾਉਣੀ ਹੋਵੇਗੀ। ਬੋਲੀ ਵਿੱਚ ਭਾਗੀਦਾਰ ਵਜੋਂ ਸ਼ਾਮਿਲ ਹੋਣ ਲਈ ਬਿਆਨਾ ਰਕਮ ਦੇ ਤੌਰ ਤੇ 5.00 ਲੱਖ ਰੁਪਏ ਦੀ ਰਾਸ਼ੀ ਪਹਿਲਾਂ ਚੈੱਕ ਰਾਹੀਂ ਜਮ੍ਹਾਂ ਕਰਵਾਉਣੀ ਹੋਵੇਗੀ। ਉੱਪ ਮੰਡਲ ਮੈਜਿਸਟਰੇਟ, ਡੇਰਾਬੱਸੀ ਵੱਲੋ ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਬੋਲੀ ਵਾਲੀ ਜ਼ਮੀਨ ਦੀ ਕਿਸਮ ਖੇਤੀਬਾੜੀ ਯੋਗ ਹੈ ਅਤੇ ਉਕਤ ਜ਼ਮੀਨ ਜਿਵੇਂ ਹੈ ਤਿਵੇਂ, ਆਧਾਰ ਤੇ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਅਤੇ ਮਾਣਯੋਗ ਅਦਾਲਤ ਵੱਲੋਂ ਕੁੱਲ ਬੋਲੀ ਦੀ ਰਕਮ ਪ੍ਰਾਪਤ ਹੋਣ ਤੋਂ ਬਾਅਦ ਸੇਲ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸਫ਼ਲ ਬੋਲੀਕਾਰ ਨੂੰ ਖਰੀਦਦਾਰ ਘੋਸ਼ਿਤ ਕੀਤਾ ਜਾਵੇਗਾ ਅਤੇ ਉਕਤ ਸਰਟੀਫਿਕੇਟ ਰਾਹੀਂ ਸੇਲ ਕਤਈ ਤੌਰ ਤੇ ਕਾਇਮ ਮੰਨੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਟੈਂਪ ਡਿਊਟੀ ਅਤੇ ਰਜਿਸਟਰੇਸ਼ਨ ਦਾ ਖਰਚਾ ਬੋਲੀਕਾਰ ਵੱਲੋਂ ਅਦਾ ਕੀਤਾ ਜਾਵੇਗਾ ਅਤੇ ਬੋਲੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਬੋਲੀਕਾਰਾਂ ਵੱਲੋਂ ਆਪਣੇ ਪੱਧਰ ਤੇ ਜ਼ਮੀਨ ਦੇ ਸਬੰਧ ਵਿੱਚ ਹਰੇਕ ਪ੍ਰਕਾਰ ਦੀਆਂ ਦੇਣਦਾਰੀਆਂ ਆਦਿ ਬਾਬਤ ਜਾਂਚ-ਪੜਤਾਲ ਕਰਨੀ ਯਕੀਨੀ ਬਣਾਈ ਜਾਵੇ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ