Monday, June 16, 2025

Malwa

ਵਾਈਸ-ਚਾਂਸਲਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

May 11, 2024 02:55 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ੍ਰੀ. ਕੇ. ਕੇ. ਯਾਦਵ, ਆਈ. ਏ. ਐੱਸ. ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬੀ ਦੇ ਸਿਰਮੌਰ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸ੍ਰੀ. ਯਾਦਵ ਨੇ ਕਿਹਾ ਕਿ ਸ੍ਰੀ ਪਾਤਰ ਦੇ ਤੁਰ ਜਾਣ ਨਾਲ਼ ਪੰਜਾਬੀ ਅਦਬ ਨੂੰ ਪਿਆ ਘਾਟਾ ਕਿਸੇ ਵੀ ਤਰ੍ਹਾਂ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਉੱਤੇ ਹਮੇਸ਼ਾ ਮਾਣ ਰਹੇਗਾ।
ਜ਼ਿਕਰਯੋਗ ਹੈ ਕਿ ਸੁਰਜੀਤ ਪਾਤਰ ਪੰਜਾਬੀ ਯੂਨੀਵਰਸਿਟੀ ਨਾਲ਼ ਆਪਣੇ ਵਿਦਿਆਰਥੀ ਵਜੋਂ ਰਿਸ਼ਤੇ ਉੱਤੇ ਹਮੇਸ਼ਾ ਮਾਣ ਕਰਦੇ ਰਹੇ ਹਨ। ਯੂਨੀਵਰਸਿਟੀ ਉਨ੍ਹਾਂ ਨੂੰ ਜਦੋਂ ਵੀ ਸੱਦਾ ਦਿੰਦੀ ਤਾਂ ਉਹ ਹਮੇਸ਼ਾ ਚਾਅ ਨਾਲ਼ ਆਉਂਦੇ ਸਨ ਅਤੇ ਆਪਣੀਆਂ ਮੁੱਲਵਾਨ ਗੱਲਾਂ ਨਾਲ਼ ਨਿਵਾਜਦੇ ਸਨ। ਹਾਲ ਹੀ ਵਿੱਚ ਹੋਈ ਸਾਬਕਾ ਵਿਦਿਆਰਥੀਆਂ ਦੀ ਮਿਲਣੀ ਮੌਕੇ ਵੀ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਸੀ ਕਿ ਉਹ ਆਪਣੀ ਜ਼ਿੰਦਗੀ ਵਿੱਚ ਇਸ ਗੱਲ ਉੱਤੇ ਹਮੇਸ਼ਾ ਮਾਣ ਕਰਦੇ ਹਨ ਕਿ ਉਨ੍ਹਾਂ ਪੜ੍ਹਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਚੁਣਿਆ ਸੀ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ