Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

May 11, 2024 06:05 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ 5457 ਕੇਸਾਂ ਦਾ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 11 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸ਼ੈਸਨਜ ਜੱਜ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ 09 ਬੈਚ ਗਠਿਤ ਕੀਤੇ ਗਏ ਸਨ, ਜਿਨ੍ਹਾਂ ਵਿੱਚ ਹਰੇਕ ਪ੍ਰਕਾਰ ਦੇ ਰਾਜੀਨਾਮੇਯੋਗ ਝਗੜਿਆਂ ਜਿਵੇਂ ਕਿ ਰਾਜੀਨਾਮੇਯੋਗ ਫੌਜਦਾਰੀ ਕੇਸ, ਚੈੱਕ ਬਾਂਊਸ ਦੇ ਕੇਸ, ਮੋਟਰ ਐਕਸੀਡੈਂਟ ਕੇਸ, ਵਿਵਾਹਿਕ ਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਬੈਂਕ ਰਿਕਵਰੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਚਲਦੇ ਅਤੇ ਪ੍ਰੀ ਲੰਬਿਤ ਕੇਸ ਸਮਝੌਤੇ ਲਈ ਰੱਖੇ ਗਏ ਸਨ।

          ਸ਼੍ਰੀ ਅਰੁਣ ਗੁਪਤਾ ਨੇ ਦੱਸਿਆ ਕਿ  ਅੱਜ ਦੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਦਾ ਉਪਰਾਲਾ ਕੀਤਾ ਗਿਆ ਤਾਂ ਜੋ ਪਬਲਿਕ ਤੇ ਲੰਮੇ ਸਮੇਂ ਤੋ ਚਲਦੇ ਹੋਏ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਖਤਮ ਕੀਤਾ ਜਾ ਸਕੇ। ਇਸ ਲੋਕ ਅਦਾਲਤ ਵਿੱਚ ਪਾਰਟੀਆਂ ਅਤੇ ਵਕੀਲਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਨਿਬੇੜੇ ਕੇਸਾਂ ਵਿੱਚੋਂ ਝਗੜ ਰਹੇ 1 ਵਿਵਾਹਿਕ ਜੋੜੇ ਨੂੰ ਲੋਕ ਅਦਾਲਤ ਵਿੱਚ ਫੈਮਲੀ ਕੋਰਟ ਦੇ ਬੈਂਚ ਰਾਹੀਂ ਸਮਝਾ ਕੇ ਇਕੱਠਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਬੂਟਾ ਦਿੱਤਾ ਗਿਆ ਤਾਂ ਕਿ ਬੂਟੇ ਦੀ ਤਰ੍ਹਾਂ ਉਨ੍ਹਾਂ ਦੀ ਅਗਲੇਰੀ ਵਿਵਾਹਿਕ ਜ਼ਿੰਦਗੀ ਹਰੀ ਭਰੀ ਰਹੇ।

 ਇਸ ਲੋਕ ਅਦਾਲਤ ਵਿੱਚ ਸਾਰੀਆਂ ਬੈਕਾਂ ਦੇ ਪ੍ਰਤੀਨਿਧੀਆਂ ਨੇ ਵੀ ਉੱਚੇਚੇ ਤੌਰ ਤੇ ਭਾਗ ਲੈਕੇ ਵੱਡੀ ਗਿਣਤੀ ਵਿੱਚ ਕੇਸਾਂ ਦਾ ਸਥਾਈ ਲੋਕ ਅਦਾਲਤ ਵਿੱਚ ਨਿਪਟਾਰਾ ਕਰਵਾਇਆ ਗਿਆ, ਇਹ ਵੀ ਦੱਸਣਯੋਗ ਹੈ ਕਿ ਸਥਾਈ ਲੋਕ ਅਦਾਲਤ ਵਿੱਚ 18 ਪ੍ਰਕਾਰ ਦੀਆਂ ਪਬਲਿਕ ਨਾਲ ਸਬੰਧਿਤ ਸੇਵਾਵਾਂ ਦੇ ਕੇਸ ਰੱਖੇ ਜਾਂਦੇ ਹਨ ਅਤੇ ਇਹ ਸਥਾਈ ਲੋਕ ਅਦਾਲਤ ਰੋਜ ਲੱਗਦੀ ਹੈ। ਇਸ ਮੌਕੇ ਆਮ ਪਬਲਿਕ ਨੂੰ ਇਸ ਲੋਕ ਅਦਾਲਤ ਵਿੱਚ ਭਾਗ ਲੈਕੇ ਵੱਧ ਤੋਂ ਵੱਧ ਭਾਗ ਉਠਾਉਣਾ ਚਾਹੀਦਾ ਹੈ ਕਿਉਂਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

Have something to say? Post your comment

Readers' Comments

Scarlett Reed 5/29/2024 9:44:19 AM

Dont Miss This! Transform your meeting room with ultra bright displays from this wireless portable projector. Order the Epson PowerLite 1288 1080p Projector with Wi-Fi now for $599 and receive a FREE ceiling mount! Epson Certified ReNew Program and Epson Standard Warranty included. Project vibrant, high-resolution images effortlessly with wireless screen mirroring via Miracast. On hand and ready to ship. FREE U.S. ground shipping included. SHOP NOW at PSSAV and Save : https://bit.ly/3QPR9Be Only 32 available - order now and dont miss out! Unsubscribe here if you dont want to get these awesome offers: https://bit.ly/cflunsubs 96 Rue De Lepeule, Utica, New York, USA, 59100

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ