Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦਾ ਸਦੀਵੀ ਵਿਛੋੜਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ : ਪ੍ਰੋ. ਬਡੂੰਗਰ

May 11, 2024 06:54 PM
SehajTimes

ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਦਮਸ੍ਰੀ ਐਵਾਰਡੀ ਪੰਜਾਬੀ ਲੇਖਕ ਤੇ ਸ਼ਾਇਰ ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ਨੂੰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਡਾ ਘਾਟਾ ਕਰਾਰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਕਵੀ ਸੁਰਜੀਤ ਪਾਤਰ ਦਾ ਅਚਨਚੇਤ ਸਦੀਵੀ ਵਿਛੋੜਾ ਅਸਹਿ ਅਤੇ ਅਕਹਿ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਨੇ ਜਿਥੇ ਆਪਣੀਆਂ ਲਿਖਤਾਂ ਰਾਹੀਂ ਵਿਲੱਖਣ ਪਹਿਚਾਣ ਸਥਾਪਤ ਕੀਤੀ, ਉਥੇ ਹੀ ਪੰਜਾਬੀ ਮਾਂ ਬੋਲੀ ਦੀ ਝੋਲੀ ਅਨੇਕਾਂ ਹੀ ਪੁਸਤਕਾਂ ਲਿਖਕੇ ਭਾਸ਼ਾ ਦੀ ਪ੍ਰਫੁੱਲਤਾ ਲਈ ਆਪਣਾ ਅਹਿਮ ਯੋਗਦਾਨ ਪਾਇਆ। ਡਾ. ਸੁਰਜੀਤ ਪਾਤਰ ਦੀਆਂ ਰਚਨਾਵਾਂ ਉਨ੍ਹਾਂ ਦੀ ਘਾਟ ਨੂੰ ਕਦੇ ਵੀ ਮਹਿਸੂਸ ਨਹੀਂ ਹੋਣ ਦੇਣਗੀਆਂ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦਾ ਸਦੀਵੀ ਵਿਛੋੜਾ ਜਿਥੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਥੇ ਹੀ ਪੰਜਾਬੀ ਜਗਤ ਅੰਦਰ ਉਨ੍ਹਾਂ ਦੀ ਘਾਟ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਆਪਣੀਆਂ ਰਚਨਾਵਾਂ ਰਾਹੀਂ ਕੀਤੀ ਸੇਵਾ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕੇ। ਪ੍ਰੋ. ਬਡੂੰਗਰ ਨੇ ਡਾ. ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ’ਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੋੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵੱਖ-ਵੱਖ ਖਰੀਦ ਕੇਂਦਰਾਂ ਦਾ ਕੀਤਾ ਦੌਰਾ, ਕਣਕ ਦੀ ਖਰੀਦ ਕਰਵਾਈ ਸ਼ੁਰੂ

ਦਾਣਾ ਦਾਣਾ ਚੁਕਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖਰੀਦ ਨਹੀਂ ਕਰਵਾਈ ਜਾ ਸਕੀ ਚਾਲੂ, ਬੂਰੜ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ।

ਕਿਲੋ 500 ਗ੍ਰਾਮ ਹੈਰੋਇਨ ਬਰਾਮਦ, ਦੋ ਖ਼ਿਲਾਫ਼ ਕੇਸ ਦਰਜ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ-ਮੁਕਤ, ਕੁਦਰਤ-ਅਨੁਕੂਲ ਧਾਰਮਿਕ ਇਕੱਠਾਂ ਦਾ ਸੱਦਾ

ਸੁਨਾਮ 'ਚ ਵਿਸ਼ਵ ਦਸਤਾਰ ਦਿਵਸ ਮੌਕੇ ਕੱਢਿਆ ਵਿਸ਼ਾਲ ਚੇਤਨਾ ਮਾਰਚ

ਘਰਵਾਲੀ ਨੂੰ ਤੋਰਨ ਤੋਂ ਸਹੁਰਿਆਂ ਨੇ ਦਿੱਤਾ ਜਵਾਬ, ਨੌਜਵਾਨ ਨੇ ਕੀਤੀ ਖੁਦਕੁਸ਼ੀ 

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਚੀਫ਼ ਖ਼ਾਲਸਾ ਦੀਵਾਨ ਅਲੂਮਨੀ ਸੁਸਾਇਟੀ ਵੱਲੋਂ ਵਿਸਾਖੀ ਨੂੰ ਸਮਰਪਿਤ ਰੰਗਲਾ ਪੰਜਾਬੀ ਲੋਕ ਗਾਇਕੀ ਮੁਕਾਬਲਾ ਆਯੋਜਿਤ

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ