Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਖਬੀਰ ਬਾਦਲ ਵੱਲੋਂ ਦਿੱਲੀ ਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰਨ  ਦਾ ਸੱਦਾ 

May 11, 2024 06:57 PM
ਦਰਸ਼ਨ ਸਿੰਘ ਚੌਹਾਨ

ਅਕਾਲੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਕੀਤੀ ਰੈਲੀ

ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਦਿੱਲੀ ਦੀਆਂ ਪਾਰਟੀਆਂ ਲਈ ਪੰਜਾਬ ਦੀਆਂ ਹੱਦਾਂ ਸੀਲ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਾਲੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਜਾਣ ਤੋਂ ਰੋਕਦੇ ਹਨ ਤਾਂ ਪੰਜਾਬੀਆਂ ਨੂੰ ਵੀ ਦਿੱਲੀਓਂ ਚੱਲਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਆਪਸ ਵਿੱਚ ਰਲੇ ਹੋਏ ਸਨ। ਸ਼ਨਿੱਚਰਵਾਰ ਨੂੰ ਸੁਨਾਮ ਦੀ ਨਵੀਂ ਅਨਾਜ਼ ਮੰਡੀ ਵਿੱਚ ਅਕਾਲੀ ਦਲ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਦੇ ਹੱਕ ਵਿੱਚ ਸੁਨਾਮ, ਦਿੜ੍ਹਬਾ ਅਤੇ ਲਹਿਰਾ ਵਿਧਾਨ ਸਭਾ ਹਲਕਿਆਂ ਦੀ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਰਾਜ ਦੌਰਾਨ ਪੰਜਾਬ ਅਤੇ ਸਿੱਖੀ ਬਚਾਉਣ ਲਈ ਉਪਰਾਲੇ ਕੀਤੇ ਗਏ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਟਿਊਬਵੈਲਾਂ ਦੇ ਕੁਨੈਕਸ਼ਨ, ਬਿਜਲੀ ਦੀ ਲੋੜ ਪੂਰੀ ਕਰਨ ਲਈ ਥਰਮਲ ਪਲਾਂਟ ਅਕਾਲੀ ਸਰਕਾਰਾਂ ਦੀ ਦੇਣ ਹਨ ਜਦਕਿ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਪਾਰਟੀਆਂ ਆਪਣੇ ਆਕਾਵਾਂ ਨੂੰ ਖੁਸ਼ ਕਰਨ ਪੰਜਾਬ ਅਤੇ ਪੰਜਾਬੀਆਂ ਦਾ ਘਾਣ ਕਰ ਰਹੀਆਂ ਹਨ। ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਰਦਿਆਂ ਕਿਹਾ ਕਿ ਅਨਾੜੀ ਲੋਕਾਂ ਦੇ ਹੱਥਾਂ ਵਿੱਚ ਸੂਬੇ ਦੀ ਕਮਾਨ ਆ ਜਾਣ ਤੋਂ ਬਾਅਦ ਪੰਜਾਬ ਕੰਗਾਲੀ ਦੇ ਰਾਹ ਤੁਰ ਪਿਆ। ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਪੰਜਾਬ ਸਿਰ ਕਰਜ਼ਾ ਵਧਦਾ ਜਾ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਦੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨਾਲ ਗੂੜ੍ਹੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਭਗਵੰਤ ਮਾਨ ਭਾਜਪਾ ਦਾ ਪਿਛਲੱਗ ਬਣਕੇ ਆਪਣੀ ਅਲੱਗ ਪਾਰਟੀ ਬਣਾਏਗਾ, ਉਂਜ ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕੇਜ਼ਰੀਵਾਲ ਦਾ ਕੋਈ ਜ਼ਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਚਾਰ ਦਹਾਕੇ ਪਹਿਲਾਂ ਸਿੱਖਾਂ ਦੇ ਕੇਂਦਰੀ ਅਸਥਾਨ ਢਹਿ ਢੇਰੀ ਕਰਨ ਤੋਂ ਇਲਾਵਾ ਕੀਤੇ ਕਤਲੇਆਮ ਦਾ ਅੱਜ ਤੱਕ ਇਨਸਾਫ ਨਹੀਂ ਮਿਲਿਆ ਅਤੇ ਨਾ ਹੀ ਭਾਜਪਾ ਨੇ ਕਦੇ ਵੀ ਸਿੱਖਾਂ ਅਤੇ ਪੰਜਾਬ ਦੀ ਭਲਾਈ ਸੋਚੀ ਹੈ, ਸਗੋਂ ਪੰਜਾਬ ਤੋਂ ਬਾਹਰ ਸਿੱਖ ਸੰਸਥਾਵਾਂ ਵਿੱਚ ਕਥਿਤ ਤੌਰ ਤੇ ਘੁਸਪੈਠ ਕੀਤੀ ਜਾ ਰਹੀ ਹੈ। ਇਸ ਮੌਕੇ ਸੰਗਰੂਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜਿੰਦਰ ਦੀਪਾ, ਗੁਲਜ਼ਾਰੀ ਮੂਣਕ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਨੂੰ ਬਚਾਉਣ ਲਈ ਆਪਣੀ ਮਾਂ ਪਾਰਟੀ ਅਕਾਲੀ ਦਲ ਨੂੰ ਤਕੜਾ ਕਰਨ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਤੇਜਾ ਸਿੰਘ ਕਮਾਲਪੁਰ, ਗੁਰਲਾਲ ਸਿੰਘ ਫ਼ਤਹਿਗੜ੍ਹ, ਗਿਆਨੀ ਨਰੰਜਨ ਸਿੰਘ ਭੁਟਾਲ, ਹਰਪਾਲ ਸਿੰਘ ਖਡਿਆਲ, ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ