Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

May 13, 2024 12:02 PM
SehajTimes

ਮੁਹਾਲੀ : ਰਾਸ਼ਟਰੀ ਸੇਵਾ ਯੋਜਨਾ (ਐਨ ਐਸ ਐਸ) ਦੇ ਵਲੰਟੀਅਰਜ਼ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਆਪਣੇ ਉਤਸ਼ਾਹ ਨਾਲ ਨਵੀਂ ਰੂਹ ਫੂਕ ਦਿੱਤੀ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਯਕੀਨੀ ਤੌਰ ਤੇ ਪਹੁੰਚਾਉਣ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਅਫਸਰ ਦੀਪਾਂਕਰ ਗਰਗ ਦੇ ਯਤਨਾਂ ਸਦਕਾ ਸਕੂਲ ਆਫ ਐਮੀਨੈਂਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਸ਼ਹਿਬਜਾਦਾ ਅਜੀਤ ਸਿੰਘ ਨਗਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ 5 ਦੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਨੇ ਜਨਤਾ ਮਾਰਕੀਟ, ਫੇਜ 3ਬੀ 2 ਮੁਹਾਲੀ ਵਿੱਚ ਵੋਟਰ  ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਕੋਰ ਕਮੇਟੀ ਮੈਬਰ ਮਿਤੇਸ਼ ਮੁਕੇਸ਼ ਜੌਹਰ ਦੀ ਅਗਵਾਈ ਵਿਚ ਜਿੱਥੇ ਫੇਜ ਪੰਜ ਦੀਆਂ ਵਲੰਟੀਅਰਾਂ ਨੇ ਗਿੱਧਾ ਪੇਸ਼ ਕੀਤਾ, ਉੱਥੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰ ਨੇ ਫੇਜ 3 ਬੀ 2 ਦੀ ਮਾਰਕੀਟ ਵਿਚ ਕਾਰਾਂ ਤੇ ਸਟਿੱਕਰ ਲਾਏ ਅਤੇ ਜਨਤਾ ਮਾਰਕੀਟ ਵਿਚ ਨੁੱਕੜ ਨਾਟਕ ਟੀਮ ਵੱਲੌਂ ਡਫਲੀ ਵਜਾਉਂਦੇ ਹੋਏ ਵੋਟ ਪਾਉਣ ਦਾ ਸੁਨੇਹਾ ਦਿੱਤਾ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਮਾਰਕੀਟ ਵਿਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਨ ਮੌਕੇ ਗਰਮੀ ਦੀ ਤਪਿਸ਼ ਤੋਂ ਬਚਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ